🔥 ट्रेंडिंग ഹൃദയതാളം' മലപ്പുറത്ത് ആരംഭിച്ചു. हरियाणा ने गुरुग्राम की 100 सड़कों के... दिल्ली की वायु गुणवत्ता में सितंबर में... Kushi Shiv and Ramika Shiv Launch New... ଭୁବନେଶ୍ୱରରେ ଏକତରଫା ପ୍ରେମରୁ ଯୁବତୀଙ୍କ ଉପ... राम माधव ने इन्डियन एक्सप्रेस में लिखा...
09 अक्टू. 2026•
ગુજરાતી मराठी ਪੰਜਾਬੀ বাংলা

‘ਕੁਰਸੀ ਤੋਂ ਕੁਰਸੀ ਤੱਕ’ ਕਿਤਾਬ ਡਿਪਟੀ ਕਮਿਸ਼ਨਰ ਨੂੰ ਭੇਟ

✍️ रिपोर्टर: Jiwan kumar 🗓 09 अक्टू. 2026, 05:25 PM 👁 19
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਜ਼ਿਲ੍ਹਾ ਪਬਲਿਕ ਲਾਇਬ੍ਰੇਰੀ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਪਿੰਡ ਬਹਿਮਣ ਜੱਸਾ ਸਿੰਘ ਦੇ ਵਿਦਿਆਰਥੀ ਧਰਮਪ੍ਰੀਤ ਸਿੰਘ ਨੇ ਆਪਣੀ ਕਿਤਾਬ ‘ਕੁਰਸੀ ਤੋਂ ਕੁਰਸੀ ਤੱਕ’ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੂੰ ਭੇਟ ਕੀਤੀ। ਡਿਪਟੀ ਕਮਿਸ਼ਨਰ ਨੇ ਉਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਸਾਹਿਤਕ ਖੇਤਰ ਵਿੱਚ ਪਛਾਣ ਬਣਾਉਣ ਵਾਲੇ ਵਿਦਿਆਰਥੀ ਸਮਾਜ ਅਤੇ ਜ਼ਿਲ੍ਹੇ ਦਾ ਮਾਣ ਹਨ। ਉਨ੍ਹਾਂ ਧਰਮਪ੍ਰੀਤ ਸਿੰਘ ਨੂੰ ਸਨਮਾਨਿਤ ਵੀ ਕੀਤਾ।

ਬਠਿੰਡਾ, 9 ਅਕਤੂਬਰ (ਜੀਵਨ ਬਾਂਸਲ): ਜ਼ਿਲ੍ਹਾ ਪਬਲਿਕ ਲਾਇਬ੍ਰੇਰੀ, ਬਠਿੰਡਾ ਵਿੱਚ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਪਿੰਡ ਬਹਿਮਣ ਜੱਸਾ ਸਿੰਘ ਦੇ ਵਿਦਿਆਰਥੀ ਧਰਮਪ੍ਰੀਤ ਸਿੰਘ ਨੇ ਆਪਣੀ ਕਿਤਾਬ ‘ਕੁਰਸੀ ਤੋਂ ਕੁਰਸੀ ਤੱਕ’ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੂੰ ਭੇਟ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀ ਦੀ ਮਿਹਨਤ ਅਤੇ ਸਾਹਿਤਕ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧਰਮਪ੍ਰੀਤ ਸਿੰਘ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਿਹਾ ਹੈ। ਉਸ ਨੇ ਲਾਇਬ੍ਰੇਰੀ ਦੀ ਕੁਰਸੀ ’ਤੇ ਬੈਠ ਕੇ ਪੜ੍ਹਾਈ ਕਰਨ ਤੋਂ ਲੈ ਕੇ ਭਵਿੱਖ ਵਿੱਚ ਨੌਕਰੀ ਮਿਲਣ ’ਤੇ ਜ਼ਿੰਮੇਵਾਰੀ ਵਾਲੀ ਕੁਰਸੀ ਤੱਕ ਪਹੁੰਚਣ ਦੇ ਸੁਪਨੇ ਅਤੇ ਸਫ਼ਰ ਨੂੰ ਕਿਤਾਬ ਰਾਹੀਂ ਪੇਸ਼ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਪੜ੍ਹਨ ਅਤੇ ਲਿਖਣ ਲਈ ਪ੍ਰੇਰਿਤ ਕਰ ਸਕਦੀਆਂ ਹਨ।

ਕਿਤਾਬ ਵਿੱਚ ਵਿਦਿਆਰਥੀ ਨੇ ਆਪਣੇ ਸੰਘਰਸ਼, ਸਿੱਖਿਆ ਦੀ ਮਹੱਤਤਾ ਅਤੇ ਸਫ਼ਲਤਾ ਵੱਲ ਵਧਣ ਦੇ ਸਫ਼ਰ ਨੂੰ ਸਰਲ ਤੇ ਪ੍ਰਭਾਵਸ਼ਾਲੀ ਢੰਗ ਨਾਲ ਬਿਆਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਸਾਹਿਤਕ ਖੇਤਰ ਵਿੱਚ ਦਿਲਚਸਪੀ ਲੈਣ ਵਾਲੇ ਨੌਜਵਾਨ ਸਮਾਜ ਅਤੇ ਜ਼ਿਲ੍ਹੇ ਦਾ ਮਾਣ ਹਨ। ਉਨ੍ਹਾਂ ਉਮੀਦ ਜਤਾਈ ਕਿ ਇਹ ਕਿਤਾਬ ਹੋਰਨਾਂ ਵਿਦਿਆਰਥੀਆਂ ਵਿੱਚ ਵੀ ਲਿਖਣ ਦੀ ਕਲਾ ਪ੍ਰਤੀ ਰੁਚੀ ਵਧਾਏਗੀ।

ਇਸ ਮੌਕੇ ਜ਼ਿਲ੍ਹਾ ਲਾਇਬ੍ਰੇਰੀ ਬਠਿੰਡਾ ਦੀ ਇੰਚਾਰਜ ਸਵਰਨਜੀਤ ਕੌਰ ਵੀ ਹਾਜ਼ਰ ਸਨ।
📲Get App