🔥 TRENDING बागेश्वर में बाल विज्ञान महोत्सव का मु... युवा चेतना के संयोजक रोहित कुमार सिंह... અમદાવાદના ખોખરામાં સેવન્થ-ડે સ્કૂલ પાસ... નરોડા પોલીસે ચેઈન સ્નેચિંગ અને મોબાઈલ... હડાદ ખાતે ‘પ્રકૃતિ મિત્ર એવોર્ડ કાર્યક... हथियार का भय दिखाकर सोने की चेन, मोबाइ...
11 Oct 2026•
ગુજરાતી मराठी ਪੰਜਾਬੀ বাংলা
Sarkari Yojana

ਸੰਗਰਾਵਾਂ ਪਿੰਡ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

✍️ Reporter: Tarlok Singh 🗓 11 Oct 2026, 12:20 PM 👁 24
Watch on: ▶️ YouTube
Share: 💬 WhatsApp 📘 Facebook 𝕏 Post

ਸ੍ਰੀ ਹਰਗੋਬਿੰਦਪੁਰ ਹਲਕੇ ਦੇ ਪਿੰਡ ਸੰਗਰਾਵਾਂ ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਗੁਰੂਦੁਆਰਾ ਸ੍ਰੀ ਅਨੰਦਪੁਰ ਸਾਹਿਬ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਸ੍ਰੀ ਹਰਗੋਬਿੰਦਪੁਰ ਹਲਕੇ ਦੇ ਪਿੰਡ ਸੰਗਰਾਵਾਂ ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਗੁਰੂਦੁਆਰਾ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਭੇਜਣ ਵਾਸਤੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸਰਦਾਰ ਬਲਵਿੰਦਰ ਸਿੰਘ ਲਾਡੀ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਸਰਦਾਰ ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਹਲਕੇ ਵਿੱਚ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹਨ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਇਸੇ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ, ਜਿਸ ਨਾਲ ਲੋਕ ਆਸਾਨੀ ਨਾਲ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ।

ਇਸ ਮੌਕੇ ਹੋਰ ਵੀ ਪਤਵੰਤੇ ਸੱਜਣ ਅਤੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਬੱਸ ਵਿੱਚ ਸਵਾਰ ਹੋਣ ਵਾਲੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
📲Get App