🔥 TRENDING નબીપુર નજીક તલવારની અણીએ લૂંટના પ્રયાસ... Trump Suggests Pre-Midterm Strikes on... शहीद कुंदन का अस्थि कलश तिरंगे में लिप... Vikram Misri Discusses Russia and Iran... India Must Navigate Diplomatic Tightro... Political Clash Escalates as Calls Gro...
28 Sep 2026•
ગુજરાતી मराठी ਪੰਜਾਬੀ বাংলা
ਬਠਿੰਡਾ ਦੇ ਕਈ ਪਿੰਡਾਂ ਵਿੱਚ ਰਾਤ ਸਮੇਂ ਡਰੋਨ ਦੀ ਹਲਚਲ, ਇਲਾਕਾ ਵਾਸੀਆਂ ਵਿੱਚ ਦਹਿਸ਼ਤ
Local

ਬਠਿੰਡਾ ਦੇ ਕਈ ਪਿੰਡਾਂ ਵਿੱਚ ਰਾਤ ਸਮੇਂ ਡਰੋਨ ਦੀ ਹਲਚਲ, ਇਲਾਕਾ ਵਾਸੀਆਂ ਵਿੱਚ ਦਹਿਸ਼ਤ

✍️ Reporter: Paras Sharma 🗓 23 Aug 2026, 11:26 AM 👁 53
Share: 💬 WhatsApp 📘 Facebook 𝕏 Post

ਬਠਿੰਡਾ ਦੇ ਮਾੜੀ, ਚੜ੍ਹਤ ਸਿੰਘ ਮੋੜ ਅਤੇ ਮਾਈਸਰਖਾਨਾ ਸਮੇਤ ਕਈ ਪਿੰਡਾਂ ਵਿੱਚ ਅੱਧੀ ਰਾਤ ਨੂੰ ਡਰੋਨ ਉੱਡਦੇ ਵੇਖੇ ਗਏ ਹਨ।

ਬਠਿੰਡਾ ਦੇ ਵੱਖ-ਵੱਖ ਪਿੰਡਾਂ ਵਿੱਚ ਬੀਤੀ ਰਾਤ ਡਰੋਨ ਦੀ ਗਤੀਵਿਧੀ ਵੇਖੀ ਗਈ ਹੈ। ਸਥਾਨਕ ਲੋਕਾਂ ਅਨੁਸਾਰ ਰਾਤ ਦੇ ਕਰੀਬ 1 ਵਜੇ ਮਾੜੀ, ਚੜ੍ਹਤ ਸਿੰਘ ਮੋੜ, ਮਾਈਸਰਖਾਨਾ, ਘੋਸਾ ਖਾਨਾ, ਚਰਨਾਥਲ ਅਤੇ ਮਾਣਕ ਖਾਨਾ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਡਰੋਨ ਉੱਡਦੇ ਹੋਏ ਨਜ਼ਰ ਆਏ।

ਮਿਲੀ ਜਾਣਕਾਰੀ ਮੁਤਾਬਕ, ਇਨ੍ਹਾਂ ਇਲਾਕਿਆਂ ਦੇ ਉੱਪਰ ਇੱਕੋ ਸਮੇਂ ਲਗਭਗ 5 ਡਰੋਨ ਉੱਡ ਰਹੇ ਸਨ। ਰਾਤ ਦੇ ਹਨੇਰੇ ਵਿੱਚ ਡਰੋਨਾਂ ਦੀ ਇਸ ਅਚਾਨਕ ਹਲਚਲ ਕਾਰਨ ਸਥਾਨਕ ਵਸਨੀਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਲਾਕਾ ਵਾਸੀਆਂ ਵੱਲੋਂ ਇਸ ਸਬੰਧੀ ਚਿੰਤਾ ਪ੍ਰਗਟਾਈ ਗਈ ਹੈ। ਫਿਲਹਾਲ ਇਨ੍ਹਾਂ ਡਰੋਨਾਂ ਦੀ ਪਛਾਣ ਅਤੇ ਉਨ੍ਹਾਂ ਦੇ ਉੱਡਣ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
📲Get App