🔥 TRENDING Organiser Pays Tribute to Lata Mangesh... KPSC withdraws candidate’s application... India launches its first natural‑gas p... Tamil Nadu reverses law‑and‑order RTI... Rajya Sabha MP Kapil Sibal Calls for G... Amar Ujala Launches Live Bihar News Po...
28 Sep 2026•
ગુજરાતી मराठी ਪੰਜਾਬੀ বাংলা
Local

ਰੂਪਨਗਰ 'ਚ ਪੀਣ ਵਾਲੇ ਪਾਣੀ ਦੀ ਸਪਲਾਈ ਹੋਈ ਡਿਜੀਟਲਾਈਜ਼; ਵਿਧਾਇਕ ਦਿਨੇਸ਼ ਚੱਢਾ ਨੇ ਨਗਰ ਕੌਂਸਲ 'ਚ ਕੀਤੀ ਅਹਿਮ ਮੀਟਿੰਗ

✍️ Reporter: Sandeep Kumar Joshi 🗓 22 Sep 2026, 08:55 PM 👁 78
Share: 💬 WhatsApp 📘 Facebook 𝕏 Post

ਰੂਪਨਗਰ ਵਿਖੇ ਪਾਣੀ ਦੀ ਸਪਲਾਈ ਨੂੰ ਆਧੁਨਿਕ ਬਣਾਉਣ ਲਈ 9 ਟਿਊਬਵੈਲਾਂ 'ਤੇ ਏਆਈ (AI) ਅਧਾਰਿਤ ਸਮਾਰਟ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ, ਜਿਸ ਸਬੰਧੀ ਵਿਧਾਇਕ ਦਿਨੇਸ਼ ਚੱਢਾ ਨੇ ਅਧਿਕਾਰੀਆਂ ਤੇ ਕੌਂਸਲਰਾਂ ਨਾਲ ਸਮੀਖਿਆ ਮੀਟਿੰਗ ਕੀਤੀ।

ਰੂਪਨਗਰ, 22 ਸਤੰਬਰ (ਸੰਦੀਪ ਕੁਮਾਰ ਜੋਸ਼ੀ): ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਨਗਰ ਕੌਂਸਲ ਰੂਪਨਗਰ ਵਿਖੇ ਸ਼ਹਿਰ ਦੀ ਪਾਣੀ ਸਪਲਾਈ ਪ੍ਰਣਾਲੀ ਨੂੰ ਹੋਰ ਆਧੁਨਿਕ, ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਨਗਰ ਕੌਂਸਲ ਵੱਲੋਂ 9 ਟਿਊਬਵੈਲਾਂ ’ਤੇ ਸਥਾਪਿਤ ਕੀਤੀ ਗਈ ਏਆਈ (AI) ਅਧਾਰਿਤ ਸਮਾਰਟ ਪ੍ਰਣਾਲੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਨਵੀਂ ਤਕਨਾਲੋਜੀ ਦੀ ਵਰਤੋਂ ਨਾਲ ਮੋਟਰਾਂ ਦੀ ਸੁਰੱਖਿਆ, ਮੈਨਪਾਵਰ ਦੀ ਬਚਤ ਅਤੇ ਪਾਣੀ ਦੀ ਸਪਲਾਈ ਦੀ ਨਿਗਰਾਨੀ ਨੂੰ ਵਧੇਰੇ ਸੁਚਾਰੂ ਬਣਾਇਆ ਜਾਵੇਗਾ।

ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਇਸ ਸਮਾਰਟ ਪ੍ਰਣਾਲੀ ਦੀ ਇੱਕ ਮਹੱਤਵਪੂਰਨ ਵਿਸ਼ੇਸ਼ਤਾ ਇਹ ਹੈ ਕਿ ਬਿਜਲੀ ਦੀ ਵੋਲਟੇਜ ਵਿੱਚ ਉਤਾਰ-ਚੜ੍ਹਾਅ ਜਾਂ ਘੱਟ ਵੋਲਟੇਜ ਹੋਣ ਦੀ ਸੂਰਤ ਵਿੱਚ ਮੋਟਰ ਆਪਣੇ ਆਪ ਬੰਦ ਹੋ ਜਾਵੇਗੀ। ਬਿਜਲੀ ਸਪਲਾਈ ਸਹੀ ਹੋਣ ’ਤੇ ਮੋਟਰ ਆਪਣੇ ਆਪ ਮੁੜ ਚਾਲੂ ਹੋ ਜਾਵੇਗੀ। ਇਸ ਨਾਲ ਬਿਜਲੀ ਦੇ ਉਤਾਰ-ਚੜ੍ਹਾਅ ਕਾਰਨ ਮੋਟਰਾਂ ਦੇ ਸੜਨ ਜਾਂ ਵਾਰ-ਵਾਰ ਖਰਾਬ ਹੋਣ ਦੀ ਸਮੱਸਿਆ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਮੋਟਰਾਂ ਦੀ ਸਾਂਭ-ਸੰਭਾਲ ’ਤੇ ਹੋਣ ਵਾਲੇ ਖਰਚੇ ਵਿੱਚ ਵੀ ਕਮੀ ਆਵੇਗੀ। ਬਿਜਲੀ ਸਪਲਾਈ ਵਿੱਚ ਵਿਘਨ ਪੈਣ ਦੀ ਸਥਿਤੀ ਵਿੱਚ ਵੀ ਇਹ ਪ੍ਰਣਾਲੀ ਉਪਲਬਧ ਸਮੇਂ ਅਤੇ ਸਪਲਾਈ ਦੀ ਸਥਿਤੀ ਅਨੁਸਾਰ ਪਾਣੀ ਦੀ ਸਪਲਾਈ ਦੇ ਪ੍ਰਬੰਧਨ ਵਿੱਚ ਸਹਾਇਕ ਹੋਵੇਗੀ।

ਇਸ ਤੋਂ ਇਲਾਵਾ, ਇਸ ਏਆਈ ਅਧਾਰਿਤ ਸਮਾਰਟ ਪ੍ਰਣਾਲੀ ਰਾਹੀਂ ਪਾਣੀ ਦੇ ਵਹਾਅ ਦੀ ਮਾਤਰਾ, ਪਾਣੀ ਦੀ ਸਪਲਾਈ, ਮੋਟਰ ਦੀ ਕਾਰਗੁਜ਼ਾਰੀ ਅਤੇ ਮੋਟਰ ਦੀ ਸਥਿਤੀ ਸਬੰਧੀ ਜਾਣਕਾਰੀ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਸਕੇਗੀ। ਇਸ ਨਾਲ ਪਾਣੀ ਦੀ ਬਰਬਾਦੀ, ਕਿਸੇ ਤਰ੍ਹਾਂ ਦੀ ਤਕਨੀਕੀ ਖਰਾਬੀ ਜਾਂ ਅਣਅਧਿਕਾਰਤ ਵਰਤੋਂ ਵਰਗੀਆਂ ਸਥਿਤੀਆਂ ਦੀ ਪਛਾਣ ਕਰਨ ਵਿੱਚ ਵੀ ਵੱਡੀ ਸਹਾਇਤਾ ਮਿਲੇਗੀ।

ਮੀਟਿੰਗ ਦੌਰਾਨ ਸ਼ਹਿਰ ਦੀ ਪਾਣੀ ਸਪਲਾਈ ਪ੍ਰਣਾਲੀ ਨਾਲ ਸਬੰਧਤ ਹੋਰ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਮ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ ਅਤੇ ਸਮੂਹ ਕੌਂਸਲਰ ਹਾਜ਼ਰ ਸਨ।
📲Get App