🔥 TRENDING Tajikistan Says UNSC Seat Bid Not Abou... Priyanka Gandhi Renews Demand for CEC’... Virat Kohli's Masterclass Leads India... Virat Kohli reaches 15,000 ODI runs as... Mehbooba Mufti Meets Mirwaiz Umar Afte... Kohli, Gill guide India to victory in...
28 Sep 2026•
ગુજરાતી मराठी ਪੰਜਾਬੀ বাংলা
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ

✍️ Reporter: Paras Sharma 🗓 17 Sep 2026, 04:05 PM 👁 47
Watch on: ▶️ YouTube
Share: 💬 WhatsApp 📘 Facebook 𝕏 Post

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ
ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮੁਕੱਦਮਿਆਂ ਵਿੱਚ ਮਾਨਯੋਗ ਅਦਾਲਤ ਵੱਲੋਂ ਭਗੌੜੇ (ਪੀ.ਓ.) ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਇਸੇ ਮੁਹਿੰਮ ਤਹਿਤ ਇੰਸਪੈਕਟਰ ਮੁਖਤਿਆਰ ਸਿੰਘ, ਇੰਚਾਰਜ ਪੀ.ਓ. ਸਟਾਫ਼, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦਿਆਂ ਪੀ.ਓ. ਭਗੌੜੇ ਮੁਲਜ਼ਮ ਅਜੇ ਕੁਮਾਰ ਪੁੱਤਰ ਰਾਜ ਕੁਮਾਰ, ਵਾਸੀ ਕੋਟਲੀ ਰੋਡ, ਸ੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਅਜੇ ਕੁਮਾਰ ਖ਼ਿਲਾਫ਼ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਨੰਬਰ 194 ਮਿਤੀ 17-07-2021 ਅ/ਧ 379, 411, 457 ਆਈ.ਪੀ.ਸੀ. ਦਰਜ ਹੈ। ਉਕਤ ਮੁਕੱਦਮੇ ਵਿੱਚ ਮਾਨਯੋਗ ਅਦਾਲਤ ਵੱਲੋਂ ਅਜੇ ਕੁਮਾਰ ਨੂੰ ਮਿਤੀ 06-05-2023 ਨੂੰ ਪੀ.ਓ. (ਭਗੌੜਾ ਮੁਲਜ਼ਮ) ਐਲਾਨਿਆ ਗਿਆ ਸੀ। ਪੀ.ਓ. ਸਟਾਫ਼ ਵੱਲੋਂ ਲਗਾਤਾਰ ਕੀਤੀ ਜਾ ਰਹੀ ਕਾਰਵਾਈ ਦੌਰਾਨ ਉਕਤ ਮੁਲਜ਼ਮ ਨੂੰ ਮਿਤੀ 17-09-2026 ਨੂੰ ਕਾਬੂ ਕੀਤਾ ਗਿਆ।

ਕਾਬੂ ਕੀਤੇ ਗਏ ਪੀ.ਓ. ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਾਨਯੋਗ ਅਦਾਲਤਾਂ ਵੱਲੋਂ ਭਗੌੜੇ ਐਲਾਨੇ ਗਏ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
📲Get App