🔥 TRENDING Ponda’s 15‑year‑old municipal complex... Road safety concerns persist in Porvor... * *आपसी सहमति से जमीन का बंटवारा, वर्... Heritage Rulebook Unveiled for Old Goa... Church Holds Celebration, Reports Sang... 10‑Day Cleanliness Drive Begins at Man...
28 Sep 2026•
ગુજરાતી मराठी ਪੰਜਾਬੀ বাংলা
ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ 'ਚ ਗੋਲੀਬਾਰੀ ਦੀ ਘਟਨਾਂ ਕਾਰਨ ਦਹਿਸ਼ਤ ਦਾ ਮਹੌਲ

ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ 'ਚ ਗੋਲੀਬਾਰੀ ਦੀ ਘਟਨਾਂ ਕਾਰਨ ਦਹਿਸ਼ਤ ਦਾ ਮਹੌਲ

✍️ Reporter: Tarlok Singh 🗓 31 Aug 2026, 02:51 PM 👁 56
Watch on: ▶️ YouTube
Share: 💬 WhatsApp 📘 Facebook 𝕏 Post

ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ 'ਚ ਹੋਈ ਗੋਲੀਬਾਰੀ ਦੀ ਵਾਰਦਾਤ ਚ ਇੱਕ ਵਿਅਕਤੀ ਦੇ ਮੋਢੇ ਚ ਗੋਲੀ ਵੱਜੀ।

ਗੁਰਦਾਸਪੁਰ (ਤਰਲੋਕ ਸਿੰਘ)- ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਵਾਰਡ ਨੰਬਰ 5 ਦੇ ਕਾਂਗਰਸੀ ਕੌਂਸਲਰ ਰਣਜੀਤ ਸਿੰਘ ਦੇ ਚਾਚਾ ਅਮਰਜੀਤ ਸਿੰਘ 'ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀ ਅਮਰਜੀਤ ਸਿੰਘ ਦੇ ਮੋਢੇ 'ਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਅਤੇ ਐਸਐਚਓ ਗੁਰਿੰਦਰ ਸਿੰਘ ਢਿੱਲੋਂ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਜ਼ਖ਼ਮੀ ਅਮਰਜੀਤ ਸਿੰਘ ਦੇ ਭਤੀਜੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰਜੀਤ ਸਿੰਘ ਸਟੇਸ਼ਨ ਰੋਡ ਤੋਂ ਅਜਨਾਲਾ ਰੋਡ ਵੱਲ ਜਾ ਰਹੇ ਸਨ ਤਾਂ ਰਸਤੇ 'ਚ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਨੂੰ ਰੋਕ ਕੇ ਗੋਲੀਆਂ ਚਲਾ ਦਿੱਤੀਆਂ। ਉੱਥੇ ਹੀ ਡੀਐਸਪੀ ਲਲਿਤ ਕੁਮਾਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
📲Get App