🔥 TRENDING Three Indian Nationals Fatally Burned... फारबिसगंज: अतिक्रमण के कारण ट्रैक्टर ग... Massive Explosion at Varanasi Firecrac... Prime Minister Modi to Visit Canada on... Netflix Announces 6% Global Workforce... आयुर्वेद अस्पताल वाराणसी के प्राचार्य...
16 Oct 2026•
ગુજરાતી मराठी ਪੰਜਾਬੀ বাংলা
Crime

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ ਨਾਲ ਜਾਂਚ ਦੀ ਕੀਤੀ ਮੰਗ

✍️ Reporter: Shamsher Singh 🗓 16 Oct 2026, 10:20 AM 👁 18
Watch on: ▶️ YouTube
Share: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ ਨਾਲ ਜਾਂਚ ਦੀ ਕੀਤੀ ਮੰਗ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ ਨਾਲ ਜਾਂਚ ਦੀ ਕੀਤੀ ਮੰਗ
‎Friday, Oct 16, 2026 ।
‎ਜਲੰਧਰ (ਵੈੱਬ ਡੈਸਕ) - ਪੰਜਾਬ 'ਚ ਨਸ਼ੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮੁੱਦਾ ਹੁਣ ਕੌਮਾਂਤਰੀ ਪੱਧਰ 'ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸੇ ਦੌਰਾਨ ਅਮਰੀਕੀ ਕਾਂਗਰਸਮੈਨ ਥਾਮਸ ਆਰ ਸੂਓਜ਼ੀ ਨੇ ਅਮਰੀਕਾ 'ਚ ਭਾਰਤੀ ਰਾਜਦੂਤ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।
‎ਅਮਰੀਕੀ ਸੰਸਦ ਮੈਂਬਰ ਨੇ ਆਪਣੇ ਪੱਤਰ 'ਚ ਲਿਖਿਆ ਕਿ ਪਰਵਿੰਦਰ ਸਿੰਘ ਝੋਟਾ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਤੇ ਨੌਜਵਾਨਾਂ ਨੂੰ ਬਚਾਉਣ ਲਈ ਪੂਰੀ ਲਗਨ ਨਾਲ ਕੰਮ ਕਰ ਰਿਹਾ ਸੀ। ਅਜਿਹੇ 'ਚ ਉਨ੍ਹਾਂ ਦਾ ਕਤਲ ਲੋਕਾਂ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ 'ਤੇ ਇਕ ਵੱਡਾ ਸਵਾਲ ਖੜ੍ਹਾ ਕਰਦਾ ਹੈ। ਉਨ੍ਹਾਂ ਜ਼ੋਰ ਦਿੰਦਿਆ ਕਿਹਾ ਕਿ ਇਸ ਕਤਲ ਪਿੱਛੇ ਲੁਕੇ ਹੋਏ ਸਾਰੇ ਦੋਸ਼ੀਆਂ ਦਾ ਬੇਨਕਾਬ ਹੋਣਾ ਬਹੁਤ ਜ਼ਰੂਰੀ ਹੈ।
📲Get App