🔥 TRENDING मण्डलायुक्त ने अटल आवासीय विद्यालय की... मतगणना स्थल पर राजनीतिक दलों के काउंटि... ભગવાન બિરસા મુંડાની ૧૫૧મી જન્મજયંતિએ જ... पटना के हनुमान नगर में दो स्थानों पर च... Jakkur Rail Overbridge Opens After 15... Rajasthan Chief Secretary Calls for In...
18 Nov 2026•
ગુજરાતી मराठी ਪੰਜਾਬੀ বাংলা
Weather

ਪੰਜਾਬ ''ਚ ਠੰਡ ਦੀ ਦਸਤਕ, 8 ਡਿਗਰੀ ਤੋਂ ਹੇਠਾਂ ਡਿੱਗਿਆ ਪਾਰਾ, ਹੋ ਗਈ ਵੱਡੀ ਭਵਿੱਖਬਾਣੀ

✍️ Reporter: Shamsher Singh 🗓 18 Nov 2026, 07:55 PM 👁 22
Share: 💬 WhatsApp 📘 Facebook 𝕏 Post

ਪੰਜਾਬ ''ਚ ਠੰਡ ਦੀ ਦਸਤਕ, 8 ਡਿਗਰੀ ਤੋਂ ਹੇਠਾਂ ਡਿੱਗਿਆ ਪਾਰਾ, ਹੋ ਗਈ ਵੱਡੀ ਭਵਿੱਖਬਾਣੀ

ਪੰਜਾਬ ''ਚ ਠੰਡ ਦੀ ਦਸਤਕ, 8 ਡਿਗਰੀ ਤੋਂ ਹੇਠਾਂ ਡਿੱਗਿਆ ਪਾਰਾ, ਹੋ ਗਈ ਵੱਡੀ ਭਵਿੱਖਬਾਣੀ
‎Wednesday, Nov 18, 2026 ।
‎
‎ਚੰਡੀਗੜ੍ਹ- ਪੰਜਾਬ ਦੇ ਕਈ ਇਲਾਕਿਆਂ 'ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਪਹਿਲੀ ਵਾਰ ਇਸ ਸੀਜ਼ਨ 'ਚ ਨਵੰਬਰ ਮਹੀਨੇ 'ਚ ਪਾਰਾ 8 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ ਹੈ। ਪਹਾੜਾਂ 'ਚ ਹੋਈ ਬਰਫ਼ਬਾਰੀ ਤੋਂ ਬਾਅਦ ਉੱਥੋਂ ਚੱਲਣ ਵਾਲੀਆਂ ਠੰਡੀਆਂ ਹਵਾਵਾਂ ਨੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਸਵੇਰੇ ਤੇ ਰਾਤ ਵੇਲੇ ਠੰਡ ਵਧ ਗਈ ਹੈ, ਹਾਲਾਂਕਿ ਦਿਨ ਵੇਲੇ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ।
‎ਮੌਸਮ ਵਿਭਾਗ ਨੇ ਪੰਜਾਬ ਲਈ ਅਗਲੇ ਦਿਨਾਂ ਦੀ ਜ਼ਿਲ੍ਹਾਵਾਰ ਮੌਸਮ ਚੇਤਾਵਨੀ ਜਾਰੀ ਕਰ ਦਿੱਤੀ ਹੈ। 19 ਨਵੰਬਰ ਤੋਂ ਪੰਜਾਬ 'ਚ ਧੁੰਦ ਦਾ ਦੌਰ ਸ਼ੁਰੂ ਹੋ ਜਾਵੇਗਾ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਲਈ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। 20 ਨਵੰਬਰ ਨੂੰ ਧੁੰਦ ਦਾ ਦਾਇਰਾ ਹੋਰ ਵਧ ਜਾਵੇਗਾ। ਇਸ ਦਿਨ ਉੱਤਰੀ ਜ਼ਿਲ੍ਹਿਆਂ ਦੇ ਨਾਲ-ਨਾਲ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਐਸ.ਏ.ਐਸ. ਨਗਰ ਮੋਹਾਲੀ 'ਚ ਵੀ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈ ਸਕਦੀ ਹੈ। ਉੱਥੇ ਹੀ 21 ਅਤੇ 22 ਨਵੰਬਰ ਨੂੰ ਵੀ ਇਹੀ ਸਥਿਤੀ ਬਣੀ ਰਹੇਗੀ, ਜਿਸ ਦੌਰਾਨ ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ ਧੁੰਦ ਦਾ ਯੈਲੋ ਅਲਰਟ ਰਹੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਸਵੇਰੇ-ਸ਼ਾਮ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।
📲Get App