🔥 TRENDING पार्किंग को लेकर हुई मामूली कहासुनी, फ... Rohit-Shubman Opening Sparks Debate Ov... মহিলা উন্নয়ন এর জন্যে ধন্যবাদ যাত্রা ग्राम भगवानपुरा कि रिपोर्ट धरुवार टोल प्लाजा पर हाईवे यातायात पुल... Shubman Gill and Virat Kohli each hit...
28 Sep 2026•
ગુજરાતી मराठी ਪੰਜਾਬੀ বাংলা
Agriculture

ਜ਼ਮੀਨ ਬਚਾਓ ਤੇ ਜਬਰ ਵਿਰੋਧੀ ਕਿਸਾਨ ਪੰਚਾਇਤ ’ਚ ਕਿਸਾਨ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ’ਤੇ ਚੁੱਕੇ ਸਵਾਲਜ਼ਰਖੇਜ਼ ਜ਼ਮੀਨਾਂ, ਨਸ਼ਿਆਂ ਅਤੇ ਪੁਲਸ ਜਬਰ ਦੇ ਮੁੱਦਿਆਂ ’ਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਨੂੰ ਇਕਜੁੱਟ ਹੋਣ ਦਾ ਸੱਦਾ

✍️ Reporter: Jiwan kumar 🗓 26 Sep 2026, 06:08 PM 👁 35
Share: 💬 WhatsApp 📘 Facebook 𝕏 Post

ਜ਼ਰਖੇਜ਼ ਜ਼ਮੀਨਾਂ, ਨਸ਼ਿਆਂ ਅਤੇ ਪੁਲਸ ਜਬਰ ਦੇ ਮੁੱਦਿਆਂ ’ਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਨੂੰ ਇਕਜੁੱਟ ਹੋਣ ਦਾ ਸੱਦਾ

ਮੌੜ ਮੰਡੀ, 26 ਸਤੰਬਰ ( ਜੀਵਨ ਬਾਂਸਲ ): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਵੱਖ-ਵੱਖ ਇਨਸਾਫ਼ ਪਸੰਦ ਅਤੇ ਜ਼ੁਲਮ ਵਿਰੋਧੀ ਧਿਰਾਂ ਦੇ ਸਹਿਯੋਗ ਨਾਲ ਮੌੜ ਮੰਡੀ ਵਿਖੇ ‘ਜ਼ਮੀਨ ਬਚਾਓ ਅਤੇ ਜਬਰ ਵਿਰੋਧੀ ਕਿਸਾਨ ਪੰਚਾਇਤ’ ਕਰਵਾਈ ਗਈ। ਪੰਚਾਇਤ ਦੀ ਅਗਵਾਈ ਐਸਕੇਐਮ ਗੈਰ-ਸਿਆਸੀ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਨੇ ਕੀਤੀ। ਇਸ ਵਿੱਚ ਕਿਸਾਨਾਂ, ਮਜ਼ਦੂਰਾਂ, ਸਮਾਜਿਕ ਜਥੇਬੰਦੀਆਂ ਅਤੇ ਹੋਰ ਧਿਰਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਪੁਲਸ ਜਬਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੋਹਨਜੀਤ ਸਿੰਘ ਸ਼ੇਰੋ, ਚਮਕੌਰ ਸਿੰਘ ਕੱਕੜਵਾਲ ਸਮੇਤ ਕੁਝ ਮਾਮਲਿਆਂ ਦਾ ਹਵਾਲਾ ਦਿੰਦਿਆਂ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ।
ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਦੀਆਂ ਨੀਤੀਆਂ ’ਤੇ ਵੀ ਸਵਾਲ ਉਠਾਏ। ਉਨ੍ਹਾਂ ਦੋਸ਼ ਲਗਾਇਆ ਕਿ ਕਾਰਪੋਰੇਟ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੀਆਂ ਜ਼ਰਖੇਜ਼ ਜ਼ਮੀਨਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ। ਪਿੰਡਾਂ ਦੀਆਂ ਜ਼ਮੀਨਾਂ ਦੀ ਡਰੋਨ ਰਾਹੀਂ ਮੈਪਿੰਗ ਅਤੇ ਗਿਰਦਾਵਰੀ ਸਬੰਧੀ ਕਾਰਵਾਈਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਜ਼ਮੀਨਾਂ ਦੀ ਰਾਖੀ ਅਤੇ ਆਪਣੇ ਹੱਕਾਂ ਲਈ ਪਿੰਡ ਪੱਧਰ ’ਤੇ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਆਗੂਆਂ ਨੇ ਗ੍ਰਾਮ ਪੰਚਾਇਤਾਂ, ਖੇਡ ਕਲੱਬਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਸਮੇਤ ਵੱਖ-ਵੱਖ ਧਿਰਾਂ ਨੂੰ ਪੰਜਾਬ ਨਾਲ ਸਬੰਧਤ ਮੁੱਦਿਆਂ ’ਤੇ ਸਾਂਝੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦਿੱਲੀ ਕਿਸਾਨ ਅੰਦੋਲਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਾਂਝੇ ਤੌਰ ’ਤੇ ਲੋਕ ਆਪਣੇ ਮੁੱਦੇ ਉਠਾ ਸਕਦੇ ਹਨ।
ਕਿਸਾਨ ਆਗੂਆਂ ਨੇ ਦੱਸਿਆ ਕਿ ਐਸਕੇਐਮ ਗੈਰ-ਸਿਆਸੀ ਵੱਲੋਂ 27 ਸਤੰਬਰ ਨੂੰ ਸਵੇਰੇ 10 ਵਜੇ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਿਚਾਰ-ਚਰਚਾ ਰੱਖੀ ਗਈ ਹੈ। ਉਨ੍ਹਾਂ ਅਨੁਸਾਰ ਇਸ ਵਿੱਚ ਪੰਜਾਬ ਵਿੱਚ ਨਸ਼ਿਆਂ ਦੇ ਪ੍ਰਭਾਵ, ਪੁਲਸ ਕਾਰਵਾਈਆਂ ਅਤੇ ਪੰਜਾਬ ਦੇ ਹੱਕਾਂ ਨਾਲ ਸਬੰਧਤ ਮੁੱਦਿਆਂ ’ਤੇ ਕਿਸਾਨ, ਮਜ਼ਦੂਰ, ਮੁਲਾਜ਼ਮ, ਨੌਜਵਾਨ ਅਤੇ ਧਾਰਮਿਕ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ।
ਇਸ ਮੌਕੇ ਬੀਕੇਯੂ ਸਿੱਧੂਪੁਰ ਦੇ ਕੌਮੀ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ, ਸੂਬਾ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ, ਬਲਦੇਵ ਸਿੰਘ ਸੰਦੋਹਾ, ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਯਾਤਰੀ, ਜ਼ਿਲ੍ਹਾ ਜਨਰਲ ਸਕੱਤਰ ਬੋਹੜ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
📲Get App