🔥 TRENDING भोपाल में सीबीआई ने 2 लाख रुपये की रिश... ബസ്സും സ്കൂട്ടറും കൂട്ടിയിടിച്ച് അപകടം... भोपाल में सीबीआई ने 2 लाख रुपये की रिश... Yingkiong Town on High Alert as Anti-D... Arunachal Congress Rejects Forced Sian... Record-Breaking Rains Flood Jammu; Dep...
12 Oct 2026•
ગુજરાતી मराठी ਪੰਜਾਬੀ বাংলা
Defence

ਫਿਰੋਜ਼ਪੁਰ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਪੜ੍ਹੋ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਾਈਆਂ ਪਾਬੰਦੀਆਂ

✍️ Reporter: Shamsher Singh 🗓 12 Oct 2026, 05:12 PM 👁 15
Watch on: ▶️ YouTube
Share: 💬 WhatsApp 📘 Facebook 𝕏 Post

ਫਿਰੋਜ਼ਪੁਰ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਪੜ੍ਹੋ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਾਈਆਂ ਪਾਬੰਦੀਆਂ

ਫਿਰੋਜ਼ਪੁਰ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਪੜ੍ਹੋ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਾਈਆਂ ਪਾਬੰਦੀਆਂ
‎Monday, Oct 12, 2026 - 03:05 ਫਿਰੋਜ਼ਪੁਰ (need24) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਨਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਤੇ 152 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।
‎ਹੋਰ ਹੁਕਮ ਰਾਹੀਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਡਿਊਲ ਐੱਚ. ਐੱਚ-1 ਅਤੇ ਐਕਸ ਦਵਾਈਆਂ ਵੇਚਣ ਵਾਲੀਆਂ ਫਾਰਮੇਸੀ/ਕੈਮਿਸਟ ਦੀਆਂ ਦੁਕਾਨਾਂ ਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ ਦੇ ਹੁਕਮ ਜਾਰੀ ਕੀਤੇ ਹਨ
‎ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਰਿੱਟ ਪਟੀਸ਼ਨ (ਸਿਵਲ ਨੰਬਰ 36 ਆਫ਼ 2009) ’ਚ ਪਾਸ ਕੀਤੇ ਹੁਕਮ ਦੀ ਰੌਸ਼ਨੀ ’ਚ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿਚ ਬੋਰਵੈੱਲਾਂ/ਟਿਊਬਵੈੱਲਾਂ ਦੀ ਖ਼ੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਡਿੱਗਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਬਿਨਾਂ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਗਾਉਂਦਿਆਂ, ਇਸ ਲਈ ਸਮਰੱਥ ਅਧਿਕਾਰੀ ਪਾਸੋਂ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ ਅਨੁਸਾਰ ਜ਼ਮੀਨ ਮਾਲਕ ਵਾਸਤੇ ਬੋਰਵੈੱਲ ਪੁੱਟਣ ਤੋਂ ਪਹਿਲਾਂ ਸਬੰਧਿਤ ਜ਼ਿਲ੍ਹਾ ਕੁਲੈਕਟਰ, ਬੀ. ਡੀ. ਪੀ. ਓ., ਸਬੰਧਿਤ ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਗਰਾਊਂਡ ਵਾਟਰ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੋਵੇਗਾ।
📲Get App