🔥 TRENDING Minor alleges sexual abuse at Indian a... Three arrested in Mangaluru after poli... Two suspects arrested in murder of Hin... 3-year-old child killed as driver fall... Seer’s Car Collides with Divider in Un... மாவட்ட கபடி போட்டி.
28 Sep 2026•
ગુજરાતી मराठी ਪੰਜਾਬੀ বাংলা
ਕਾਂਗਰਸ ਦੀ ਵੱਡੀ ਬੈਠਕ, ਪਰ ਚਰਨਜੀਤ ਚੰਨੀ ਗੈਰ-ਹਾਜ਼ਰ!
National

ਕਾਂਗਰਸ ਦੀ ਵੱਡੀ ਬੈਠਕ, ਪਰ ਚਰਨਜੀਤ ਚੰਨੀ ਗੈਰ-ਹਾਜ਼ਰ!

✍️ Reporter: Paras Sharma 🗓 19 Aug 2026, 01:12 PM 👁 48
Watch on: ▶️ YouTube
Share: 💬 WhatsApp 📘 Facebook 𝕏 Post

ਕਾਂਗਰਸ ਦੀ ਵੱਡੀ ਬੈਠਕ, ਪਰ ਚਰਨਜੀਤ ਚੰਨੀ ਗੈਰ-ਹਾਜ਼ਰ

ਦਿੱਲੀ ਵਿੱਚ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ, ਜਿਸ ਵਿੱਚ ਪੰਜਾਬ ਕਾਂਗਰਸ ਨਾਲ ਜੁੜੇ ਕਈ ਵੱਡੇ ਆਗੂ ਵੀ ਸ਼ਾਮਲ ਹੋਣਗੇ। ਬੈਠਕ ਦੌਰਾਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਸਮੇਤ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ ਇਸ ਬੈਠਕ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੈਰਹਾਜ਼ਰੀ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਚੰਨੀ ਨੇ ਆਪਣੇ ਰੁਝੇਵਿਆਂ ਅਤੇ ਜ਼ਰੂਰੀ ਕੰਮਾਂ ਦਾ ਹਵਾਲਾ ਦਿੰਦਿਆਂ ਬੈਠਕ ਤੋਂ ਦੂਰੀ ਬਣਾਈ ਹੈ, ਜਿਸ ਕਾਰਨ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ ਬੈਠਕ ਵਿੱਚ ਮੌਜੂਦ ਰਹਿਣਗੇ। ਰਾਜਾ ਵੜਿੰਗ ਨੂੰ ਵਿਸ਼ੇਸ਼ ਸੱਦੇ ਵਾਲੇ ਮੈਂਬਰ ਵਜੋਂ ਬੈਠਕ ਵਿੱਚ ਸ਼ਾਮਲ ਹੋਣਾ ਹੈ
📲Get App