Crime
ਵੱਡੀ ਖ਼ਬਰ : PGI ਭੇਜੀ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ, ਅੱਜ ਹੋਵੇਗਾ ਪੋਸਟਮਾਰਟਮ

Friday, Nov 06, 2026।
ਮਾਨਸਾ (ਸ਼ਮਸ਼ੇਰ ਸਿੰਘ ਮਰਾੜ) : ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਯਾਨੀ 6 ਨਵੰਬਰ, ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਪੀਜੀਆਈ ਵਿਖੇ 24 ਦਿਨਾਂ ਬਾਅਦ ਪੋਸਟਮਾਰਟਮ ਕੀਤਾ ਜਾਵੇਗਾ। ਮਾਨਸਾ ਸਿਵਲ ਹਸਪਤਾਲ ਦੇ ਮੁਰਦਾਘਰ ਤੋਂ ਪੋਸਟਮਾਰਟਮ ਲਈ ਵੀਰਵਾਰ ਰਾਤ ਕਰੀਬ 12 ਵਜੇ ਉਸਦੀ ਮ੍ਰਿਤਕ ਦੇਹ ਨੂੰ ਐਂਬੂਲੈਂਸ ਰਾਹੀ ਚੰਡੀਗੜ੍ਹ ਰਵਾਨਾ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਵਾਹਿਗੁਰੂ ਦਾ ਜਾਪ ਕਰਦੇ ਹੋਏ ਉਸਦੇ ਮ੍ਰਿਤਕ ਸਰੀਰ ਨੂੰ ਹਸਪਤਾਲ ਦੀ ਮੌਰਚਰੀ ਤੋਂ ਬਾਹਰ ਕੱਢਿਆ। ਫਿਰ ਆਧੁਨਿਕ ਸਹੂਲਤਾਂ ਨਾਲ ਲੈਸ ਆਈ.ਸੀ.ਯੂ., ਵੈਂਟੀਲੇਟਰ ਤੇ ਫਰੀਜ਼ਰ ਵਾਲੀ ਐਂਬੂਲੈਂਸ 'ਚ ਉਸ ਦੀ ਮ੍ਰਿਤਕ ਦੇਹ ਨੂੰ ਰੱਖ ਕੇ ਚੰਡੀਗੜ੍ਹ ਪੀਜੀਆਈ ਭੇਜਿਆ ਗਿਆ। ਦੱਸ ਦੇਈਏ ਕਿ ਪੋਸਟਮਾਰਟਮ ਕਰਵਾਉਣ ਦੇ ਫੈਸਲੇ ਤੋਂ ਪਹਿਲਾਂ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਇਨਸਾਫ਼ ਕਮੇਟੀ ਨੇ ਸਰਕਾਰ ਨਾਲ ਇੱਕ ਸਮਝੌਤਾ ਕੀਤਾ। ਇਸ ਦੌਰਾਨ ਸਰਕਾਰ ਨੇ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੂੰ ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ।