🔥 TRENDING Virat Kohli reaches 15,000 ODI runs as... Mehbooba Mufti Meets Mirwaiz Umar Afte... Kohli, Gill guide India to victory in... Congress May Face SP in First Uttar Pr... Virat Kohli Achieves Another Remarkabl... Virat Kohli contributes with bat as In...
28 Sep 2026•
ગુજરાતી मराठी ਪੰਜਾਬੀ বাংলা
ਰੂਪਨਗਰ: ਭੰਗਾਲਾ ਤੋਂ ਸ੍ਰੀ ਦਰਬਾਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ, ਵਿਧਾਇਕ ਦਿਨੇਸ਼ ਚੱਢਾ ਨੇ ਦਿੱਤੀ ਹਰੀ ਝੰਡੀ
Local

ਰੂਪਨਗਰ: ਭੰਗਾਲਾ ਤੋਂ ਸ੍ਰੀ ਦਰਬਾਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ, ਵਿਧਾਇਕ ਦਿਨੇਸ਼ ਚੱਢਾ ਨੇ ਦਿੱਤੀ ਹਰੀ ਝੰਡੀ

✍️ Reporter: Sandeep Kumar Joshi 🗓 18 Sep 2026, 09:05 PM 👁 46
Watch on: ▶️ YouTube
Share: 💬 WhatsApp 📘 Facebook 𝕏 Post

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਭੰਗਾਲਾ ਤੋਂ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਨਾਲ ਭਰੀ ਬੱਸ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਰੂਪਨਗਰ, 17 ਸਤੰਬਰ: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਭੰਗਾਲਾ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸੰਗਤਾਂ ਨਾਲ ਭਰੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਧਾਇਕ ਨੇ ਤੀਰਥ ਯਾਤਰਾ ’ਤੇ ਜਾਣ ਵਾਲੀਆਂ ਸੰਗਤਾਂ ਨੂੰ ਸ਼ੁਭਕਾਮਨਾਵਾਂ ਭੇਟ ਕਰਦਿਆਂ ਉਨ੍ਹਾਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।

ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਇੱਛਾ ਰੱਖਣ ਵਾਲੀਆਂ ਸੰਗਤਾਂ ਲਈ ਤੀਰਥ ਯਾਤਰਾ ਸਕੀਮ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਲੀਆਂ ਸੰਗਤਾਂ ਨੂੰ ਯਾਤਰਾ ਦੌਰਾਨ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਵਿਧਾਇਕ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਉਹ ਮਹਾਨ ਪਵਿੱਤਰ ਅਸਥਾਨ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।

ਵਿਧਾਇਕ ਨੇ ਦੱਸਿਆ ਕਿ ਪਿੰਡ ਭੰਗਾਲਾ ਤੋਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਾਹੀਂ ਰਵਾਨਾ ਕਰਨ ਦਾ ਮੁੱਖ ਉਦੇਸ਼ ਸ਼ਰਧਾਲੂਆਂ ਨੂੰ ਸੁਵਿਧਾਜਨਕ ਢੰਗ ਨਾਲ ਧਾਰਮਿਕ ਅਸਥਾਨ ਦੇ ਦਰਸ਼ਨ ਕਰਵਾਉਣਾ ਹੈ। ਬੱਸ ਰਵਾਨਾ ਹੋਣ ਸਮੇਂ ਸੰਗਤਾਂ ਵਿੱਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਵੱਲੋਂ ਇਸ ਯਾਤਰਾ ਲਈ ਕੀਤੇ ਗਏ ਪ੍ਰਬੰਧਾਂ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਅਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਪਿੰਡ ਭੰਗਾਲਾ ਦੇ ਪੰਚਾਇਤ ਮੈਂਬਰ, ਪਿੰਡ ਵਾਸੀ, ਸੰਗਤਾਂ ਅਤੇ ਵਿਧਾਇਕ ਦਿਨੇਸ਼ ਚੱਢਾ ਦੀ ਟੀਮ ਦੇ ਮੈਂਬਰ ਹਾਜ਼ਰ ਸਨ।
📲Get App