🔥 ट्रेंडिंग उधमपुर में बस‑मोटरसाइकिल टक्कर में दो... हरियाणा में सड़क दुर्घटना में जम्मू-कश... जम्मू-कश्मीर में वक़्फ़ दिवस पर वंदे म... टीन गोल्फर डैनिश वर्मा ने एत्री इनविटे... वरण धवन, DJ Chetas सहित 8 फ्रैंचाइज़ी... *📰 Need24 News
26 नव. 2026•
ગુજરાતી मराठी ਪੰਜਾਬੀ বাংলা
धर्म

Canada: ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

✍️ रिपोर्टर: Shamsher Singh 🗓 26 नव. 2026, 10:41 AM 👁 20
शेयर करें: 💬 WhatsApp 📘 Facebook 𝕏 Post
Canada: ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸਰੀ, 25 ਨਵੰਬਰ 2026- ਗੁਰਦੁਆਰਾ ਸਾਹਿਬ ਬਰੁੱਕਸਾਈਡ, ਸਰੀ ਦੀ ਸੰਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਕੀਰਤਨ, ਕਥਾ-ਵਿਚਾਰ, ਧਾਰਮਿਕ ਸਮਾਗਮ ਅਤੇ ਗੁਰੂ ਕਾ ਲੰਗਰ ਰਾਹੀਂ ਸੰਗਤਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਦਿਆਂ ਅਧਿਆਤਮਿਕ ਆਨੰਦ ਮਾਣਿਆ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਵੇਰ ਤੋਂ ਸ਼ਾਮ ਤੱਕ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰ ਦਾ ਪ੍ਰਵਾਹ ਚੱਲਦਾ ਰਿਹਾ। ਕੰਮਕਾਜੀ ਦਿਨ ਹੋਣ ਦੇ ਬਾਵਜੂਦ ਸੰਗਤਾਂ ਵੱਡੀ ਗਿਣਤੀ ਵਿੱਚ ਦਰਬਾਰ ਹਾਲ ਵਿਖੇ ਪਹੁੰਚੀਆਂ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
📲Get App