🔥 TRENDING Kerala Blasters Start New Era with 2-0... Hyderabad Gold Prices Hold Steady on O... Gold Prices Outlook 2026: Prospects of... Supreme Court Orders Centre to Provide... Trailer Unveiled for Ganesh Acharya Bi... Student Groups Clash Over Social Media...
11 Oct 2026•
ગુજરાતી मराठी ਪੰਜਾਬੀ বাংলা
Agriculture

ਫਾਜ਼ਿਲਕਾ ਦੀ ਦਾਣਾ ਮੰਡ ਬਰਸਾਤੀ ਨੁਕਸਾਨ ਤੋਂ ਬਾਅਦ ਸੜਕਾਂ 'ਤੇ ਉਤਰੇ ਕਿਸਾਨ-ਆੜ੍ਹਤੀ

✍️ Reporter: Shamsher Singh 🗓 11 Oct 2026, 08:36 PM 👁 11
Watch on: ▶️ YouTube
Share: 💬 WhatsApp 📘 Facebook 𝕏 Post

ਫਾਜ਼ਿਲਕਾ ਦੀ ਦਾਣਾ ਮੰਡ ਬਰਸਾਤੀ ਨੁਕਸਾਨ ਤੋਂ ਬਾਅਦ ਸੜਕਾਂ 'ਤੇ ਉਤਰੇ ਕਿਸਾਨ-ਆੜ੍ਹਤੀ

ਫਾਜ਼ਿਲਕਾ ਦੀ ਦਾਣਾ ਮੰਡੀ ਵਿੱਚ ਬੇਮੌਸਮੀ ਬਾਰਿਸ਼ ਕਾਰਨ ਮੰਡੀ ਵਿੱਚ ਪਏ ਝੋਨੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਬਾਰਿਸ਼ ਦੇ ਪਾਣੀ ਕਾਰਨ ਕਿਸਾਨਾਂ ਦੀ ਫ਼ਸਲ ਪ੍ਰਭਾਵਿਤ ਹੋਣ ਤੋਂ ਬਾਅਦ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਆਂ ਵਿੱਚ ਵੀ ਰੋਸ ਪਾਇਆ ਜਾ ਰਿਹਾ ਹੈ। ਝੋਨੇ ਦੀ ਲਿਫਟਿੰਗ ਅਤੇ ਸਟੋਰੇਜ ਦੇ ਢੁਕਵੇਂ ਪ੍ਰਬੰਧ ਨਾ ਹੋਣ ਦੇ ਵਿਰੋਧ ਵਿੱਚ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਫਾਜ਼ਿਲਕਾ-ਫਿਰੋਜ਼ਪੁਰ ਨੈਸ਼ਨਲ ਹਾਈਵੇਅ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ।
‎ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ ਨੇ ਪ੍ਰਸ਼ਾਸਨ ’ਤੇ ਝੋਨੇ ਦੀ ਖਰੀਦ, ਲਿਫਟਿੰਗ ਅਤੇ ਸਟੋਰੇਜ ਦੇ ਪੁਖ਼ਤਾ ਪ੍ਰਬੰਧ ਨਾ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਦੇਰੀ ਹੋਣ ਅਤੇ ਸਟੋਰੇਜ ਲਈ ਢੁਕਵੀਂ ਜਗ੍ਹਾ ਦੀ ਘਾਟ ਕਾਰਨ ਝੋਨੇ ਦੇ ਢੇਰ ਲੱਗੇ ਹੋਏ ਹਨ। ਅਜਿਹੇ ਵਿੱਚ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।
📲Get App