🔥 TRENDING ਪੰਜਾਬ: ਰਾਤੋ-ਰਾਤ ਬਦਲ ਗਈ ਕਿਸਮਤ! ਦੋ ਹਫ਼ਤਿ... राजस्थान की संस्कृति को देखने के लिए च... गया के मिर्ज़ा गलीब कॉलेज में दुर्गा प... श्री क्षेत्र उंब्रज नंबर 1 येथील नवरात... गया के पावर हाउस में दुर्गा मूर्ति का... Tiger Shroff ਫਾਇਰਿੰਗ ਮਾਮਲੇ ''ਚ ਵੱਡੀ ਅਪ...
19 Oct 2026•
ગુજરાતી मराठी ਪੰਜਾਬੀ বাংলা
Local

ਡੇਰਾਬੱਸੀ ਵਿਖੇ ਗ੍ਰੀਨ ਬੈਲਟ ’ਤੇ ਕੂੜਾ ਡੰਪ ਕਰਨ ਦਾ ਮਾਮਲਾ ਭਖਿਆ; ਐਡਵੋਕੇਟ ਤੂਰ ਵੱਲੋਂ 9 ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਜਾਰੀ

✍️ Reporter: Gaurav Sharma 🗓 19 Oct 2026, 08:27 PM 👁 15
Share: 💬 WhatsApp 📘 Facebook 𝕏 Post

ਡੇਰਾਬੱਸੀ ਵਿਖੇ ਗ੍ਰੀਨ ਬੈਲਟ ’ਤੇ ਕੂੜਾ ਡੰਪ ਕਰਨ ਦਾ ਮਾਮਲਾ ਭਖਿਆ; ਐਡਵੋਕੇਟ ਤੂਰ ਵੱਲੋਂ 9 ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਜਾਰੀ

ਡੇਰਾਬੱਸੀ ਵਿਖੇ ਗ੍ਰੀਨ ਬੈਲਟ ’ਤੇ ਕੂੜਾ ਡੰਪ ਕਰਨ ਦਾ ਮਾਮਲਾ ਭਖਿਆ; ਐਡਵੋਕੇਟ ਤੂਰ ਵੱਲੋਂ 9 ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਜਾਰੀ

15 ਦਿਨਾਂ ਦੇ ਅੰਦਰ ਕੂੜਾ ਹਟਾ ਕੇ ਗ੍ਰੀਨ ਬੈਲਟ ਬਹਾਲ ਕਰਨ ਦੀ ਕੀਤੀ ਮੰਗ
ਡੇਰਾਬੱਸੀ, 19 ਅਕਤੂਬਰ
ਡੇਰਾਬੱਸੀ ਦੇ ਸਰਕਾਰੀ ਕਾਲਜ ਰੋਡ ’ਤੇ ਸੜਕ ਕਿਨਾਰੇ ਵਣ ਵਿਭਾਗ ਦੀ ਗ੍ਰੀਨ ਬੈਲਟ ਵਾਲੀ ਜ਼ਮੀਨ ’ਤੇ ਕੂੜਾ ਡੰਪ ਕਰਨ ਦਾ ਮਾਮਲਾ ਭਖ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਐਡਵੋਕੇਟ ਜਸਵੰਤ ਸਿੰਘ ਤੂਰ ਨੇ ਵਣ ਵਿਭਾਗ, ਨਗਰ ਕੌਂਸਲ ਡੇਰਾਬੱਸੀ, ਡਿਪਟੀ ਕਮਿਸ਼ਨਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਦੇ 9 ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਭੇਜੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ 15 ਦਿਨਾਂ ਦੇ ਅੰਦਰ ਕੂੜਾ ਹਟਾਉਣ ਅਤੇ ਗ੍ਰੀਨ ਬੈਲਟ ਨੂੰ ਇਸ ਦੀ ਅਸਲ ਸਥਿਤੀ ਵਿੱਚ ਬਹਾਲ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਹੈ।
