🔥 TRENDING Nagpur Records Surge in Crime: 5 Vehic... Driver Arrested Four Weeks After Deliv... Guwahati Student Found Dead; Family Ac... Delhi UT demolishes illegal structures... Crime Branch Arrests Absconding Accuse... CEA Warns Rising Global Yields and US...
28 Sep 2026•
ગુજરાતી मराठी ਪੰਜਾਬੀ বাংলা
ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ ਸਰਚ ਆਪਰੇਸ਼ਨ, ਨਾਕਾਬੰਦੀ ਅਤੇ ਚੈਕਿੰਗ

ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ ਸਰਚ ਆਪਰੇਸ਼ਨ, ਨਾਕਾਬੰਦੀ ਅਤੇ ਚੈਕਿੰਗ

✍️ Reporter: Paras Sharma 🗓 12 Sep 2026, 09:10 PM 👁 45
Watch on: ▶️ YouTube
Share: 💬 WhatsApp 📘 Facebook 𝕏 Post

ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ ਸਰਚ ਆਪਰੇਸ਼ਨ, ਨਾਕਾਬੰਦੀ ਅਤੇ ਚੈਕਿੰਗ

ਐਸ.ਐਸ.ਪੀ. ਸ੍ਰੀ ਅਭਿਮਨਿਊ ਰਾਣਾ, ਆਈ.ਪੀ.ਐਸ. ਵੱਲੋਂ ਖੁਦ ਫੀਲਡ ਵਿੱਚ ਪਹੁੰਚ ਕੇ ਮੁਹਿੰਮ ਦੀ ਅਗਵਾਈ ਅਤੇ ਨਿਗਰਾਨੀ

ਸ੍ਰੀ ਮੁਕਤਸਰ ਸਾਹਿਬ, ਸਤੰਬਰ 2026:
ਮਾਨਯੋਗ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ, ਗੈਂਗਸਟਰਾਂ, ਸ਼ਰਾਰਤੀ ਅਨਸਰਾਂ ਅਤੇ ਹੋਰ ਅਪਰਾਧਿਕ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ਤਹਿਤ ਸ੍ਰੀ ਅਭਿਮਨਿਊ ਰਾਣਾ, ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਵਿਸ਼ੇਸ਼ CASO ਆਪਰੇਸ਼ਨ, ਸਰਚ ਅਭਿਆਨ, ਨਾਕਾਬੰਦੀ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ, ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਹੋਰ ਅਪਰਾਧਿਕ ਤੱਤਾਂ ’ਤੇ ਪ੍ਰਭਾਵਸ਼ਾਲੀ ਨੱਥ ਪਾਉਣਾ, ਗ੍ਰਿਫ਼ਤਾਰੀ ਤੋਂ ਬਚ ਰਹੇ ਦੋਸ਼ੀਆਂ ਨੂੰ ਕਾਬੂ ਕਰਨਾ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

ਐਸ.ਐਸ.ਪੀ. ਵੱਲੋਂ ਖੁਦ ਫੀਲਡ ਵਿੱਚ ਪਹੁੰਚ ਕੇ ਮੁਹਿੰਮ ਦੀ ਅਗਵਾਈ ਤੇ ਨਿਗਰਾਨੀ

ਇਸ ਮੁਹਿੰਮ ਦੌਰਾਨ ਐਸ.ਐਸ.ਪੀ. ਸ੍ਰੀ ਅਭਿਮਨਿਊ ਰਾਣਾ, ਆਈ.ਪੀ.ਐਸ. ਵੱਲੋਂ ਖੁਦ ਫੀਲਡ ਵਿੱਚ ਪਹੁੰਚ ਕੇ ਜ਼ਿਲ੍ਹੇ ਵਿੱਚ ਚੱਲ ਰਹੇ ਸਰਚ ਆਪਰੇਸ਼ਨ, ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਦੀ ਅਗਵਾਈ ਅਤੇ ਨਿਗਰਾਨੀ ਕੀਤੀ ਗਈ।

ਉਨ੍ਹਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਕੋਟਕਪੂਰਾ ਚੌਂਕ, ਪਾਰਕਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਕੇ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਚੈਕਿੰਗ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਪਹਿਲਾਂ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਹੇ ਵਿਅਕਤੀਆਂ ਦੇ ਘਰਾਂ ਅਤੇ ਸੰਭਾਵਿਤ ਟਿਕਾਣਿਆਂ ’ਤੇ ਪੁਲਿਸ ਟੀਮਾਂ ਵੱਲੋਂ ਸਰਚ ਕੀਤੀ ਗਈ ਅਤੇ ਸ਼ਰਾਰਤੀ ਅਨਸਰਾਂ ਦੀ ਚੈਕਿੰਗ ਕੀਤੀ ਗਈ।

