🔥 TRENDING Main shooter in Parol Sarpanch murder... RIMS conducts tree‑planting drive and... 128 People Killed on Maharashtra’s Sam... Indian Woman’s Kind Act After Bicycle... India's road safety data shows fewer c... Prime Video’s 6 Must‑Watch Enemies‑to‑...
28 Sep 2026•
ગુજરાતી मराठी ਪੰਜਾਬੀ বাংলা
ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਖੁੱਲੀ ਪੋਲ

ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਖੁੱਲੀ ਪੋਲ

✍️ Reporter: Paras Sharma 🗓 25 Aug 2026, 07:56 AM 👁 37
Watch on: ▶️ YouTube
Share: 💬 WhatsApp 📘 Facebook 𝕏 Post

ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਖੁੱਲੀ ਪੋਲ

ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਖੁੱਲੀ ਪੋਲ

ਨਸ਼ਿਆਂ ਖ਼ਿਲਾਫ਼ ਜੰਗ ਜਾਂ ਸਿਰਫ਼ ਦਾਅਵੇ?

ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲੈ ਕੇ ਲੋਕਾਂ ਵਿੱਚ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਪੰਜਾਬ ਦੇ ਕਈ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਨਸ਼ਿਆਂ ਦਾ ਕਾਰੋਬਾਰ ਅਜੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ।
ਸਮਾਜਿਕ ਵਰਗਾਂ ਅਤੇ ਮਾਪਿਆਂ ਦਾ ਕਹਿਣਾ ਹੈ ਕਿ ਨਸ਼ਿਆਂ ਦੀ ਲਪੇਟ ਵਿੱਚ ਆ ਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਆਪਣਾ ਭਵਿੱਖ ਬਰਬਾਦ ਕਰ ਰਹੀ ਹੈ। ਹਰ ਰੋਜ਼ ਨਸ਼ਿਆਂ ਕਾਰਨ ਘਰ ਉਜੜ ਰਹੇ ਹਨ, ਪਰਿਵਾਰ ਟੁੱਟ ਰਹੇ ਹਨ ਅਤੇ ਮਾਵਾਂ ਆਪਣੇ ਪੁੱਤਰਾਂ ਨੂੰ ਬਚਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੀਆਂ ਹਨ।
ਲੋਕਾਂ ਦਾ ਮੰਨਣਾ ਹੈ ਕਿ ਜੇਕਰ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸੱਚਮੁੱਚ ਪ੍ਰਭਾਵਸ਼ਾਲੀ ਹੁੰਦੀ ਤਾਂ ਅੱਜ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਨਸ਼ੇ ਦੀ ਸਪਲਾਈ ਅਤੇ ਵਰਤੋਂ ਦੇ ਮਾਮਲੇ ਸਾਹਮਣੇ ਨਾ ਆਉਂਦੇ। ਸਮਾਜਿਕ ਸੰਸਥਾਵਾਂ ਵੀ ਸਰਕਾਰ ਤੋਂ ਪੁੱਛ ਰਹੀਆਂ ਹਨ ਕਿ ਆਖ਼ਰ ਨਸ਼ਿਆਂ ਦੀਆਂ ਜੜ੍ਹਾਂ ਕਦੋਂ ਤੱਕ ਖ਼ਤਮ ਕੀਤੀਆਂ ਜਾਣਗੀਆਂ।
ਪੰਜਾਬ ਦੇ ਲੋਕਾਂ ਦੀ ਮੰਗ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਿਰਫ਼ ਬਿਆਨਬਾਜ਼ੀ ਨਹੀਂ, ਸਗੋਂ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਹੋਵੇ। ਨਾਲ ਹੀ ਨੌਜਵਾਨਾਂ ਨੂੰ ਰੁਜ਼ਗਾਰ, ਖੇਡਾਂ ਅਤੇ ਸਿੱਖਿਆ ਵੱਲ ਪ੍ਰੇਰਿਤ ਕਰਨ ਲਈ ਠੋਸ ਯੋਜਨਾਵਾਂ ਲਿਆਂਦੀਆਂ ਜਾਣ ਤਾਂ ਜੋ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਡਿੱਗਣ ਤੋਂ ਬਚਾਇਆ ਜਾ ਸਕੇ।
ਪੰਜਾਬ ਨੂੰ ਬਚਾਉਣ ਲਈ ਨਸ਼ਿਆਂ ਖ਼ਿਲਾਫ਼ ਜੰਗ ਸਿਰਫ਼ ਨਾਅਰਿਆਂ ਨਾਲ ਨਹੀਂ, ਸਗੋਂ ਨਤੀਜਿਆਂ ਨਾਲ ਜਿੱਤੀ ਜਾ ਸਕਦੀ ਹੈ।
📲Get App