🔥 TRENDING Nagpur Records Surge in Crime: 5 Vehic... Driver Arrested Four Weeks After Deliv... Guwahati Student Found Dead; Family Ac... Delhi UT demolishes illegal structures... Crime Branch Arrests Absconding Accuse... CEA Warns Rising Global Yields and US...
28 Sep 2026•
ગુજરાતી मराठी ਪੰਜਾਬੀ বাংলা
Religion

ਵਿਧਾਇਕ ਦਿਨੇਸ਼ ਚੱਢਾ ਨੇ ਬੜੀ ਬਿੱਕੋ ਤੋਂ ਸ੍ਰੀ ਦਰਬਾਰ ਸਾਹਿਬ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

✍️ Reporter: Sandeep Kumar Joshi 🗓 26 Sep 2026, 03:50 PM 👁 26
Watch on: ▶️ YouTube
Share: 💬 WhatsApp 📘 Facebook 𝕏 Post

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੂਪਨਗਰ ਦੇ ਬੜੀ ਬਿੱਕੋ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਰਵਾਨਾ ਕੀਤੀ ਗਈ, ਜਿਸ ਨੂੰ ਵਿਧਾਇਕ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾਈ।

ਰੂਪਨਗਰ, 26 ਸਤੰਬਰ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ, ਰੂਪਨਗਰ ਦੇ ਬੜੀ ਬਿੱਕੋ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਸ ਨੂੰ ਰਵਾਨਾ ਕੀਤਾ। ਪ੍ਰਧਾਨ ਪਰਮਿੰਦਰ ਬਾਲਾ ਵੱਲੋਂ ਦਿੱਤੀ ਗਈ ਇਸ ਬੱਸ ਵਿੱਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਦਰਸ਼ਨਾਂ ਲਈ ਰਵਾਨਾ ਹੋਏ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸਾਰੀਆਂ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਤੀਰਥ ਯਾਤਰਾਵਾਂ ਰਾਹੀਂ ਲੋਕਾਂ ਨੂੰ ਨਾ ਸਿਰਫ਼ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ, ਸਗੋਂ ਇਕੱਠੇ ਸਫ਼ਰ ਕਰਨ ਅਤੇ ਆਪਸੀ ਮਿਲਵਰਤਣ ਰਾਹੀਂ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਵੀ ਮਿਲਦਾ ਹੈ।

ਵਿਧਾਇਕ ਚੱਢਾ ਨੇ ਅੱਗੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਹਰ ਧਰਮ ਅਤੇ ਵਰਗ ਦੇ ਲੋਕਾਂ ਲਈ ਸ਼ਰਧਾ ਦਾ ਕੇਂਦਰ ਹੈ ਅਤੇ ਇੱਥੇ ਨਤਮਸਤਕ ਹੋ ਕੇ ਸੰਗਤ ਨੂੰ ਅੰਦਰੂਨੀ ਸਕੂਨ ਮਿਲਦਾ ਹੈ। ਉਨ੍ਹਾਂ ਨੇ ਤੀਰਥ ਯਾਤਰਾ 'ਤੇ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਆਪਣੀ ਯਾਤਰਾ ਦੌਰਾਨ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਲੈ ਕੇ ਵਾਪਸ ਆਉਣਗੇ।

ਇਸ ਮੌਕੇ ਪ੍ਰਧਾਨ ਪਰਵਿੰਦਰ ਬਾਲਾ, ਪ੍ਰਧਾਨ ਰਾਜੂ ਸਤਿਆਲ, ਯੂਥ ਆਗੂ ਪੱਪੀ ਫੂਲ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਆਗੂ, ਵਰਕਰ ਅਤੇ ਸ਼ਰਧਾਲੂ ਹਾਜ਼ਰ ਸਨ।
📲Get App