ਐਸ.ਐਸ.ਪੀ. ਵੱਲੋਂ ਮੌਕੇ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਰਚ, ਨਾਕਾਬੰਦੀ ਅਤੇ ਚੈਕਿੰਗ ਦੀ ਕਾਰਵਾਈ ਪੂਰੀ ਮੁਸਤੈਦੀ ਨਾਲ ਕੀਤੀ ਜਾਵੇ ਅਤੇ ਕਿਸੇ ਵੀ ਅਪਰਾਧਿਕ ਗਤੀਵਿਧੀ ਨੂੰ ਬਰਦਾਸ਼ਤ ਨਾ ਕੀਤਾ ਜਾਵੇ।

ਜ਼ਿਲ੍ਹੇ ਭਰ ਵਿੱਚ ਕਰੀਬ 500 ਪੁਲਿਸ ਮੁਲਾਜ਼ਮਾਂ ਵੱਲੋਂ ਸਰਚ ਆਪਰੇਸ਼ਨ

ਇਸ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਮੇਤ ਚਾਰੇ ਸਬ-ਡਿਵੀਜ਼ਨਾਂ ਵਿੱਚ ਵਿਸ਼ੇਸ਼ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ।

ਇਹ ਕਾਰਵਾਈ ਸ੍ਰੀ ਅਸ਼ੋਕ ਮੀਨਾ, ਆਈ.ਪੀ.ਐਸ., ਐਸ.ਪੀ. (ਡੀ.) ਦੀ ਨਿਗਰਾਨੀ ਹੇਠ ਸ੍ਰੀ ਬਚਨ ਸਿੰਘ, ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਸਪਾਲ ਸਿੰਘ, ਡੀ.ਐਸ.ਪੀ. ਮਲੋਟ, ਸ੍ਰੀ ਜਤਿੰਦਰ ਸਿੰਘ, ਡੀ.ਐਸ.ਪੀ. ਗਿੱਦੜਬਾਹਾ ਅਤੇ ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ. ਲੰਬੀ ਦੀ ਅਗਵਾਈ ਹੇਠ ਕੀਤੀ ਗਈ।

ਇਸ ਦੌਰਾਨ ਐਸ.ਐਚ.ਓਜ਼/ਮੁੱਖ ਅਫ਼ਸਰ ਥਾਣਾ ਸਮੇਤ ਕਰੀਬ 500 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਸਵੇਰ ਤੋਂ ਹੀ ਜ਼ਿਲ੍ਹੇ ਭਰ ਵਿੱਚ ਇਕੋ ਸਮੇਂ ਸਰਚ ਆਪਰੇਸ਼ਨ, ਰੇਡਾਂ ਅਤੇ ਨਾਕਾਬੰਦੀ ਕੀਤੀ ਗਈ।

ਪੁਲਿਸ ਟੀਮਾਂ ਵੱਲੋਂ ਗੈਂਗਸਟਰਾਂ, ਉਨ੍ਹਾਂ ਦੇ ਸਹਿਯੋਗੀਆਂ, ਘੋਸ਼ਿਤ ਅਪਰਾਧੀਆਂ, ਨਸ਼ਾ ਤਸਕਰਾਂ ਅਤੇ ਹੋਰ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਸਰਚ ਕੀਤੀ ਗਈ ਅਤੇ ਲੋੜੀਂਦੇ ਵਿਅਕਤੀਆਂ ਤੇ ਉਨ੍ਹਾਂ ਦੇ ਨਜ਼ਦੀਕੀ ਸੰਪਰਕਾਂ ਸਬੰਧੀ ਪੁੱਛਗਿੱਛ ਕੀਤੀ ਗਈ।

ਪ੍ਰਮੁੱਖ ਮਾਰਗਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਸਖ਼ਤ ਚੈਕਿੰਗ

ਜ਼ਿਲ੍ਹੇ ਦੇ ਪ੍ਰਮੁੱਖ ਮਾਰਗਾਂ, ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਸਖ਼ਤ ਚੈਕਿੰਗ ਕੀਤੀ ਗਈ।

