🔥 TRENDING સુરતમાં પાંડેસરા પોલીસ કોલોની પાસે મહા... करेरा मंडी में गोदामों का निरीक्षण, स्... नवादा: दुर्गा पूजा पंडालों में अग्नि स... એરપોર્ટ પોલીસે અરજદારની ફરિયાદ બાદ ગણત... भ्रष्टाचार के खुलासे के बावजूद भाजपा व... BREAKING: सिकंदरा राऊ में 8 से 21 अक्ट...
08 Oct 2026•
ગુજરાતી मराठी ਪੰਜਾਬੀ বাংলা
ਚਾਚਾ-ਭਤੀਜੀ ਦੀ ਭਿਆਨਕ ਹਾਦਸੇ ''ਚ ਮੌਤ
Local

ਚਾਚਾ-ਭਤੀਜੀ ਦੀ ਭਿਆਨਕ ਹਾਦਸੇ ''ਚ ਮੌਤ

✍️ Reporter: Shamsher Singh 🗓 08 Oct 2026, 08:42 PM 👁 13
Share: 💬 WhatsApp 📘 Facebook 𝕏 Post

ਪੰਜਾਬ ''ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ ''ਚ ਮੌਤ

ਨਵਾਂ ਨੰਗਲ ਸੈਕਟਰ-2 ਦੀ ਮਾਰਕੀਟ ਨੇੜੇ ਸੜਕ ’ਤੇ ਇਕ ਤੇਜ਼ ਰਫ਼ਤਾਰ ਥਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ 'ਚ ਕਰੀਬ 6 ਮਹੀਨੇ ਦੀ ਬੱਚੀ ਸਮੇਤ ਚਾਚਾ-ਭਤੀਜੀ ਇਸ ਦੀ ਲਪੇਟ ਵਿਚ ਆ ਗਏ। ਹਾਦਸਾ ਇੰਨਾ ਗੰਭੀਰ ਸੀ ਕਿ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਮੋਟਰਸਾਈਕਲ ’ਤੇ ਸਵਾਰ ਕਰੀਬ 16 ਸਾਲਾ ਕੁੜੀ ਦੀ ਮੌਤ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਮੋਟਰਸਾਇਕਲ ਚਾਲਕ ਵਿਜੈ ਕੁਮਾਰ ਉਰਫ਼ ਵਿੱਕੀ ਨੂੰ ਇਲਾਜ ਲਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।

ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਣਕਾਰੀ ਇਕੱਠੀ ਕੀਤੀ ਅਤੇ ਥਾਰ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਹਾਦਸੇ ਦੀ ਖ਼ਬਰ ਮਿਲਦੇ ਹੀ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਥਾਰ ਚਾਲਕ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਥਾਰ ਚਾਲਕ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਪਰਿਵਾਰਕ ਮੈਂਬਰਾਂ ਅਤੇ ਸਮਾਜ ਸੇਵੀ ਲੋਕਾਂ ਰਾਕੇਸ਼ ਚੌਧਰੀ, ਬਲਾਕ ਕਾਂਗਰਸ ਨੰਗਲ ਦੇ ਐੱਸ. ਸੀ. ਸੈੱਲ ਦੇ ਚੇਅਰਮੈਨ ਸੁਰਿੰਦਰ ਪਾਲ, ਅਮਿਤ ਸਮੇਤ ਹੋਰ ਸਥਾਨਕ ਲੋਕਾਂ ਨੇ ਬੀਤੇ ਦਿਨ ਨਵਾਂ ਨੰਗਲ ਪੁਲਸ ਚੌਕੀ ਦੇ ਬਾਹਰ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਥਾਰ ਚਾਲਕ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ।
📲Get App