🔥 TRENDING Club officials meet Jamil, pledge supp... Main shooter in Parol Sarpanch murder... RIMS conducts tree‑planting drive and... 128 People Killed on Maharashtra’s Sam... Indian Woman’s Kind Act After Bicycle... India's road safety data shows fewer c...
28 Sep 2026•
ગુજરાતી मराठी ਪੰਜਾਬੀ বাংলা
Education

ਰੂਪਨਗਰ ਦੇ ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿੱਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ

✍️ Reporter: Sandeep Kumar Joshi 🗓 24 Sep 2026, 07:10 PM 👁 37
Watch on: ▶️ YouTube
Share: 💬 WhatsApp 📘 Facebook 𝕏 Post

ਰੂਪਨਗਰ ਦੇ ਸਰਸਾ ਨੰਗਲ ਸਥਿਤ ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸੀ।

ਰੂਪਨਗਰ, 24 ਸਤੰਬਰ: ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ ਰੋਪੜ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸ. ਸੁਖਮਿੰਦਰ ਸਿੰਘ, ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਸਰਦਾਰ ਸਰਬਜੀਤ ਸਿੰਘ ਦੀ ਅਗਵਾਈ ਪ੍ਰਾਪਤ ਹੋਈ।

ਇਹ ਵਿਸ਼ੇਸ਼ ਸਮਾਗਮ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਤਾ ਗਿਆ ਸੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ, ਪੰਜਾਬੀ ਸਾਹਿਤ ਅਤੇ ਸੱਭਿਆਚਾਰ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਜੁੜਨ, ਇਸ ਦਾ ਸਤਿਕਾਰ ਕਰਨ ਅਤੇ ਰੋਜ਼ਾਨਾ ਜੀਵਨ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਸੀ। ਸਕੂਲ ਪ੍ਰਿੰਸੀਪਲ ਸ. ਸਰਬਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ, ਸਾਡੀ ਪਹਿਚਾਣ ਅਤੇ ਸਾਡੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਵੀਂ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੋੜਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੰਜਾਬੀ ਭਾਸ਼ਾ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ।
📲Get App