🔥 TRENDING गंगापुर में स्वर्ण समाज ने प्रस्तुत कि... Rain and Snowfall Expected in Three Ut... Biker Survives After Elephant Steps on... Men assault Delhi flower seller with s... Four Minors Stab Delhi Man in Attempt... Chinese vloggers mislabel Dhaka slums...
12 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ''ਚ ਚੋਣਾਂ ਦੀਆਂ ਤਿਆਰੀਆਂ ਸ਼ੁਰੂ, EVM ਮਸ਼ੀਨਾਂ ਦੀ ਜਾਂਚ ਕਰਨ ਪਹੁੰਚੇ ਅਧਿਕਾਰੀ

✍️ Reporter: Shamsher Singh 🗓 12 Nov 2026, 08:52 PM 👁 14
Share: 💬 WhatsApp 📘 Facebook 𝕏 Post

ਪੰਜਾਬ ''ਚ ਚੋਣਾਂ ਦੀਆਂ ਤਿਆਰੀਆਂ ਸ਼ੁਰੂ, EVM ਮਸ਼ੀਨਾਂ ਦੀ ਜਾਂਚ ਕਰਨ ਪਹੁੰਚੇ ਅਧਿਕਾਰੀ

ਪੰਜਾਬ ''ਚ ਚੋਣਾਂ ਦੀਆਂ ਤਿਆਰੀਆਂ ਸ਼ੁਰੂ, EVM ਮਸ਼ੀਨਾਂ ਦੀ ਜਾਂਚ ਕਰਨ ਪਹੁੰਚੇ ਅਧਿਕਾਰੀ
‎Thursday, Nov 12, 2026।
‎ਪਠਾਨਕੋਟ/ਗੁਰਦਾਸਪੁਰ (need24) : ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਚੱਲਦੇ ਅੱਜ ਸੂਬੇ ਦੇ 23 ਜ਼ਿਲ੍ਹਿਆਂ ਅੰਦਰ ਈ. ਵੀ. ਐੱਮ. ਅਤੇ ਵੀ. ਵੀ. ਪੈਟ ਮਸ਼ੀਨਾਂ ਦੀ ਜਾਂਚ ਕਰਨ ਦੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਅੰਦਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉੱਪਲ ਦੀ ਅਗਵਾਈ ਹੇਠ ਮਸ਼ੀਨਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਰਹੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਵੋਟਰ ਸੂਚੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੇ ਦਿੱਤੀ ਗਈ ਹੈ ਅਤੇ ਇਕ ਮਹੀਨੇ ਅੰਦਰ ਇਤਰਾਜ਼ ਦੱਸਣੇ ਹੋਣਗੇ।
‎ਉਨ੍ਹਾਂ ਕਿਹਾ ਕਿ ਵੱਖ-ਵੱਖ ਜਗ੍ਹਾ ਉੱਪਰ ਕੈਂਪ ਲਗਾ ਕੇ ਨਵੀਆਂ ਵੋਟਾਂ ਬਣਾਈਆਂ ਜਾਣਗੀਆਂ ਅਤੇ ਜਿਨ੍ਹਾਂ ਲੋਕਾਂ ਦੀ ਵੋਟ ਸਹੀ ਨਹੀਂ ਬਣੀ, ਉਨ੍ਹਾਂ ਦੀਆਂ ਵੋਟਾਂ ਵੀ ਸਹੀ ਕੀਤੀਆਂ ਜਾਣਗੀਆਂ। ਲਿਹਾਜ਼ਾ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਇਨ੍ਹਾਂ ਕੈਂਪਾਂ ਦਾ ਲਾਭ ਲੈ ਕੇ ਆਪਣੀ ਵੋਟ ਬਣਵਾਈ ਜਾਵੇ।
📲Get App