🔥 TRENDING Minor alleges sexual abuse at Indian a... Three arrested in Mangaluru after poli... Two suspects arrested in murder of Hin... 3-year-old child killed as driver fall... Seer’s Car Collides with Divider in Un... மாவட்ட கபடி போட்டி.
28 Sep 2026•
ગુજરાતી मराठी ਪੰਜਾਬੀ বাংলা
ਪਿੰਡ ਚੱਕ ਬਾਜਾ ਮਰਾੜ ਦੀ ਪੰਚਾਇਤ ਸ਼੍ਰੋਮਣੀ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
Politics

ਪਿੰਡ ਚੱਕ ਬਾਜਾ ਮਰਾੜ ਦੀ ਪੰਚਾਇਤ ਸ਼੍ਰੋਮਣੀ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

✍️ Reporter: Paras Sharma 🗓 30 Aug 2026, 02:22 PM 👁 76
Share: 💬 WhatsApp 📘 Facebook 𝕏 Post

ਪਿੰਡ ਚੱਕ ਬਾਜਾ ਮਰਾੜ ਦੀ ਪੰਚਾਇਤ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।

ਪਿੰਡ ਚੱਕ ਬਾਜਾ ਮਰਾੜ ਦੀ ਸਮੂਹ ਪੰਚਾਇਤ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਪਾਰਟੀ ਦੇ ਵਿਧਾਇਕ ਕਾਕਾ ਬਰਾੜ ਨੇ ਨਵੀਂ ਸ਼ਾਮਲ ਹੋਈ ਪੰਚਾਇਤ ਦਾ ਸਵਾਗਤ ਕੀਤਾ।

ਵਿਧਾਇਕ ਕਾਕਾ ਬਰਾੜ ਨੇ ਪੰਚਾਇਤ ਨੂੰ ਭਰੋਸਾ ਦਿਵਾਇਆ ਕਿ ਪਿੰਡ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।

ਪੰਚਾਇਤ ਦੇ ਇਸ ਫੈਸਲੇ ਨਾਲ ਇਲਾਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਆਮ ਆਦਮੀ ਪਾਰਟੀ ਨੂੰ ਇਸ ਨਾਲ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ।
📲Get App