🔥 TRENDING બરોડા ડેરીમાં દૂધની આવકમાં ૭૫ લાખ લિટર... Punjab Deploys Tractor Fire Tenders to... MRPL Shares Drop Over 5% After Mangalo... History‑sheeter arrested after assault... 80-Year-Old Doctor Loses ₹58.5 Lakh in... Third Child Rape Case Filed Against 'G...
01 Oct 2026•
ગુજરાતી मराठी ਪੰਜਾਬੀ বাংলা
Crime

ਗੁੱਗਾ ਮਾੜੀ ਦੇ ਬਾਹਰੋਂ ਮੋਟਰਸਾਈਕਲ ਚੋਰੀ, ਸੀਸੀਟੀਵੀ ’ਚ ਕੈਦ ਹੋਇਆ ਚੋਰ

✍️ Reporter: Gaurav Sharma 🗓 01 Oct 2026, 09:08 AM 👁 17
Watch on: ▶️ YouTube
Share: 💬 WhatsApp 📘 Facebook 𝕏 Post

ਗੁੱਗਾ ਮਾੜੀ ਦੇ ਬਾਹਰੋਂ ਮੋਟਰਸਾਈਕਲ ਚੋਰੀ, ਸੀਸੀਟੀਵੀ ’ਚ ਕੈਦ ਹੋਇਆ ਚੋਰ

ਗੁੱਗਾ ਮਾੜੀ ਦੇ ਬਾਹਰੋਂ ਮੋਟਰਸਾਈਕਲ ਚੋਰੀ, ਸੀਸੀਟੀਵੀ ’ਚ ਕੈਦ ਹੋਇਆ ਚੋਰ

ਸ਼ਰੇਆਮ ਮੋਟਰਸਾਈਕਲ ਲੈ ਕੇ ਜਾਂਦਾ ਆਇਆ ਨਜ਼ਰ; ਪੀੜਤ ਵੱਲੋਂ ਪੁਲਿਸ ਨੂੰ ਸ਼ਿਕਾਇਤ



ਡੇਰਾਬੱਸੀ ਦੇ ਬਰਵਾਲਾ ਰੋਡ ’ਤੇ ਸਥਿਤ ਗੁੱਗਾ ਮਾੜੀ ਦੇ ਬਾਹਰੋਂ ਇੱਕ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਵਿੱਚ ਇੱਕ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਲਿਜਾਂਦਾ ਦਿਖਾਈ ਦੇ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਵੱਲੋਂ ਆਪਣਾ ਮੋਟਰਸਾਈਕਲ ਗੁੱਗਾ ਮਾੜੀ ਦੇ ਬਾਹਰ ਖੜ੍ਹਾ ਕੀਤਾ ਗਿਆ ਸੀ। ਕੁਝ ਸਮੇਂ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਮੋਟਰਸਾਈਕਲ ਉੱਥੋਂ ਗਾਇਬ ਸੀ। ਆਸ-ਪਾਸ ਭਾਲ ਕਰਨ ਦੇ ਬਾਵਜੂਦ ਕੋਈ ਪਤਾ ਨਾ ਲੱਗਣ ’ਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਗਈ। ਫੁਟੇਜ ਵਿੱਚ ਇੱਕ ਸ਼ੱਕੀ ਵਿਅਕਤੀ ਮੋਟਰਸਾਈਕਲ ਨੂੰ ਉੱਥੋਂ ਲਿਜਾਂਦਾ ਨਜ਼ਰ ਆਇਆ।

ਪੀੜਤ ਵੱਲੋਂ ਘਟਨਾ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਸਮੇਤ ਹੋਰ ਜਾਣਕਾਰੀ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਪਾਈ ਜਾ ਰਹੀ ਹੈ।

ਫੋਟੋ ਕੈਪਸ਼ਨ: ਬਰਵਾਲਾ ਰੋਡ ਸਥਿਤ ਗੁੱਗਾ ਮਾੜੀ ਦੇ ਬਾਹਰੋਂ ਮੋਟਰਸਾਈਕਲ ਲਿਜਾਂਦਾ ਸੀਸੀਟੀਵੀ ਕੈਮਰੇ ਵਿੱਚ ਕੈਦ ਸ਼ੱਕੀ ਵਿਅਕਤੀ।
📲Get App