🔥 TRENDING Himachal Pradesh Prepares for Four-Day... New Free Android Weather App Shows Pun... President appoints governors for six s... President Droupadi Murmu appoints gove... नूंह पुलिस ने नासिर-जुनैद के भाई जाबिर... STF arrests Dehradun suspect in Bhopal...
12 Oct 2026•
ગુજરાતી मराठी ਪੰਜਾਬੀ বাংলা
Politics

ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ

✍️ Reporter: Shamsher Singh 🗓 12 Oct 2026, 08:12 PM 👁 20
Watch on: ▶️ YouTube
Share: 💬 WhatsApp 📘 Facebook 𝕏 Post

ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ

ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ
‎Monday, Oct 12, 2026
‎ਚੰਡੀਗੜ੍ਹ/ਨਵੀਂ ਦਿੱਲੀ (ਸ਼ਮਸ਼ੇਰ ਸਿੰਘ ਮਰਾੜ) : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਪਾਰਟੀ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਦਿੱਲੀ 'ਚ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਦੀ ਆਉਣ ਵਾਲੀ ਰਣਨੀਤੀ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸੂਬੇ 'ਚ ਪਾਰਟੀ ਦੀਆਂ ਅਗਲੀਆਂ ਸਰਗਰਮੀਆਂ ਬਾਰੇ ਵਿਚਾਰ-ਵਟਾਂਦਰਾ ਹੋਣ ਦੀ ਜਾਣਕਾਰੀ ਹੈ। ਪਰਗਟ ਸਿੰਘ ਵੱਲੋਂ 11 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਸਚਿਨ ਪਾਇਲਟ ਨਾਲ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਅਹੁਦਾ ਸੰਭਾਲਣ ਸਮੇਂ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਸਨ।ਇਸ ਸਮਾਗਮ ਨੂੰ ਪੰਜਾਬ ਕਾਂਗਰਸ ਦੇ ਆਗੂਆਂ ਵਿਚਕਾਰ ਤਾਲਮੇਲ ਅਤੇ ਏਕਤਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਗਿਆ ਸੀ। ਦਿੱਲੀ 'ਚ ਹੋਈ ਮੀਟਿੰਗ ਦੌਰਾਨ ਪੰਜਾਬ 'ਚ ਪਾਰਟੀ ਦੇ ਜੱਥੇਬੰਦਕ ਢਾਂਚੇ, ਆਗੂਆਂ ਅਤੇ ਵਰਕਰਾਂ ਵਿਚਕਾਰ ਤਾਲਮੇਲ ਅਤੇ ਆਉਣ ਵਾਲੇ ਸਮੇਂ 'ਚ ਕੀਤੇ ਜਾਣ ਵਾਲੇ ਸਿਆਸੀ ਪ੍ਰੋਗਰਾਮਾਂ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਲਈ ਸੰਗਠਨ ਨੂੰ ਸਰਗਰਮ ਕਰਨਾ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨਾ ਮਹੱਤਵਪੂਰਨ ਰਹੇਗਾ
📲Get App