🔥 TRENDING সাধারণ ভোটারদের সঙ্গে লাইনে দাঁড়িয়ে... Madhya Pradesh Influencer (16 Lakh Fol... Ujjain Protest Over Mosque Demolition... BJP Chief Nabin Kumar Visits Anganwadi... Supreme Court Confirms Bengal Speaker... Supreme Court Rejects Urgent Hearing R...
28 Sep 2026•
ગુજરાતી मराठी ਪੰਜਾਬੀ বাংলা

ਅਫਵਾਹਾਂ ਤੋਂ ਸਾਵਧਾਨ! ਸੋਸ਼ਲ ਮੀਡੀਆ ਖ਼ਬਰਾਂ ਦੀ ਪੁਸ਼ਟੀ ਬਿਨਾਂ ਨਾ ਕਰੋ ਵਿਸ਼ਵਾਸ

✍️ Reporter: Jiwan kumar 🗓 28 Sep 2026, 06:09 PM 👁 13
Watch on: ▶️ YouTube
Share: 💬 WhatsApp 📘 Facebook 𝕏 Post

ਸੋਸ਼ਲ ਮੀਡੀਆ ’ਤੇ ਖ਼ਬਰਾਂ ਤੇਜ਼ੀ ਨਾਲ ਫੈਲਦੀਆਂ ਹਨ। ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਜਾਣਕਾਰੀ ’ਤੇ ਪ੍ਰਤੀਕਿਰਿਆ ਦੇਣ ਤੋਂ ਪਹਿਲਾਂ ਉਸਦੀ ਪੁਸ਼ਟੀ ਕਰਨ ਅਤੇ ਲੋੜ ਪੈਣ ’ਤੇ ਸਿੱਧੇ ਪੁਲਸ ਜਾਂ ਪ੍ਰਸ਼ਾਸਨ ਨਾਲ ਸੰਪਰਕ ਕਰਨ।

ਤਲਵੰਡੀ ਸਾਬੋ/ਘੁੱਦਾ/ਬਠਿੰਡਾ ਜੀਵਨ ਬਾਂਸਲ, 28 ਸਤੰਬਰ: ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐੱਸ.ਐੱਸ.ਪੀ. ਬਠਿੰਡਾ ਸੁਹੇਲ ਕਾਸਿਮ ਮੀਰ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਅਤੇ ਕੇਂਦਰੀ ਯੂਨੀਵਰਸਿਟੀ ਪੰਜਾਬ, ਘੁੱਦਾ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਗੱਲਬਾਤ ਦੌਰਾਨ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੀ ਅਫਵਾਹ ’ਤੇ ਵਿਸ਼ਵਾਸ ਨਾ ਕਰਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਕਿਸੇ ਘਟਨਾ ਦੀ ਜਾਣਕਾਰੀ ਬਹੁਤ ਤੇਜ਼ੀ ਨਾਲ ਫੈਲਦੀ ਹੈ, ਇਸ ਲਈ ਕਿਸੇ ਵੀ ਖ਼ਬਰ ਨੂੰ ਸਾਂਝਾ ਕਰਨ ਜਾਂ ਉਸ ’ਤੇ ਪ੍ਰਤੀਕਿਰਿਆ ਦੇਣ ਤੋਂ ਪਹਿਲਾਂ ਉਸਦੀ ਪ੍ਰਮਾਣਿਕਤਾ ਦੀ ਜਾਂਚ ਕਰਨੀ ਜ਼ਰੂਰੀ ਹੈ।

ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹਾ ਸਿਵਲ ਅਤੇ ਪੁਲਸ ਪ੍ਰਸ਼ਾਸਨ ਵਿਦਿਆਰਥੀਆਂ ਦੀ ਸਹਾਇਤਾ ਲਈ ਉਪਲੱਬਧ ਹੈ। ਕਿਸੇ ਵੀ ਪੁਲਸ ਸਹਾਇਤਾ ਜਾਂ ਜਾਣਕਾਰੀ ਲਈ 112 ਜਾਂ 0164-2214006 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ 7508009080 ਅਤੇ 9878421400 ’ਤੇ ਵਟਸਐਪ ਰਾਹੀਂ ਵੀ ਪੁਲਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਦੌਰਾਨ ਦੋਵਾਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੁੱਦੇ ਅਧਿਕਾਰੀਆਂ ਨਾਲ ਸਾਂਝੇ ਕੀਤੇ।

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵਾਇਸ ਚਾਂਸਲਰ ਡਾ. ਬਲਰਾਜ ਸਿੰਘ ਅਤੇ ਪ੍ਰੋ-ਵਾਇਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਕੇਂਦਰੀ ਯੂਨੀਵਰਸਿਟੀ ਪੰਜਾਬ ਵਿਖੇ ਡਾ. ਰਾਮਾਕ੍ਰਿਸ਼ਨਾ ਵੁਸਿਰਿਕਾ, ਪੱਤਰਕਾਰਤਾ ਵਿਭਾਗ ਤੋਂ ਪ੍ਰੋ. ਰੂਬਲ ਕਨੋਜ਼ੀਆ, ਡੀ.ਐੱਸ.ਪੀ. ਐੱਚ.ਐੱਸ. ਸਰਾਂ, ਡੀ.ਐੱਸ.ਪੀ. ਗੁਰਪ੍ਰੀਤ ਸਿੰਘ, ਐੱਸ.ਐੱਚ.ਓ. ਸੁਖਵਿੰਦਰ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਹਾਜ਼ਰ ਰਹੇ।
📲Get App