🔥 TRENDING Rima Das' 'Not a Hero' premieres at Bu... WhatsApp images and modern puja themes... Commuters Stuck on NH-27 in Assam’s Di... India's logistics sector posts mixed Q... Snowfall Triggers Landslide, Halts Ked... અમદાવાદ: દક્ષિણ બોપલમાં હાઇબ્રિડ ગાંજા...
11 Oct 2026•
ગુજરાતી मराठी ਪੰਜਾਬੀ বাংলা
Politics

ਦੋ ਹਲਕਿਆਂ ਤੋਂ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਆਉਣ ਵਾਲੇ ਦਿਨਾਂ ’ਚ ਹੋਵੇਗਾ ਸਪੱਸ਼ਟ

✍️ Reporter: Shamsher Singh 🗓 11 Oct 2026, 08:48 AM 👁 23
Watch on: ▶️ YouTube
Share: 💬 WhatsApp 📘 Facebook 𝕏 Post

ਦੋ ਹਲਕਿਆਂ ਤੋਂ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਆਉਣ ਵਾਲੇ ਦਿਨਾਂ ’ਚ ਹੋਵੇਗਾ ਸਪੱਸ਼ਟ

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਪਾਰਟੀ ਦੀ ਚੜ੍ਹਦੀ ਕਲਾ, ਬੰਦੀ ਸਿੰਘਾਂ ਦੀ ਰਿਹਾਈ ਅਤੇ ਪਾਰਟੀ ਦੀ ਕਾਮਯਾਬੀ ਲਈ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵੀ ਗੱਲ ਕੀਤੀ ਅੰਮ੍ਰਿਤਪਾਲ ਸਿੰਘ ਵੱਲੋਂ ਦੋ ਹਲਕਿਆਂ ਤੋਂ ਚੋਣ ਲੜਨ ਬਾਰੇ ਤਰਸੇਮ ਸਿੰਘ ਨੇ ਕਿਹਾ ਕਿ ਉਹ ਦੋ ਹਲਕਿਆਂ ਤੋਂ ਚੋਣ ਲੜਨਗੇ, ਪਰ ਹਲਕਿਆਂ ਬਾਰੇ ਅਜੇ ਫ਼ੈਸਲਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਕਿਸੇ ਵੀ ਹਲਕੇ ਲਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ ’ਚ ਸਥਿਤੀ ਸਪੱਸ਼ਟ ਹੋਵੇਗੀ।
📲Get App