🔥 TRENDING Karnataka HC Dismisses Contempt Case A... Mt Abu Hits Freezing 0°C for Second Co... Delhi Police Arrest Two Chain‑Snatcher... BJP to Probe Rajasthan Panchayat Poll... National Health Employees Union protes... ED Issues Summons to Dharamkot MLA Ami...
23 Nov 2026•
ગુજરાતી मराठी ਪੰਜਾਬੀ বাংলা
Automobile

ਪਾਤੜਾਂ-ਸਮਾਣਾ ਰੋਡ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ: ਅਣਪਛਾਤੇ ਵਾਹਨ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ, ਇੱਕ ਔਰਤ ਦੀ ਮੌਤ ਤੇ 9 ਜ਼ਖ਼ਮੀ।

✍️ Reporter: Shamsher Singh 🗓 23 Nov 2026, 02:06 PM 👁 15
Share: 💬 WhatsApp 📘 Facebook 𝕏 Post

ਪਾਤੜਾਂ-ਸਮਾਣਾ ਰੋਡ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ: ਅਣਪਛਾਤੇ ਵਾਹਨ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ, ਇੱਕ ਔਰਤ ਦੀ ਮੌਤ ਤੇ 9 ਜ਼ਖ਼ਮੀ।

ਪਾਤੜਾਂ-ਸਮਾਣਾ ਰੋਡ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ: ਅਣਪਛਾਤੇ ਵਾਹਨ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ, ਇੱਕ ਔਰਤ ਦੀ ਮੌਤ ਤੇ 9 ਜ਼ਖ਼ਮੀ।
‎23 nov 2026, Shamsher Singh need24 ਸਮਾਣਾ। ਪਾਤੜਾਂ-ਸਮਾਣਾ ਸੜਕ 'ਤੇ ਪਿੰਡ ਪ੍ਰੇਮ ਸਿੰਘ ਵਾਲਾ ਨੇੜੇ ਸੋਮਵਾਰ ਸਵੇਰੇ ਇੱਕ ਕਾਰ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਸਵਾਰ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਅੱਠ ਔਰਤਾਂ ਸਮੇਤ 9 ਲੋਕ ਜ਼ਖ਼ਮੀ ਹੋ ਗਏ।
‎ਜਾਣਕਾਰੀ ਅਨੁਸਾਰ ਮੂਨਕ ਖੇਤਰ ਦੇ ਪਿੰਡ ਫਤਿਹਗੜ੍ਹ ਤੋਂ ਅੱਠ ਔਰਤਾਂ ਸਮੇਤ ਕੁੱਲ 10 ਲੋਕ ਕਾਰ ਵਿੱਚ ਸਵਾਰ ਹੋ ਕੇ ਧਾਰਮਿਕ ਸਥਾਨ ਕਪਾਲ ਮੋਚਨ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ।
‎ਸੋਮਵਾਰ ਸਵੇਰੇ ਜਦੋਂ ਉਨ੍ਹਾਂ ਦੀ ਕਾਰ ਪਾਤੜਾਂ-ਸਮਾਣਾ ਸੜਕ 'ਤੇ ਪਿੰਡ ਪ੍ਰੇਮ ਸਿੰਘ ਵਾਲਾ ਨੇੜੇ ਕੂਹਣੀ ਮੋੜ 'ਤੇ ਪਹੁੰਚੀ ਤਾਂ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਸਾਰੇ ਲੋਕ ਜ਼ਖ਼ਮੀ ਹੋ ਗਏ।
‎ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਜ਼ਖ਼ਮੀਆਂ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਪਹੁੰਚਾਇਆ। ਹਸਪਤਾਲ ਵਿੱਚ ਇਲਾਜ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਬਾਕੀ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ। ਹਾਦਸੇ ਦੇ ਕਾਰਨਾਂ ਅਤੇ ਟੱਕਰ ਮਾਰਨ ਵਾਲੇ ਵਾਹਨ ਦੀ ਪਛਾਣ ਨੂੰ ਲੈ ਕੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
📲Get App