ਐਡਵੋਕੇਟ ਤੂਰ ਵੱਲੋਂ ਭੇਜੇ ਕਾਨੂੰਨੀ ਨੋਟਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਕਾਲਜ ਰੋਡ ’ਤੇ ਸੜਕ ਕਿਨਾਰੇ ਗ੍ਰੀਨ ਬੈਲਟ ਲਈ ਨਿਰਧਾਰਿਤ ਵਣ ਵਿਭਾਗ ਦੀ ਜ਼ਮੀਨ ਨੂੰ ਕਥਿਤ ਤੌਰ ’ਤੇ ਨਗਰ ਕੌਂਸਲ ਵੱਲੋਂ ਗੈਰ-ਵਿਗਿਆਨਕ ਢੰਗ ਨਾਲ ਕੂੜਾ ਸੁੱਟਣ ਲਈ ਵਰਤਿਆ ਜਾ ਰਿਹਾ ਹੈ। ਇਸ ਕਾਰਨ ਇਲਾਕੇ ਵਿੱਚ ਗੰਦਗੀ ਅਤੇ ਬਦਬੂ ਫੈਲਣ ਦੇ ਨਾਲ-ਨਾਲ ਵਾਤਾਵਰਨ ਪ੍ਰਦੂਸ਼ਣ ਦਾ ਖ਼ਤਰਾ ਵੀ ਵਧ ਰਿਹਾ ਹੈ। ਉਨ੍ਹਾਂ ਅਨੁਸਾਰ ਇਸ ਸਥਿਤੀ ਨਾਲ ਆਮ ਲੋਕਾਂ ਦੀ ਸਿਹਤ ਅਤੇ ਸੜਕ ਸੁਰੱਖਿਆ ’ਤੇ ਵੀ ਮਾੜਾ ਅਸਰ ਪੈਣ ਦਾ ਖ਼ਦਸ਼ਾ ਹੈ।
ਕਾਲਜ ਰੋਡ ’ਤੇ ਕੂੜੇ ਦੇ ਢੇਰਾਂ ਕਾਰਨ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਝੁੰਡ ਇਕੱਠੇ ਹੋਣ ਦੀ ਸਮੱਸਿਆ ਵੀ ਗੰਭੀਰ ਬਣੀ ਹੋਈ ਹੈ। ਇਹ ਸੜਕ ਦਰਜਨਾਂ ਪਿੰਡਾਂ ਨੂੰ ਆਪਸ ਵਿੱਚ ਜੋੜਦੀ ਹੈ। ਕੂੜੇ ਦੇ ਢੇਰਾਂ ਵਿੱਚੋਂ ਖ਼ੁਰਾਕ ਭਾਲਦੇ ਅਵਾਰਾ ਪਸ਼ੂਆਂ ਦੇ ਅਚਾਨਕ ਸੜਕ ’ਤੇ ਆ ਜਾਣ ਕਾਰਨ ਵਾਹਨ ਚਾਲਕਾਂ, ਵਿਦਿਆਰਥੀਆਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਰਾਹਗੀਰਾਂ ਲਈ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਖ਼ਾਸ ਤੌਰ ’ਤੇ ਸਵੇਰ ਅਤੇ ਸ਼ਾਮ ਦੇ ਸਮੇਂ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ।
ਐਡਵੋਕੇਟ ਜਸਵੰਤ ਸਿੰਘ ਤੂਰ ਨੇ ਮੰਗ ਕੀਤੀ ਹੈ ਕਿ ਸੜਕ ਕਿਨਾਰੇ ਕੂੜਾ ਸੁੱਟਣ ’ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਪਹਿਲਾਂ ਤੋਂ ਜਮ੍ਹਾਂ ਹੋਏ ਕੂੜੇ ਨੂੰ ਹਟਾਇਆ ਜਾਵੇ। ਇਸ ਦੇ ਨਾਲ ਹੀ ਵਣ ਵਿਭਾਗ ਦੀ ਜ਼ਮੀਨ ਨੂੰ ਦੁਬਾਰਾ ਗ੍ਰੀਨ ਬੈਲਟ ਵਜੋਂ ਵਿਕਸਤ ਕਰਨ, ਸੜਕ ਦੀ ਸਫ਼ਾਈ ਕਰਵਾਉਣ, ਸੁਰੱਖਿਆ ਬੈਰੀਅਰ ਲਗਾਉਣ, ਚੇਤਾਵਨੀ ਬੋਰਡ ਲਗਾਉਣ ਅਤੇ ਢੁਕਵੀਂ ਲਾਈਟਿੰਗ ਦਾ ਪ੍ਰਬੰਧ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਕਾਨੂੰਨੀ ਨੋਟਿਸ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮ, 