🔥 TRENDING NDRF Rescues Girl from 80‑ft Borewell... LPU Postpones Mid‑Term Exams, Suspends... Netanyahu Visits Abu Dhabi, Meets UAE... 23-Year-Old Missing After Saving Three... CCB raids four locations in Kallakuric... Opposition Calls for Impeachment of El...
28 Sep 2026•
ગુજરાતી मराठी ਪੰਜਾਬੀ বাংলা
ਰੂਪਨਗਰ ਵਿੱਚ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਗਰਮਜੋਸ਼ੀ ਨਾਲ ਸਵਾਗਤ, ਵਿਧਾਇਕ ਦਿਨੇਸ਼ ਚੱਢਾ ਨੇ ਕੀਤਾ ਨਤਮਸਤਕ
Local

ਰੂਪਨਗਰ ਵਿੱਚ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਗਰਮਜੋਸ਼ੀ ਨਾਲ ਸਵਾਗਤ, ਵਿਧਾਇਕ ਦਿਨੇਸ਼ ਚੱਢਾ ਨੇ ਕੀਤਾ ਨਤਮਸਤਕ

✍️ Reporter: Sandeep Kumar Joshi 🗓 04 Sep 2026, 07:42 PM 👁 37
Watch on: ▶️ YouTube
Share: 💬 WhatsApp 📘 Facebook 𝕏 Post

ਰੂਪਨਗਰ ਵਿੱਚ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਪਹੁੰਚਣ ’ਤੇ ਵਿਧਾਇਕ ਦਿਨੇਸ਼ ਚੱਢਾ ਨੇ ਆਪਣੀ ਟੀਮ ਅਤੇ ਸ਼ਹਿਰ ਵਾਸੀਆਂ ਨਾਲ ਮਿਲ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼ੁਰੂ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਪੰਜਾਬ ਦੇ ਵੱਖ-ਵੱਖ ਇਤਿਹਾਸਕ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਤੋਂ ਹੁੰਦਾ ਹੋਇਆ ਰੂਪਨਗਰ ਪਹੁੰਚਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਏ ਮਾਰਚ ਦੇ ਦੂਜੇ ਪੜਾਅ ਦਾ ਸਮਾਪਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਾ ਹੈ। ਮਾਰਚ ਦੇ ਵੱਖ-ਵੱਖ ਪੜਾਵਾਂ ਦੌਰਾਨ ਸੰਗਤ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਇਸ ਦਾ ਸਵਾਗਤ ਕੀਤਾ ਜਾ ਰਿਹਾ ਹੈ।

ਰੂਪਨਗਰ ਪਹੁੰਚਣ ’ਤੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਆਪਣੀ ਟੀਮ ਅਤੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਮਾਰਚ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰ ਕੇ ਮਾਰਚ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਵਿਧਾਇਕ ਦਿਨੇਸ਼ ਚੱਢਾ ਨੇ ਸੰਗਤ ਸਮੇਤ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਦੌਰਾਨ ਵਿਧਾਇਕ ਚੱਢਾ ਵੱਲੋਂ ਮਾਰਚ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਮਾਰਚ ਵਿੱਚ ਸ਼ਾਮਲ ਸਿੰਘ ਸਾਹਿਬਾਨ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਮਾਰਚ ਦੇ ਸਵਾਗਤ ਮੌਕੇ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਜੈਕਾਰਿਆਂ ਨਾਲ ਵਾਤਾਵਰਣ ਖ਼ਾਲਸਾਈ ਰੰਗ ਵਿੱਚ ਰੰਗਿਆ ਗਿਆ।

ਚੱਢਾ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਸਿੱਖ ਕੌਮ ਦੇ ਮਹਾਨ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਘਰ-ਘਰ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਉਪਰੰਤ ਮੀਰੀ-ਪੀਰੀ ਖ਼ਾਲਸਾ ਮਾਰਚ ਖ਼ਾਲਸਾਈ ਸ਼ਾਨ ਅਤੇ ਜੋਸ਼ ਨਾਲ ਆਪਣੀ ਅਗਲੀ ਮੰਜ਼ਿਲ ਵੱਲ ਰਵਾਨਾ ਹੋ ਗਿਆ।
📲Get App