🔥 TRENDING FM Says Indian Startups Can Match Cont... Tajikistan Says UNSC Seat Bid Not Abou... Priyanka Gandhi Renews Demand for CEC’... Virat Kohli's Masterclass Leads India... Virat Kohli reaches 15,000 ODI runs as... Mehbooba Mufti Meets Mirwaiz Umar Afte...
28 Sep 2026•
ગુજરાતી मराठी ਪੰਜਾਬੀ বাংলা
Sports

ਸੈਣੀ ਮਾਜਰਾ, ਢੱਕੀ ਵਿਖੇ ਕੁਸ਼ਤੀ ਦੰਗਲ: ਮਿਰਜ਼ਾ ਈਰਾਨ ਨੇ ਜਿੱਤੀ ਝੰਡੀ ਦੀ ਕੁਸ਼ਤੀ

✍️ Reporter: Sandeep Kumar Joshi 🗓 25 Sep 2026, 07:54 PM 👁 35
Share: 💬 WhatsApp 📘 Facebook 𝕏 Post

ਪਿੰਡ ਸੈਣੀ ਮਾਜਰਾ, ਢੱਕੀ ਵਿਖੇ ਕਰਵਾਏ ਗਏ ਵਿਸ਼ਾਲ ਕੁਸ਼ਤੀ ਦੰਗਲ ਵਿੱਚ ਮਿਰਜ਼ਾ ਈਰਾਨ ਨੇ ਸ਼ੇਰੇ ਗੁੱਜਰ ਨੂੰ ਹਰਾ ਕੇ ਝੰਡੀ ਦੀ ਕੁਸ਼ਤੀ ਜਿੱਤੀ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਪਿੰਡ ਸੈਣੀ ਮਾਜਰਾ, ਢੱਕੀ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਕੁਸ਼ਤੀ ਦੰਗਲ ਦਾ ਆਯੋਜਨ ਕੀਤਾ ਗਿਆ। ਇਸ ਦੰਗਲ ਦੌਰਾਨ ਵੱਖ-ਵੱਖ ਵਰਗਾਂ ਦੇ ਪਹਿਲਵਾਨਾਂ ਨੇ ਆਪਣੀ ਕੁਸ਼ਤੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦਰਸ਼ਕਾਂ ਦਾ ਮਨੋਰੰਜਨ ਕੀਤਾ। ਕੁਸ਼ਤੀਆਂ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਇਲਾਕਾ ਵਾਸੀ ਪਹੁੰਚੇ ਹੋਏ ਸਨ।

ਦੰਗਲ ਦੀ ਮੁੱਖ ਝੰਡੀ ਦੀ ਕੁਸ਼ਤੀ ਮਿਰਜ਼ਾ ਈਰਾਨ ਅਤੇ ਸ਼ੇਰੇ ਗੁੱਜਰ ਵਿਚਕਾਰ ਹੋਈ, ਜਿਸ ਵਿੱਚ ਮਿਰਜ਼ਾ ਈਰਾਨ ਨੇ ਜੇਤੂ ਦਾ ਖਿਤਾਬ ਹਾਸਲ ਕੀਤਾ। ਜੇਤੂ ਮਿਰਜ਼ਾ ਈਰਾਨ ਨੂੰ 1 ਲੱਖ ਰੁਪਏ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਗਈ, ਜਦਕਿ ਉਪ ਜੇਤੂ ਰਹੇ ਸ਼ੇਰੇ ਗੁੱਜਰ ਨੂੰ 90 ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ, ਪੰਜ ਹੋਰ ਝੰਡੀ ਦੀਆਂ ਕੁਸ਼ਤੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਦੇ ਜੇਤੂ ਪਹਿਲਵਾਨਾਂ ਨੂੰ ਨਕਦ ਇਨਾਮਾਂ ਨਾਲ ਨਵਾਜ਼ਿਆ ਗਿਆ।

ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪਹਿਲਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀਆਂ ਪੁਰਾਣੀਆਂ ਅਤੇ ਵਿਰਾਸਤੀ ਖੇਡਾਂ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ। ਕੁਸ਼ਤੀ ਵਰਗੀਆਂ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ 'ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ, ਸਬਰ ਅਤੇ ਖੇਡ ਭਾਵਨਾ ਪੈਦਾ ਕਰਦੀਆਂ ਹਨ।

ਵਿਧਾਇਕ ਚੱਢਾ ਨੇ ਅੱਗੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਰਵਾਇਤੀ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਨੂੰ ਇਸ ਸਫਲ ਦੰਗਲ ਦੇ ਆਯੋਜਨ ਲਈ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਮਨਜੀਤ ਸਿੰਘ, ਚੇਅਰਮੈਨ ਮਲਕੀਤ ਸਿੰਘ ਭੰਗੂ, ਪਰਮਿੰਦਰ ਸਿੰਘ ਬਾਲਾ, ਸਰਪੰਚ ਹਰਜੀਤ ਸਿੰਘ ਜੀਤੂ, ਸਰਪੰਚ ਜਸਮੇਰ ਸਿੰਘ, ਰੋਮੀ ਸਰਪੰਚ, ਸੰਦੀਪ ਪ੍ਰਜਾਪਤ, ਜੱਗਾ, ਜਗਤਾਰ ਸਿੰਘ ਇੰਦਰਪੁਰਾ, ਬਿੰਦੂ ਡਾਕਟਰ, ਹਰਜਿੰਦਰ ਸਿੰਘ, ਸੋਹਣ ਸਿੰਘ, ਮੱਖਣ ਸਿੰਘ, ਮਾਨ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ, ਹਨੀ ਢੱਕੀ, ਗੁਰਪ੍ਰੀਤ ਸਿੰਘ ਰਾਜੂ, ਦਿਲਬਾਗ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
📲Get App