🔥 TRENDING Actor Lakshmipriya Booked Over Alleged... Bank Unions Postpone Nationwide Strike... Amar Ujala Releases Daily News Bulleti... UK Detains 5 Over Alleged Plot to Atta... Ambajogai Housebreak: Two Arrested wit... 11 Arrested for Mobile Theft During Pu...
28 Sep 2026•
ગુજરાતી मराठी ਪੰਜਾਬੀ বাংলা
Local

ਸਮਾਜ ਸੇਵੀ ਸੁਰਜਨ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ

✍️ Reporter: Sandeep Kumar Joshi 🗓 27 Sep 2026, 03:25 PM 👁 23
Watch on: ▶️ YouTube
Share: 💬 WhatsApp 📘 Facebook 𝕏 Post

ਰੋਪੜ ਵਿਖੇ ਸਮਾਜ ਸੇਵੀ ਅਤੇ ਐਂਟੀ ਕਰਪਸ਼ਨ ਸੰਸਥਾ ਦੇ ਸਾਬਕਾ ਪ੍ਰਧਾਨ ਸੁਰਜਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਅਤੇ ਪਤਵੰਤਿਆਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਰੋਪੜ ਵਿਖੇ ਸਮਾਜ ਸੇਵੀ ਅਤੇ ਐਂਟੀ ਕਰਪਸ਼ਨ ਸੰਸਥਾ ਦੇ ਸਾਬਕਾ ਪ੍ਰਧਾਨ ਸੁਰਜਨ ਸਿੰਘ ਨਮਿੱਤ ਅੰਤਿਮ ਅਰਦਾਸ ਗੁਰਦੁਆਰਾ ਟਿੱਬੀ ਸਾਹਿਬ ਹੈਡ ਦਰਬਾਰ ਵਿਖੇ ਕਰਵਾਈ ਗਈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਸੁਖਰਾਮਪੁਰ ਟੱਪਰੀਆਂ ਨਿਵਾਸ 'ਤੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ਅੰਤਿਮ ਅਰਦਾਸ ਸਮਾਗਮ ਆਯੋਜਿਤ ਕੀਤਾ ਗਿਆ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥੇ ਵੱਲੋਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਵੈਰਾਗਮਈ ਕੀਰਤਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਸੁਰਜਨ ਸਿੰਘ ਵੱਲੋਂ ਸਮਾਜ ਵਿੱਚ ਰਹਿੰਦੇ ਹੋਏ ਕੀਤੇ ਗਏ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ।

ਹਲਕਾ ਰੋਪੜ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸੁਰਜਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਵਿਅਕਤੀਆਂ ਦਾ ਸਮਾਜ ਵਿੱਚ ਹੋਣਾ ਬਹੁਤ ਜ਼ਰੂਰੀ ਹੈ, ਜੋ ਹਰ ਇੱਕ ਦੇ ਦੁੱਖ ਸੁੱਖ ਵਿੱਚ ਸ਼ਾਮਿਲ ਹੁੰਦੇ ਸਨ। ਉਨ੍ਹਾਂ ਨੇ ਸੁਰਜਨ ਸਿੰਘ ਦੇ ਸਮਾਜਿਕ ਕਾਰਜਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਚੇਤਨ ਕਾਲੀਆ, ਕੁਲਦੀਪ ਸਿੰਘ, ਸਾਬਕਾ ਅਕਾਲੀ ਕੌਂਸਲਰ ਗੁਰਮੁਖ ਸਿੰਘ ਸੈਣੀ, ਠੇਕੇਦਾਰ ਜਗਨੰਦਨ ਸਿੰਘ, ਸਾਬਕਾ ਕੌਂਸਲਰ ਅਮਰਿੰਦਰ ਸਿੰਘ ਬਾਵਾ, ਸੰਦੀਪ ਜੋਸ਼ੀ, ਹਰੀ ਟੇਲਰ, ਤਰਸੇਮ ਸਿੰਘ, ਪੁੱਤਰ ਗੁਰਿੰਦਰ ਸਿੰਘ ਗੁਰੀ, ਹਰਿੰਦਰ ਸਿੰਘ, ਜਤਿੰਦਰ ਸਿੰਘ, ਪੁੱਤਰੀ ਮਨਪ੍ਰੀਤ ਕੌਰ, ਦਾਮਾਦ ਗੁਰਦੀਪ ਸਿੰਘ ਸਮੇਤ ਹੋਰ ਪਤਵੰਤੇ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
📲Get App