2016 (ਸੌਲਿਡ ਵੇਸਟ ਮੈਨੇਜਮੈਂਟ ਰੂਲਜ਼) ਅਤੇ ਵਾਤਾਵਰਨ ਸੁਰੱਖਿਆ ਨਾਲ ਸਬੰਧਤ ਕਾਨੂੰਨੀ ਧਾਰਾਵਾਂ ਦਾ ਹਵਾਲਾ ਦਿੱਤਾ ਗਿਆ ਹੈ। ਨੋਟਿਸ ਰਾਹੀਂ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ 15 ਦਿਨਾਂ ਦੇ ਅੰਦਰ ਸਮੱਸਿਆ ਦੇ ਹੱਲ ਲਈ ਲੋੜੀਂਦੀ ਕਾਰਵਾਈ ਨਾ ਕੀਤੀ ਗਈ, ਤਾਂ ਕਿਸੇ ਵੀ ਨੁਕਸਾਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਡੇਰਾਬੱਸੀ ਵਿਖੇ ਗ੍ਰੀਨ ਬੈਲਟ ’ਤੇ ਕੂੜਾ ਡੰਪ ਕਰਨ ਦਾ ਮਾਮਲਾ ਭਖਿਆ; ਐਡਵੋਕੇਟ ਤੂਰ ਵੱਲੋਂ 9 ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਜਾਰੀ
15 ਦਿਨਾਂ ਦੇ ਅੰਦਰ ਕੂੜਾ ਹਟਾ ਕੇ ਗ੍ਰੀਨ ਬੈਲਟ ਬਹਾਲ ਕਰਨ ਦੀ ਕੀਤੀ ਮੰਗ
ਡੇਰਾਬੱਸੀ, 18 ਅਕਤੂਬਰ (ਗੁਰਜੀਤ):
ਡੇਰਾਬੱਸੀ ਦੇ ਸਰਕਾਰੀ ਕਾਲਜ ਰੋਡ ’ਤੇ ਸੜਕ ਕਿਨਾਰੇ ਵਣ ਵਿਭਾਗ ਦੀ ਗ੍ਰੀਨ ਬੈਲਟ ਵਾਲੀ ਜ਼ਮੀਨ ’ਤੇ ਕੂੜਾ ਡੰਪ ਕਰਨ ਦਾ ਮਾਮਲਾ ਭਖ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਐਡਵੋਕੇਟ ਜਸਵੰਤ ਸਿੰਘ ਤੂਰ ਨੇ ਵਣ ਵਿਭਾਗ, ਨਗਰ ਕੌਂਸਲ ਡੇਰਾਬੱਸੀ, ਡਿਪਟੀ ਕਮਿਸ਼ਨਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਦੇ 9 ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਭੇਜੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ 15 ਦਿਨਾਂ ਦੇ ਅੰਦਰ ਕੂੜਾ ਹਟਾਉਣ ਅਤੇ ਗ੍ਰੀਨ ਬੈਲਟ ਨੂੰ ਇਸ ਦੀ ਅਸਲ ਸਥਿਤੀ ਵਿੱਚ ਬਹਾਲ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਹੈ।
ਐਡਵੋਕੇਟ ਤੂਰ ਵੱਲੋਂ ਭੇਜੇ ਕਾਨੂੰਨੀ ਨੋਟਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਕਾਲਜ ਰੋਡ ’ਤੇ ਸੜਕ ਕਿਨਾਰੇ ਗ੍ਰੀਨ ਬੈਲਟ ਲਈ ਨਿਰਧਾਰਿਤ ਵਣ ਵਿਭਾਗ ਦੀ ਜ਼ਮੀਨ ਨੂੰ ਕਥਿਤ ਤੌਰ ’ਤੇ ਨਗਰ ਕੌਂਸਲ ਵੱਲੋਂ ਗੈਰ-ਵਿਗਿਆਨਕ ਢੰਗ ਨਾਲ ਕੂੜਾ ਸੁੱਟਣ ਲਈ ਵਰਤਿਆ ਜਾ ਰਿਹਾ ਹੈ। ਇਸ ਕਾਰਨ ਇਲਾਕੇ ਵਿੱਚ ਗੰਦਗੀ ਅਤੇ ਬਦਬੂ ਫੈਲਣ ਦੇ ਨਾਲ-ਨਾਲ ਵਾਤਾਵਰਨ ਪ੍ਰਦੂਸ਼ਣ ਦਾ ਖ਼ਤਰਾ ਵੀ ਵਧ ਰਿਹਾ ਹੈ। ਉਨ੍ਹਾਂ ਅਨੁਸਾਰ ਇਸ ਸਥਿਤੀ ਨਾਲ ਆਮ ਲੋਕਾਂ ਦੀ ਸਿਹਤ ਅਤੇ ਸੜਕ ਸੁਰੱਖਿਆ ’ਤੇ ਵੀ ਮਾੜਾ ਅਸਰ ਪੈਣ ਦਾ ਖ਼ਦਸ਼ਾ ਹੈ।
