🔥 TRENDING తణుకులో 44 వార్డుల సరిహద్దుల ఖరారు: ప్... टीकमगढ़ जिले में अवैध रेत खनन के खिलाफ... తణుకులో CITU ఆధ్వర్యంలో నిరసన ర్యాలీ:... తణుకులో ప్రపంచ మానసిక ఆరోగ్య దినోత్సవం... ಮೈಸೂರು ದಸರಾ ಆನೆ తణుకు మున్సిపల్ ఛైర్మన్ పీఠంపై కూటమి,...
10 Oct 2026•
ગુજરાતી मराठी ਪੰਜਾਬੀ বাংলা
Religion

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ

✍️ Reporter: Shamsher Singh 🗓 10 Oct 2026, 07:50 PM 👁 26
Watch on: ▶️ YouTube
Share: 💬 WhatsApp 📘 Facebook 𝕏 Post

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ

ਸੁਲਤਾਨਪੁਰ ਲੋਧੀ (ਸ਼ਮਸ਼ੇਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੰਗਤਾਂ ਦੀ ਸਹੂਲਤ, ਸੁਰੱਖਿਆ ਅਤੇ ਸੁਚਾਰੂ ਆਵਾਜਾਈ ਲਈ ਸਾਰੇ ਲੋੜੀਂਦੇ ਪ੍ਰਬੰਧ ਸਮਾਂ ਰਹਿੰਦਿਆਂ ਮੁਕੰਮਲ ਕੀਤੇ ਜਾਣ ਤਾਂ ਜੋ ਗੁਰਪੁਰਬ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਗੁਰਪੁਰਬ ਮੌਕੇ ਪਵਿੱਤਰ ਨਗਰੀ ਵਿੱਚ ਆਉਣ ਵਾਲੀਆਂ ਸੰਗਤਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਸੁਵਿਧਾਜਨਕ ਮਾਹੌਲ ਮਿਲੇ ਅਤੇ ਉਹ ਬਿਨਾਂ ਕਿਸੇ ਮੁਸ਼ਕਿਲ ਦੇ ਪਵਿੱਤਰ ਗੁਰਧਾਮਾਂ ਵਿੱਚ ਨਤਮਸਤਕ ਹੋ ਸਕਣ।
📲Get App