🔥 TRENDING NDRF Rescues Girl from 80‑ft Borewell... LPU Postpones Mid‑Term Exams, Suspends... Netanyahu Visits Abu Dhabi, Meets UAE... 23-Year-Old Missing After Saving Three... CCB raids four locations in Kallakuric... Opposition Calls for Impeachment of El...
28 Sep 2026•
ગુજરાતી मराठी ਪੰਜਾਬੀ বাংলা
Religion

ਰੂਪਨਗਰ: ਵਿਧਾਇਕ ਚੱਢਾ ਨੇ ਭੂਰੀਵਾਲਿਆਂ ਦੇ ਅਵਤਾਰ ਦਿਵਸ ਮੌਕੇ ਤਿੰਨ ਰੋਜ਼ਾ ਸੰਤ ਸਮਾਗਮ ਵਿੱਚ ਕੀਤੀ ਸ਼ਿਰਕਤ

✍️ Reporter: Sandeep Kumar Joshi 🗓 27 Sep 2026, 03:32 PM 👁 27
Watch on: ▶️ YouTube
Share: 💬 WhatsApp 📘 Facebook 𝕏 Post

ਰੂਪਨਗਰ ਵਿਖੇ ਸ਼੍ਰੀ ਬ੍ਰਹਮ ਸਾਗਰ ਜੀ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਮੌਕੇ ਆਯੋਜਿਤ ਤਿੰਨ ਰੋਜ਼ਾ ਸੰਤ ਸਮਾਗਮ ਵਿੱਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸ਼ਿਰਕਤ ਕੀਤੀ ਅਤੇ ਸੰਤਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਰੂਪਨਗਰ ਵਿਖੇ ਸ਼੍ਰੀ ਸ਼੍ਰੀ 1008 ਸ਼੍ਰੀ ਬ੍ਰਹਮ ਸਾਗਰ ਜੀ ਮਹਾਰਾਜ ਭੂਰੀਵਾਲਿਆਂ ਦੀ ਸੰਪਰਦਾ ਦੇ ਵਰਤਮਾਨ ਗੱਦੀਨਸ਼ੀਨ ਸ਼੍ਰੀ ਸਤਿਗੁਰੂ ਵੇਦਾਂਤ ਅਚਾਰੀਆ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਦੇ ਸਬੰਧ ਵਿੱਚ ਆਰੰਭ ਹੋਏ ਤਿੰਨ ਰੋਜ਼ਾ ਸੰਤ ਸਮਾਗਮ ਵਿੱਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸੰਤ-ਮਹਾਪੁਰਸ਼ਾਂ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਸਮਾਗਮ ਵਿੱਚ ਸ਼ਾਮਲ ਹੋਈਆਂ ਸੰਗਤਾਂ ਨੂੰ ਵਧਾਈਆਂ ਵੀ ਦਿੱਤੀਆਂ।

ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀ ਸਤਿਗੁਰੂ ਵੇਦਾਂਤ ਅਚਾਰੀਆ ਚੇਤਨਾ ਨੰਦ ਜੀ ਮਹਾਰਾਜ ਨੇ ਕਿਹਾ ਕਿ ਸੰਤਾਂ ਦੀ ਸੰਗਤ ਅਤੇ ਗੁਰੂਆਂ ਵੱਲੋਂ ਦਰਸਾਏ ਮਾਰਗ 'ਤੇ ਚੱਲਣਾ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਧਾਰਮਿਕ ਸਮਾਗਮ ਕੇਵਲ ਰਸਮਾਂ ਤੱਕ ਸੀਮਤ ਨਹੀਂ ਹੋਣੇ ਚਾਹੀਦੇ, ਸਗੋਂ ਇਨ੍ਹਾਂ ਦਾ ਮੁੱਖ ਉਦੇਸ਼ ਸਮਾਜ ਵਿੱਚ ਸੇਵਾ, ਸਦਭਾਵਨਾ, ਨੈਤਿਕਤਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਵੀ ਹੈ।

ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਤ-ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਆਪਸੀ ਭਾਈਚਾਰੇ, ਸੇਵਾ ਅਤੇ ਸਦਭਾਵਨਾ ਦਾ ਅਹਿਮ ਸੁਨੇਹਾ ਦਿੰਦੀਆਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਵਿਧਾਇਕ ਚੱਢਾ ਨੇ ਸੰਤ ਸਮਾਗਮ ਦੇ ਸਫਲ ਆਯੋਜਨ ਲਈ ਪ੍ਰਬੰਧਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਚੌਧਰੀ ਨਰਿੰਦਰ ਝਾਂਡੀਆਂ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੌਧਰੀ ਰਕੇਸ਼ ਝਾਂਡੀਆਂ, ਸਰਪੰਚ ਸੰਜੀਵ ਕੁਮਾਰ, ਚੌਧਰੀ ਬਲਵੀਰ ਟੇਢੇਵਾਲ, ਹੁਸਨ ਲਾਲ ਚੌਹਾਨ, ਭਜਨ ਲਾਲ ਸੋਢੀ, ਸਰਪੰਚ ਲੇਖ ਰਾਮ, ਠੇਕੇਦਾਰ ਮੋਹਨ ਲਾਲ, ਸਰਪੰਚ ਬਕਰਾਂਤ ਚੌਧਰੀ, ਯੂਥ ਪ੍ਰਧਾਨ ਚੇਤਨ ਕਾਲੀਆ, ਐਸ ਐਚ ਓ ਗੁਰਮੁਖ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ ਅਤੇ ਸੰਤਾਂ ਦੇ ਪ੍ਰਵਚਨ ਸਰਵਣ ਕਰਕੇ ਆਤਮਿਕ ਲਾਭ ਪ੍ਰਾਪਤ ਕੀਤਾ। ਸਮਾਗਮ ਦੌਰਾਨ ਧਾਰਮਿਕ ਰਸਮਾਂ ਅਤੇ ਸੇਵਾ ਕਾਰਜ ਵੀ ਨਿਰੰਤਰ ਜਾਰੀ ਰਹੇ।
📲Get App