Crime
ਪਰਵਿੰਦਰ ਸਿੰਘ ਝੋਟਾ ਕਤਲ ਕਾਂਡ 'ਚ ਵੱਡੀ ਕਾਰਵਾਈ
ਪਰਵਿੰਦਰ ਸਿੰਘ ਝੋਟਾ ਕਤਲ ਕਾਂਡ 'ਚ ਵੱਡੀ ਕਾਰਵਾਈ
ਸ਼ਮਸ਼ੇਰ ਸਿੰਘ ਮਰਾੜ,need24, ਸੰਗਰੂਰ/ਮਾਨਸਾ-ਨਸ਼ਿਆਂ ਵਿਰੁੱਧ ਜੰਗ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਥਿਤ ਕਾਤਲ ਅਸ਼ਵਨੀ ਕੁਮਾਰ ਦੇ ਘਰ 'ਤੇ ਅੱਜ ਪ੍ਰਸ਼ਾਸਨ ਵੱਲੋਂ ਜੇਸੀਬੀ ਮਸ਼ੀਨ ਚਲਾਈ ਗਈ। ਬੀਤੇ ਦਿਨ ਤੋਂ ਧਰਨੇ 'ਤੇ ਬੈਠੇ ਲੋਕਾਂ ਵੱਲੋਂ ਨਸ਼ਿਆਂ ਦੀ ਵਿਕਰੀ ਰਾਹੀਂ ਕਥਿਤ ਤੌਰ 'ਤੇ ਬਣਾਈ ਗਈ ਜਾਇਦਾਦ ਨੂੰ ਢਾਹੁਣ ਦੀ ਮੰਗ ਕੀਤੀ ਜਾ ਰਹੀ ਸੀ।ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਸਵੇਰ ਤੋਂ ਹੀ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਅਤੇ ਘਰ ਦੇ ਨੇੜੇ ਲੋਕਾਂ ਦੀ ਵੱਡੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਸੀ। ਸਥਿਤੀ ਨੂੰ ਦੇਖਦਿਆਂ ਪੁਲਿਸ ਦੀ ਵੱਡੀ ਗਿਣਤੀ ਵਿੱਚ ਤਾਇਨਾਤੀ ਵੀ ਕੀਤੀ ਗਈ। ਇਸ ਦੌਰਾਨ ਅਸ਼ਵਨੀ ਕੁਮਾਰ ਦੇ ਘਰ ਪਹੁੰਚੀ ਜੇਸੀਬੀ ਮਸ਼ੀਨ ਨੇ ਢਾਹੁਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ।
ਪੁਲਿਸ ਵੱਲੋਂ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉੱਧਰ ਮ੍ਰਿਤਕ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰਕ ਮੈਂਬਰਾਂ ਨੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸਸਕਾਰ ਕਰਨ ਤੋਂ ਇਨਕਾਰ ਕੀਤਾ ਹੋਇਆ ਹੈ। ਮਾਨਸਾ ਵਿੱਚ ਬਣੀ ਇਸ ਤਣਾਅਪੂਰਨ ਸਥਿਤੀ ਨਾਲ ਨਜਿੱਠਣਾ ਪੁਲਿਸ ਅਤੇ ਪ੍ਰਸ਼ਾਸਨ ਲਈ ਚੁਣੌਤੀ ਬਣਿਆ ਹੋਇਆ ਹੈ।