🔥 TRENDING Nagaland's 38-Year-Old Vesalu Puro Tur... Consumer Commission Orders Compensatio... Nagaland United Makes History: First T... Youth Killed in SUV Collision on NH-92... Farmers claim Rs 70-80 lakh stolen, 23... पटना सिटी में विसर्जन जुलूस के दौरान ह...
23 Oct 2026•
ગુજરાતી मराठी ਪੰਜਾਬੀ বাংলা
Lifestyle

ਦੀਵਾਲੀ, ਗੁਰਪੁਰਬ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਰੂਪਨਗਰ 'ਚ ਸਮਾਂ ਤੈਅ, DC ਵੱਲੋਂ ਹੁਕਮ ਜਾਰੀ

✍️ Reporter: Shamsher Singh 🗓 23 Oct 2026, 08:02 PM 👁 13
Share: 💬 WhatsApp 📘 Facebook 𝕏 Post

ਦੀਵਾਲੀ, ਗੁਰਪੁਰਬ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਰੂਪਨਗਰ 'ਚ ਸਮਾਂ ਤੈਅ, DC ਵੱਲੋਂ ਹੁਕਮ ਜਾਰੀ

ਦੀਵਾਲੀ, ਗੁਰਪੁਰਬ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਰੂਪਨਗਰ 'ਚ ਸਮਾਂ ਤੈਅ, DC ਵੱਲੋਂ ਹੁਕਮ ਜਾਰੀ
‎Friday, Oct 23, 2026 ।
‎ਰੂਪਨਗਰ (need24)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਆਗਾਮੀ ਤਿਉਹਾਰਾਂ ਦੀਆਂ ਖ਼ੁਸ਼ੀਆਂ ਨੂੰ ਸੁਰੱਖਿਅਤ ਅਤੇ ਵਾਤਾਵਰਣ-ਅਨੁਕੂਲ ਢੰਗ ਨਾਲ ਮਨਾਉਣ, ਆਮ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਹਵਾ ਪ੍ਰਦੂਸ਼ਣ ਨੂੰ ਨਿਯੰਤਰਿਤ ਕਰਨ ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਪਟਾਕਿਆਂ ਦੀ ਵਿਕਰੀ, ਖ਼ਰੀਦ, ਭੰਡਾਰਨ ਅਤੇ ਵਰਤੋਂ ਸਬੰਧੀ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਦੀਵਾਲੀ, ਨਵਾਂਸ਼ਹਿਰ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਸਮਾਂ ਤੈਅ ਕੀਤਾ ਗਿਆ ਹੈ।
‎ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਅਦਾਲਤਾਂ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਤਿਉਹਾਰਾਂ ਮੌਕੇ ਆਮ ਲੋਕਾਂ ਵੱਲੋਂ ਸਿਰਫ਼ ਗ੍ਰੀਨ ਪਟਾਕਿਆਂ ਦੀ ਹੀ ਵਰਤੋਂ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਆਮ ਤੌਰ ’ਤੇ ਬੰਬਾਂ, ਹਵਾਈ ਪਟਾਕਿਆਂ ਅਤੇ ਚਾਈਨੀਜ਼ ਪਟਾਕਿਆਂ ਵਰਗੀਆਂ ਆਤਿਸ਼ਬਾਜ਼ੀਆਂ ਦੀ ਵਰਤੋਂ ਨਾਲ ਬਹੁਤ ਜ਼ਿਆਦਾ ਸ਼ੋਰ ਪੈਦਾ ਹੁੰਦਾ ਹੈ ਅਤੇ ਵੱਡੇ ਧਮਾਕਿਆਂ ਕਾਰਨ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ।
‎ਇਸ ਤੋਂ ਇਲਾਵਾ ਇਨ੍ਹਾਂ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਆਮ ਜਨ-ਜੀਵਨ ਪ੍ਰਭਾਵਿਤ ਹੁੰਦਾ ਹੈ। ਖ਼ਤਰਨਾਕ ਪਟਾਕਿਆਂ ਵਿਚ ਵਰਤੇ ਜਾਣ ਵਾਲੇ ਰਸਾਇਣਕ ਪਦਾਰਥ ਮਨੁੱਖਾਂ ਅਤੇ ਜੀਵ-ਜੰਤੂਆਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦੇ ਹਨ। ਇਸ ਲਈ ਗੈਰ-ਕਾਨੂੰਨੀ ਧਮਾਕਾਖੇਜ਼ ਸਮੱਗਰੀ ਦੀ ਤਿਆਰੀ, ਭੰਡਾਰਨ, ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਰਕਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਜ਼ਰੂਰੀ ਹੈ।
‎
‎ਜ਼ਿਲ੍ਹਾ ਮੈਜਿਸਟ੍ਰੇਟ ਅਦਿੱਤਿਆ ਡੇਚਲਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਲੜੀਵਾਰ ਪਟਾਕਿਆਂ, ਜਿਨ੍ਹਾਂ ਨੂੰ ਸੀਰੀਜ਼ ਪਟਾਕੇ ਜਾਂ ਲੜੀਆਂ ਵੀ ਕਿਹਾ ਜਾਂਦਾ ਹੈ, ਦੀ ਤਿਆਰੀ, ਭੰਡਾਰਨ, ਵੰਡ, ਵਿਕਰੀ ਅਤੇ ਵਰਤੋਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਮਨਜ਼ੂਰਸ਼ੁਦਾ ਗ੍ਰੀਨ ਪਟਾਕਿਆਂ ਤੋਂ ਇਲਾਵਾ ਖਤਰਨਾਕ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪਟਾਕਿਆਂ ਦੀ ਵਿਕਰੀ, ਖ਼ਰੀਦ, ਭੰਡਾਰਨ ਅਤੇ ਵਰਤੋਂ ’ਤੇ ਵੀ ਪਾਬੰਦੀ ਲਾਗੂ ਹੋਵੇਗੀ।
📲Get App