🔥 TRENDING Avengers: Endgame Encore grosses Rs 17... Ponda’s 15‑year‑old municipal complex... Road safety concerns persist in Porvor... * *आपसी सहमति से जमीन का बंटवारा, वर्... Heritage Rulebook Unveiled for Old Goa... Church Holds Celebration, Reports Sang...
28 Sep 2026•
ગુજરાતી मराठी ਪੰਜਾਬੀ বাংলা
Local

ਵਿਧਾਇਕ ਦਿਨੇਸ਼ ਚੱਢਾ ਨੇ ਬੜੀ ਹਵੇਲੀ ਤੋਂ ਦਰਬਾਰ ਸਾਹਿਬ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

✍️ Reporter: Sandeep Kumar Joshi 🗓 25 Sep 2026, 07:54 PM 👁 31
Share: 💬 WhatsApp 📘 Facebook 𝕏 Post

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੂਪਨਗਰ ਦੇ ਬੜੀ ਹਵੇਲੀ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਵਿਧਾਇਕ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਰੂਪਨਗਰ, 25 ਸਤੰਬਰ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੂਪਨਗਰ ਦੇ ਬੜੀ ਹਵੇਲੀ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਰਵਾਨਾ ਕੀਤੀ ਗਈ। ਬੱਸ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪ੍ਰਧਾਨ ਰਾਜੂ ਸਤਿਆਲ ਅਤੇ ਯੂਥ ਆਗੂ ਪੱਪੀ ਫੂਲ ਵੱਲੋਂ ਦਿੱਤੀ ਗਈ ਬੱਸ ਵਿੱਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ।

ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੁਵਿਧਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਤੀਰਥ ਯਾਤਰਾਵਾਂ ਰਾਹੀਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਣ ਦੇ ਨਾਲ-ਨਾਲ ਇਕੱਠੇ ਸਫ਼ਰ ਕਰਨ ਅਤੇ ਆਪਸੀ ਮਿਲਵਰਤਣ ਰਾਹੀਂ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਵੀ ਮਿਲਦਾ ਹੈ।

ਵਿਧਾਇਕ ਚੱਢਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਹਰ ਧਰਮ ਅਤੇ ਵਰਗ ਦੇ ਲੋਕਾਂ ਲਈ ਸ਼ਰਧਾ ਦਾ ਕੇਂਦਰ ਹੈ ਅਤੇ ਇੱਥੇ ਨਤਮਸਤਕ ਹੋ ਕੇ ਸੰਗਤ ਨੂੰ ਆਤਮਿਕ ਸਕੂਨ ਮਿਲਦਾ ਹੈ। ਉਨ੍ਹਾਂ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਪਣੀ ਯਾਤਰਾ ਦੌਰਾਨ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਲੈ ਕੇ ਵਾਪਸ ਆਉਣ।

ਇਸ ਮੌਕੇ ਪ੍ਰਧਾਨ ਰਾਜੂ ਸਤਿਆਲ, ਯੂਥ ਆਗੂ ਪੱਪੀ ਫੂਲ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਆਗੂ, ਵਰਕਰ ਅਤੇ ਸ਼ਰਧਾਲੂ ਹਾਜ਼ਰ ਸਨ।
📲Get App