🔥 TRENDING NDRF Rescues Girl from 80‑ft Borewell... LPU Postpones Mid‑Term Exams, Suspends... Netanyahu Visits Abu Dhabi, Meets UAE... 23-Year-Old Missing After Saving Three... CCB raids four locations in Kallakuric... Opposition Calls for Impeachment of El...
28 Sep 2026•
ગુજરાતી मराठी ਪੰਜਾਬੀ বাংলা
Local

ਰੋਪੜ: ਯੂਥ ਕਾਂਗਰਸ ਦੇ ਮੀਤ ਪ੍ਰਧਾਨ ਹਰਜਿੰਦਰ ਸਿੰਘ ਜਿੰਦਾ ਗਿੱਲ ਨੇ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਲੱਗੇ ਮੈਡੀਕਲ ਅਤੇ ਖੂਨਦਾਨ ਕੈਂਪ ਵਿੱਚ ਕੀਤੀ ਸ਼ਿਰਕਤ

✍️ Reporter: Sandeep Kumar Joshi 🗓 27 Sep 2026, 09:14 PM 👁 24
Share: 💬 WhatsApp 📘 Facebook 𝕏 Post

ਰੋਪੜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਲਗਾਏ ਗਏ ਮੈਡੀਕਲ ਜਾਂਚ ਅਤੇ ਖੂਨਦਾਨ ਕੈਂਪ ਵਿੱਚ ਜ਼ਿਲ੍ਹਾ ਯੂਥ ਕਾਂਗਰਸ ਹਲਕਾ ਰੋਪੜ ਦੇ ਮੀਤ ਪ੍ਰਧਾਨ ਹਰਜਿੰਦਰ ਸਿੰਘ ਜਿੰਦਾ ਗਿੱਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਭਾਰਤ ਵਿਕਾਸ ਪ੍ਰੀਸ਼ਦ ਰੋਪੜ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਮੈਡੀਕਲ ਜਾਂਚ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਪੁਰਾਣੀ ਅਨਾਜ ਮੰਡੀ ਨੇੜੇ ਪੁਲਿਸ ਚੌਕੀ ਰੋਪੜ ਵਿਖੇ ਸਥਿਤ ਪਾਰਕਿੰਗ ਵਿੱਚ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।

ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਹਲਕਾ ਰੋਪੜ ਦੇ ਮੀਤ ਪ੍ਰਧਾਨ ਹਰਜਿੰਦਰ ਸਿੰਘ ਜਿੰਦਾ ਗਿੱਲ ਨੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਦਾ ਉਤਸ਼ਾਹ ਵਧਾਇਆ। ਉਨ੍ਹਾਂ ਨੇ ਖੂਨਦਾਨ ਕਰਨ ਵਾਲੇ ਵਿਅਕਤੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਕੈਂਪ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।

ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ, ਖੂਨਦਾਨ ਦੇ ਮਹੱਤਵ ਬਾਰੇ ਪ੍ਰੇਰਿਤ ਕਰਨਾ ਅਤੇ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਸੀ। ਇਸ ਨੇਕ ਕਾਰਜ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਲੋਕਾਂ ਦੀ ਪ੍ਰਸ਼ੰਸਾ ਕੀਤੀ ਗਈ।

ਪ੍ਰਬੰਧਕਾਂ ਵੱਲੋਂ ਇਸ ਮੌਕੇ 'ਤੇ ਪਹੁੰਚੇ ਹਰਜਿੰਦਰ ਸਿੰਘ ਜਿੰਦਾ ਗਿੱਲ ਨੂੰ ਉਨ੍ਹਾਂ ਦੇ ਸਮਰਥਨ ਅਤੇ ਸ਼ਿਰਕਤ ਲਈ ਸਨਮਾਨਿਤ ਵੀ ਕੀਤਾ ਗਿਆ।
📲Get App