ਕਾਲਜ ਰੋਡ ’ਤੇ ਕੂੜੇ ਦੇ ਢੇਰਾਂ ਕਾਰਨ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਝੁੰਡ ਇਕੱਠੇ ਹੋਣ ਦੀ ਸਮੱਸਿਆ ਵੀ ਗੰਭੀਰ ਬਣੀ ਹੋਈ ਹੈ। ਇਹ ਸੜਕ ਦਰਜਨਾਂ ਪਿੰਡਾਂ ਨੂੰ ਆਪਸ ਵਿੱਚ ਜੋੜਦੀ ਹੈ। ਕੂੜੇ ਦੇ ਢੇਰਾਂ ਵਿੱਚੋਂ ਖ਼ੁਰਾਕ ਭਾਲਦੇ ਅਵਾਰਾ ਪਸ਼ੂਆਂ ਦੇ ਅਚਾਨਕ ਸੜਕ ’ਤੇ ਆ ਜਾਣ ਕਾਰਨ ਵਾਹਨ ਚਾਲਕਾਂ, ਵਿਦਿਆਰਥੀਆਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਰਾਹਗੀਰਾਂ ਲਈ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਖ਼ਾਸ ਤੌਰ ’ਤੇ ਸਵੇਰ ਅਤੇ ਸ਼ਾਮ ਦੇ ਸਮੇਂ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ।
ਐਡਵੋਕੇਟ ਜਸਵੰਤ ਸਿੰਘ ਤੂਰ ਨੇ ਮੰਗ ਕੀਤੀ ਹੈ ਕਿ ਸੜਕ ਕਿਨਾਰੇ ਕੂੜਾ ਸੁੱਟਣ ’ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਪਹਿਲਾਂ ਤੋਂ ਜਮ੍ਹਾਂ ਹੋਏ ਕੂੜੇ ਨੂੰ ਹਟਾਇਆ ਜਾਵੇ। ਇਸ ਦੇ ਨਾਲ ਹੀ ਵਣ ਵਿਭਾਗ ਦੀ ਜ਼ਮੀਨ ਨੂੰ ਦੁਬਾਰਾ ਗ੍ਰੀਨ ਬੈਲਟ ਵਜੋਂ ਵਿਕਸਤ ਕਰਨ, ਸੜਕ ਦੀ ਸਫ਼ਾਈ ਕਰਵਾਉਣ, ਸੁਰੱਖਿਆ ਬੈਰੀਅਰ ਲਗਾਉਣ, ਚੇਤਾਵਨੀ ਬੋਰਡ ਲਗਾਉਣ ਅਤੇ ਢੁਕਵੀਂ ਲਾਈਟਿੰਗ ਦਾ ਪ੍ਰਬੰਧ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਕਾਨੂੰਨੀ ਨੋਟਿਸ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮ, 2016 (ਸੌਲਿਡ ਵੇਸਟ ਮੈਨੇਜਮੈਂਟ ਰੂਲਜ਼) ਅਤੇ ਵਾਤਾਵਰਨ ਸੁਰੱਖਿਆ ਨਾਲ ਸਬੰਧਤ ਕਾਨੂੰਨੀ ਧਾਰਾਵਾਂ ਦਾ ਹਵਾਲਾ ਦਿੱਤਾ ਗਿਆ ਹੈ। ਨੋਟਿਸ ਰਾਹੀਂ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ 15 ਦਿਨਾਂ ਦੇ ਅੰਦਰ ਸਮੱਸਿਆ ਦੇ ਹੱਲ ਲਈ ਲੋੜੀਂਦੀ ਕਾਰਵਾਈ ਨਾ ਕੀਤੀ ਗਈ, ਤਾਂ ਕਿਸੇ ਵੀ ਨੁਕਸਾਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
📲Get App