🔥 TRENDING Delhi techie's unconventional reason f... Manchester United Show Resilience but... એક સપના, બાર રસ્તે, એક મંઝિલ Government to Revamp MMDR Act and Draf... Nagaland politics splinters as leaders... Punjab police bust illegal firecracker...
19 Oct 2026•
ગુજરાતી मराठी ਪੰਜਾਬੀ বাংলা
Politics

ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ CBI ਜਾਂਚ ਦੀ ਮੰਗ

✍️ Reporter: Shamsher Singh 🗓 19 Oct 2026, 02:06 PM 👁 18
Share: 💬 WhatsApp 📘 Facebook 𝕏 Post

ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ CBI ਜਾਂਚ ਦੀ ਮੰਗ

ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ CBI ਜਾਂਚ ਦੀ ਮੰਗ
‎Monday, Oct 19, 2026 ।
‎ਚੰਡੀਗੜ੍ਹ/ਬਠਿੰਡਾ- ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ 'ਚ ਸਿਆਸਤਦਾਨ-ਪੁਲਸ-ਡਰੱਗ ਮਾਫੀਆ ਦੇ ਗਠਜੋੜ ਦੀ ਵੀ ਵਿਆਪਕ ਜਾਂਚ ਦੀ ਮੰਗ ਕੀਤੀ ਹੈ।
‎
‎ਹਰਸਿਮਰਤ ਬਾਦਲ ਨੇ ਚਿੱਠੀ 'ਚ ਲਿਖਿਆ ਹੈ ਕਿ ਪਰਵਿੰਦਰ ਸਿੰਘ ਝੋਟਾ ਨੇ ਘਰੋਂ ਨਿਕਲਣ ਤੋਂ ਪਹਿਲਾਂ ਮਾਨਸਾ ਦੇ DSP ਨੂੰ ਮੈਡੀਕਲ ਸਟੋਰ 'ਤੇ ਨਸ਼ੇ ਵਿਕਣ ਦੀ ਸੂਚਨਾ ਦਿੱਤੀ ਸੀ ਅਤੇ ਮੌਕੇ 'ਤੇ ਪਹੁੰਚਣ ਲਈ ਕਿਹਾ ਸੀ। ਪਰ ਪੁਲਸ ਮੌਕੇ 'ਤੇ ਨਹੀਂ ਪਹੁੰਚੀ। ਇਸ ਤੋਂ ਬਾਅਦ ਝੋਟਾ ਨੇ ਖੁਦ ਹੀ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਵੱਲੋਂ ਨਸ਼ੀਲੀਆਂ ਦਵਾਈਆਂ ਵੇਚਣ ਦੀ ਲਾਈਵ ਸਟ੍ਰੀਮਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕੈਮਿਸਟ ਅਸ਼ਵਨੀ ਨੇ ਕਿਸੇ ਨਾਲ ਫੋਨ 'ਤੇ ਗੱਲ ਕਰਨ ਤੋਂ ਬਾਅਦ ਪਰਵਿੰਦਰ ਝੋਟੇ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਦੋ ਹੋਰਾਂ ਨੂੰ ਜ਼ਖਮੀ ਕਰ ਦਿੱਤਾ।
‎ਹਰਸਿਮਰਤ ਨੇ ਚਿੱਠੀ 'ਚ ਮ੍ਰਿਤਕ ਦੇ ਪਿਤਾ ਭੀਮ ਸਿੰਘ ਦੇ ਬਿਆਨ ਦਾ ਹਵਾਲਾ ਵੀ ਦਿੱਤਾ ਹੈ। ਭੀਮ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਕਿਹਾ ਹੈ ਕਿ ਉਸ ਦਾ ਪੁੱਤਰ ਸਿਆਸਤਦਾਨ-ਪੁਲਸ-ਡਰੱਗ ਦੀ ਮਿਲੀਭੁਗਤ ਦਾ ਸ਼ਿਕਾਰ ਹੋਇਆ ਹੈ ਅਤੇ ਇਸ ਮਿਲੀਭੁਗਤ ਨੂੰ ਸਭ ਤੋਂ ਉੱਪਰੋਂ, ਮੁੱਖ ਮੰਤਰੀ ਭਗਵੰਤ ਮਾਨ ਤੱਕ ਦੀ ਸਰਪ੍ਰਸਤੀ ਹਾਸਲ ਹੈ। ਬਿਆਨ ਮੁਤਾਬਕ, ਜਦੋਂ ਪਰਵਿੰਦਰ ਨੇ ਮਾਨਸਾ 'ਚ ਮੈਡੀਕਲ ਸਟੋਰਾਂ 'ਤੇ ਹੋ ਰਹੇ ਨਸ਼ੇ ਦੇ ਕਾਰੋਬਾਰ ਦਾ ਪਰਦਾਫਾਸ਼ ਕੀਤਾ ਤਾਂ ਉਸ ਨੂੰ ਹੀ ਝੂਠੇ ਕੇਸਾਂ 'ਚ ਫਸਾ ਕੇ ਜੇਲ੍ਹ ਭੇਜ ਦਿੱਤਾ ਗਿਆ। ਭੀਮ ਸਿੰਘ ਨੇ ਇਸ ਲਈ ਸੂਬੇ ਦੇ ਡੀਜੀਪੀ ਅਤੇ ਮਾਨਸਾ ਦੇ ਐਸ.ਐਸ.ਪੀ. ਨੂੰ ਜ਼ਿੰਮੇਵਾਰ ਦੱਸਿਆ ਹੈ। ਇੰਨਾ ਹੀ ਨਹੀਂ, ਜਦੋਂ ਪਰਵਿੰਦਰ ਜੇਲ੍ਹ 'ਚ ਸੀ ਤਾਂ ਮਾਨਸਾ ਐਸ.ਐਸ.ਪੀ. ਨੇ ਉਸ ਦੇ ਪਿਤਾ ਨੂੰ ਧਮਕੀ ਦਿੱਤੀ ਸੀ ਕਿ ਜੇ ਉਹ ਨਸ਼ੇ ਖਿਲਾਫ ਅਵਾਜ਼ ਚੁੱਕਣੀ ਬੰਦ ਨਾ ਕਰੇਗਾ ਤਾਂ ਉਸ ਨੂੰ ਖਤਮ ਕਰ ਦਿੱਤਾ ਜਾਵੇਗਾ।
📲Get App