🔥 TRENDING Main shooter in Parol Sarpanch murder... RIMS conducts tree‑planting drive and... 128 People Killed on Maharashtra’s Sam... Indian Woman’s Kind Act After Bicycle... India's road safety data shows fewer c... Prime Video’s 6 Must‑Watch Enemies‑to‑...
28 Sep 2026•
ગુજરાતી मराठी ਪੰਜਾਬੀ বাংলা
ਕਾਸੋ ਆਪਰੇਸ਼ਨ ਤਹਿਤ ਮੁਕਤਸਰ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਚ ਅਭਿਆਨ

ਕਾਸੋ ਆਪਰੇਸ਼ਨ ਤਹਿਤ ਮੁਕਤਸਰ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਚ ਅਭਿਆਨ

✍️ Reporter: Paras Sharma 🗓 26 Aug 2026, 05:58 PM 👁 57
Watch on: ▶️ YouTube
Share: 💬 WhatsApp 📘 Facebook 𝕏 Post

ਕਾਸੋ ਆਪਰੇਸ਼ਨ ਤਹਿਤ ਮੁਕਤਸਰ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਇਸੇ ਤਹਿਤ ਡੀ.ਐਸ.ਪੀ. ਸ੍ਰੀ ਬਚਨ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਰਵਿੰਦਰ ਕੌਰ, ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਵੱਲੋਂ ਕਾਸੋ ਆਪਰੇਸ਼ਨ ਤਹਿਤ ਥਾਣਾ ਸਿਟੀ ਦੇ ਏਰੀਏ ਵਿੱਚ ਪੁੱਲ ਦੇ ਥੱਲੇ, ਮੋੜ ਰੋਡ ਅਤੇ ਹੋਰ ਵੱਖ-ਵੱਖ ਥਾਵਾਂ ’ਤੇ ਸਰਚ ਅਭਿਆਨ ਚਲਾਇਆ ਗਿਆ।

ਸਰਚ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਕੁਝ ਸ਼ੱਕੀ ਵਿਅਕਤੀਆਂ ਨੂੰ ਪੁਲਿਸ ਵੱਲੋਂ ਕਾਬੂ ਕਰਕੇ ਥਾਣਾ ਸਿਟੀ ਵਿਖੇ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਪਹਿਚਾਣ ਅਤੇ ਪਿਛੋਕੜ ਦੀ ਤਸਦੀਕ ਕੀਤੀ ਜਾਵੇਗੀ। ਪੁਲਿਸ ਵੱਲੋਂ PAIS ਐਪ ਰਾਹੀਂ ਵਿਅਕਤੀਆਂ ਦਾ ਰਿਕਾਰਡ ਵੀ ਚੈੱਕ ਕੀਤਾ ਗਿਆ, ਤਾਂ ਜੋ ਕਿਸੇ ਅਪਰਾਧਿਕ ਮਾਮਲੇ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਇਸ ਦੇ ਨਾਲ ਹੀ ਮੌਕੇ ’ਤੇ ਖੜ੍ਹੇ ਵਾਹਨਾਂ ਦੀ VAHAN ਐਪ ਰਾਹੀਂ ਜਾਂਚ ਕੀਤੀ ਗਈ ਅਤੇ ਵਾਹਨਾਂ ਦੀ ਪਹਿਚਾਣ ਤੇ ਮਾਲਕੀ ਸਬੰਧੀ ਵੇਰਵਿਆਂ ਦੀ ਤਸਦੀਕ ਕੀਤੀ ਗਈ, ਤਾਂ ਜੋ ਕਿਸੇ ਵਾਹਨ ਦੇ ਚੋਰੀ ਜਾਂ ਕਿਸੇ ਅਪਰਾਧਿਕ ਗਤੀਵਿਧੀ ਵਿੱਚ ਵਰਤੇ ਜਾਣ ਸਬੰਧੀ ਜਾਣਕਾਰੀ ਸਾਹਮਣੇ ਆ ਸਕੇ।

ਇਸ ਮੌਕੇ ਥਾਣਾ ਸਿਟੀ ਦੇ ਮੁੱਖ ਅਫ਼ਸਰ ਨੇ ਕਿਹਾ ਕਿ ਸ਼ਹਿਰ ਵਿੱਚ ਅਜਿਹੇ ਸਰਚ ਅਭਿਆਨ ਅਤੇ ਚੈਕਿੰਗ ਲਗਾਤਾਰ ਜਾਰੀ ਰਹੇਗੀ। ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੇ ਨਾਲ-ਨਾਲ ਪੁਲਿਸ ਵੱਲੋਂ ਉਨ੍ਹਾਂ ਦੀ ਪੂਰੀ ਤਸਦੀਕ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਵਿਅਕਤੀ ਦੀ ਕਿਸੇ ਅਪਰਾਧਿਕ ਗਤੀਵਿਧੀ ਵਿੱਚ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਕਿਹਾ ਗਿਆ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਜਾਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਿਆਂ ਜਾਂ ਕਿਸੇ ਹੋਰ ਗੈਰ-ਕਾਨੂੰਨੀ ਗਤੀਵਿਧੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਹੈਲਪਲਾਈਨ ਨੰਬਰ 112 ਜਾਂ 80549-42100 ’ਤੇ ਸੂਚਿਤ ਕਰਨ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
📲Get App