🔥 TRENDING NDRF Rescues Girl from 80‑ft Borewell... LPU Postpones Mid‑Term Exams, Suspends... Netanyahu Visits Abu Dhabi, Meets UAE... 23-Year-Old Missing After Saving Three... CCB raids four locations in Kallakuric... Opposition Calls for Impeachment of El...
28 Sep 2026•
ગુજરાતી मराठी ਪੰਜਾਬੀ বাংলা
*ਜਲੰਧਰ ਦਿਹਾਤੀ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ CASO ਆਪਰੇਸ਼ਨ*

*ਜਲੰਧਰ ਦਿਹਾਤੀ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ CASO ਆਪਰੇਸ਼ਨ*

✍️ Reporter: Amandeep Singh 🗓 08 Sep 2026, 07:16 PM 👁 53
Watch on: ▶️ YouTube
Share: 💬 WhatsApp 📘 Facebook 𝕏 Post

*ਜਲੰਧਰ ਦਿਹਾਤੀ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ CASO ਆਪਰੇਸ਼ਨ*

*ਜਲੰਧਰ ਦਿਹਾਤੀ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ CASO ਆਪਰੇਸ਼ਨ*

*ਜਲੰਧਰ, 07 ਸਤੰਬਰ 2026:*ਸ. ਹਰਵਿੰਦਰ ਸਿੰਘ ਵਿਰਕ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੀ ਅਗਵਾਈ ਹੇਠ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਇਲਾਕਿਆਂ ਵਿੱਚ Cordon and Search Operations (CASO) ਕੀਤੇ ਗਏ।

ਇਹ ਆਪਰੇਸ਼ਨ ਵੱਖ-ਵੱਖ ਸਬ-ਡਿਵੀਜ਼ਨਾਂ ਦੇ ਸਬੰਧਤ ਡਿਪਟੀ ਸੁਪਰਡੈਂਟ ਆਫ਼ ਪੁਲਿਸ (DSPs) ਦੀ ਨਿਗਰਾਨੀ ਹੇਠ ਕੀਤੇ ਗਏ। ਨਸ਼ੀਲੇ ਪਦਾਰਥਾਂ ਦੀ ਵਿਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ।

ਆਪਰੇਸ਼ਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਲਗਭਗ 275 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ। ਪਛਾਣ ਕੀਤੇ ਗਏ ਇਲਾਕਿਆਂ, ਖਾਸ ਕਰਕੇ ਨਸ਼ਿਆਂ ਦੇ ਹੌਟਸਪੌਟ ਵਜੋਂ ਜਾਣੇ ਜਾਂਦੇ ਸਥਾਨਾਂ ਵਿੱਚ ਵਿਆਪਕ ਤਲਾਸ਼ੀ ਅਤੇ ਚੈਕਿੰਗ ਕੀਤੀ ਗਈ।

ਇਸ ਵਿਸ਼ੇਸ਼ CASO ਆਪਰੇਸ਼ਨ ਦੌਰਾਨ ਸੁੰਨਸਾਨ ਅਤੇ ਸੰਵੇਦਨਸ਼ੀਲ ਸਥਾਨਾਂ, ਜਿਵੇਂ ਖਾਲੀ ਮਕਾਨਾਂ, ਇਕਾਂਤ ਇਲਾਕਿਆਂ, ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ’ਤੇ ਵਿਸ਼ੇਸ਼ ਤਲਾਸ਼ੀ ਅਤੇ ਨਿਗਰਾਨੀ ਕੀਤੀ ਗਈ। ਇਸ ਦਾ ਉਦੇਸ਼ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਹੈ।

ਆਪਰੇਸ਼ਨ ਦੌਰਾਨ ਵੱਖ-ਵੱਖ ਥਾਣਿਆਂ ਵਿੱਚ ਕੁੱਲ 07 FIR ਦਰਜ ਕੀਤੀਆਂ ਗਈਆਂ ਅਤੇ 07 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

*CASO ਆਪਰੇਸ਼ਨ ਦੌਰਾਨ ਬਰਾਮਦਗੀ:*
- 21 ਬੋਤਲਾਂ ਨਾਜਾਇਜ਼ ਸ਼ਰਾਬ
- 165 ਨਸ਼ੀਲੀਆਂ ਗੋਲੀਆਂ
- 01 ਮੋਟਰਸਾਈਕਲ

ਇਸ ਆਪਰੇਸ਼ਨ ਦਾ ਮੁੱਖ ਉਦੇਸ਼ ਨਸ਼ਿਆਂ ਦੀ ਵਰਤੋਂ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਮੁਹੱਈਆ ਕਰਵਾਉਣਾ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣਾ ਹੈ। ਇਸ ਦੇ ਨਾਲ ਹੀ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸ.ਹਰਵਿੰਦਰ ਸਿੰਘ ਵਿਰਕ,ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਕਿਹਾ ਕਿ ਅਜਿਹੇ ਆਪਰੇਸ਼ਨ ਪੁਲਿਸ ਅਤੇ ਆਮ ਲੋਕਾਂ ਦਰਮਿਆਨ ਭਰੋਸੇ ਨੂੰ ਹੋਰ ਮਜ਼ਬੂਤ ਕਰਦੇ ਹਨ ਅਤੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਂਦੇ ਹਨ। ਸੀਨੀਅਰ ਅਧਿਕਾਰੀਆਂ ਵੱਲੋਂ ਖੁਦ ਇਲਾਕਿਆਂ ਦਾ ਦੌਰਾ ਕਰਕੇ ਮੌਜੂਦਾ ਆਪਰੇਸ਼ਨਾਂ ਦੀ ਬਾਰੀਕੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਠੱਲ੍ਹ ਪਾਉਣ ਅਤੇ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਨਸ਼ਾ ਵਿਰੋਧੀ ਆਪਰੇਸ਼ਨ ਲਗਾਤਾਰ ਜਾਰੀ ਰੱਖੇ ਜਾਣਗੇ।
📲Get App