ਹੀਨਿਅਸ ਕ੍ਰਾਈਮ, ਐਨ.ਡੀ.ਪੀ.ਐਸ. ਐਕਟ ਅਤੇ ਹੋਰ ਸੰਗੀਨ ਅਪਰਾਧਾਂ ਵਿੱਚ ਸ਼ਾਮਲ ਜਾਂ ਵਾਰ-ਵਾਰ ਅਪਰਾਧ ਕਰਨ ਵਾਲੇ ਵਿਅਕਤੀਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਚੈਕਿੰਗ ਦੌਰਾਨ ਕੋਈ ਗੈਰ-ਕਾਨੂੰਨੀ ਗਤੀਵਿਧੀ ਜਾਂ ਇਤਰਾਜ਼ਯੋਗ ਵਸਤੂ ਮਿਲਣ ’ਤੇ ਸਬੰਧਤ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।

ਭੀੜ-ਭਾੜ ਵਾਲੇ ਬਾਜ਼ਾਰਾਂ, ਜਨਤਕ ਥਾਵਾਂ, ਸੰਵੇਦਨਸ਼ੀਲ ਇਲਾਕਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਹੋਰ ਮਹੱਤਵਪੂਰਨ ਥਾਵਾਂ ’ਤੇ ਫੁੱਟ ਪੈਟਰੋਲਿੰਗ ਅਤੇ ਅਚਾਨਕ ਚੈਕਿੰਗ ਨੂੰ ਵੀ ਤੇਜ਼ ਕੀਤਾ ਗਿਆ ਹੈ।

PAIS ਅਤੇ Vehicle Verification App ਰਾਹੀਂ ਕੀਤੀ ਜਾ ਰਹੀ ਪੁਸ਼ਟੀ

ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਅਤੇ ਸਮਾਨ ਦੀ ਜਾਂਚ ਦੇ ਨਾਲ-ਨਾਲ PAIS ਐਪ ਰਾਹੀਂ ਵਿਅਕਤੀਆਂ ਦੀ ਪਹਿਚਾਣ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ Vehicle Verification App ਰਾਹੀਂ ਵਾਹਨਾਂ ਅਤੇ ਉਨ੍ਹਾਂ ਦੇ ਮਾਲਕਾਂ ਸਬੰਧੀ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

---

ਪੁਲਿਸ ਅਧਿਕਾਰੀਆਂ ਦਾ ਸੰਦੇਸ਼

ਐਸ.ਐਸ.ਪੀ. ਸ੍ਰੀ ਅਭਿਮਨਿਊ ਰਾਣਾ, ਆਈ.ਪੀ.ਐਸ. ਨੇ ਦੱਸਿਆ ਕਿ CASO ਆਪਰੇਸ਼ਨ ਇੱਕ ਰਾਜ ਪੱਧਰੀ ਵਿਸ਼ੇਸ਼ ਮੁਹਿੰਮ ਹੈ, ਜਿਸ ਦਾ ਮੁੱਖ ਉਦੇਸ਼ ਗੈਂਗਸਟਰਾਂ, ਭਗੌੜੇ ਅਪਰਾਧੀਆਂ, ਨਸ਼ਾ ਤਸਕਰਾਂ ਅਤੇ ਹੋਰ ਅਪਰਾਧਿਕ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਹੈ।

ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਹੈ। ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਬਿਨਾਂ ਵਜ੍ਹਾ ਤੰਗ-ਪਰੇਸ਼ਾਨ ਨਹੀਂ ਕੀਤਾ ਜਾਵੇਗਾ ਅਤੇ ਹਰ ਕਾਰਵਾਈ ਪੂਰੀ ਤਰ੍ਹਾਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੀਤੀ ਜਾ ਰਹੀ ਹੈ।

ਲੋਕਾਂ ਲਈ ਅਪੀਲ

ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਪਰਾਧਿਕ ਤੱਤ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

ਜੇਕਰ ਕਿਸੇ ਵਿਅਕਤੀ ਕੋਲ ਕਿਸੇ ਵੀ ਅਪਰਾਧਿਕ ਗਤੀਵਿਧੀ ਜਾਂ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਹੈਲਪਲਾਈਨ ਨੰਬਰ 📞 80549-42100 ’ਤੇ ਸੰਪਰਕ ਕਰ ਸਕਦਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
📲Get App