🔥 TRENDING Delhi Launches Plan to Deploy 1,000 Me... Man hauled to court over 'Kaun se papa... Delhi rolls out new pollution‑control... State Deploys 119 Patrol Vehicles on N... Four arrested in Gaya after harassment... Two killed, three injured in road acci...
30 Sep 2026•
ગુજરાતી मराठी ਪੰਜਾਬੀ বাংলা
ਰੂਪਨਗਰ: ਵਿਧਾਇਕ ਦਿਨੇਸ਼ ਚੱਢਾ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾਯੋਗ - ਦੇਸਰਾਜ ਸੈਣੀ
Local

ਰੂਪਨਗਰ: ਵਿਧਾਇਕ ਦਿਨੇਸ਼ ਚੱਢਾ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾਯੋਗ - ਦੇਸਰਾਜ ਸੈਣੀ

✍️ Reporter: Sandeep Kumar Joshi 🗓 30 Sep 2026, 06:58 PM 👁 11
Share: 💬 WhatsApp 📘 Facebook 𝕏 Post

ਜ਼ਿਲ੍ਹਾ ਪਰਿਸ਼ਦ ਰੂਪਨਗਰ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ ਨੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿੱਚ ਖੇਡ ਮੈਦਾਨਾਂ ਨੂੰ ਵਿਕਸਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਹੈ।

ਰੂਪਨਗਰ: ਜ਼ਿਲ੍ਹਾ ਪਰਿਸ਼ਦ ਰੂਪਨਗਰ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ ਨੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿੱਚ ਖੇਡ ਮੈਦਾਨਾਂ ਨੂੰ ਵਿਕਸਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਸ਼ਲਾਘਾਯੋਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਸਿਰਫ਼ ਨੌਜਵਾਨਾਂ ਨਾਲ ਖੇਡ ਮੈਦਾਨਾਂ ਦੀ ਗੱਲ ਹੀ ਨਹੀਂ ਕਰ ਰਹੇ, ਸਗੋਂ ਉਨ੍ਹਾਂ ਨੂੰ ਖੇਡਾਂ ਲਈ ਬਿਹਤਰ ਮਾਹੌਲ ਮੁਹੱਈਆ ਕਰਵਾਉਣ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੇ ਹਨ।

ਦੇਸਰਾਜ ਸੈਣੀ ਨੇ ਦੱਸਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਖੇਡ ਮੈਦਾਨਾਂ ਨੂੰ ਵਿਕਸਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਧਾਇਕ ਦਿਨੇਸ਼ ਚੱਢਾ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚੰਗੇ ਖੇਡ ਮੈਦਾਨ ਹੋਣ ਨਾਲ ਨੌਜਵਾਨਾਂ ਨੂੰ ਆਪਣੀ ਊਰਜਾ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਦਾ ਮੌਕਾ ਮਿਲਦਾ ਹੈ ਅਤੇ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ‘ਹਰ ਐਤਵਾਰ ਤੰਦਰੁਸਤੀ ਦਾ ਸੁਨੇਹਾ’ ਮੁਹਿੰਮ ਤਹਿਤ ਹੁਣ ਤੱਕ 12 ਤੋਂ ਵੱਧ ਖੇਡ ਸਮਾਗਮ ਕਰਵਾਏ ਜਾ ਚੁੱਕੇ ਹਨ। ਇਸ ਮੁਹਿੰਮ ਤਹਿਤ ਵਿਧਾਇਕ ਦਿਨੇਸ਼ ਚੱਢਾ ਹਰ ਐਤਵਾਰ ਵੱਖ-ਵੱਖ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਪਹੁੰਚ ਕੇ ਨੌਜਵਾਨਾਂ ਅਤੇ ਬੱਚਿਆਂ ਨਾਲ ਸਮਾਂ ਬਿਤਾਉਂਦੇ ਹਨ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਵੀ ਮਹੱਤਵਪੂਰਨ ਹਨ।

ਦੇਸਰਾਜ ਸੈਣੀ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਅਤੇ ਸਮਾਜ ਦੀ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਅਤੇ ਮੈਦਾਨਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਵਿਕਾਸ ਵੱਲ ਧਿਆਨ ਦੇਣਾ ਨੌਜਵਾਨਾਂ ਦੇ ਭਵਿੱਖ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਇਸ ਉਪਰਾਲੇ ਲਈ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੀ ਇਹ ਪਹਿਲ ਹਲਕੇ ਲਈ ਇੱਕ ਚੰਗਾ ਉਪਰਾਲਾ ਹੈ।
📲Get App