Automobile
ਵਧੀਆ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਚੇਅਰਮੈਨ ਜੁਨੇਜਾ ਨੇ ਕੀਤੀ ਮੀਟਿੰਗ।
ਵਧੀਆ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਚੇਅਰਮੈਨ ਜੁਨੇਜਾ ਨੇ ਕੀਤੀ ਮੀਟਿੰਗ।
ਵਧੀਆ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਚੇਅਰਮੈਨ ਜੁਨੇਜਾ ਨੇ ਕੀਤੀ ਮੀਟਿੰਗ। Oct 14,2026 ( ਸ਼ਮਸ਼ੇਰ ਸਿੰਘ ਮਰਾੜ) ਪਟਿਆਲਾ -ਪੀਆਰਟੀਸੀ ਨੂੰ ਹੋਰ ਮਜ਼ਬੂਤ ਬਣਾਉਣ, ਆਵਾਜਾਈ ਪ੍ਰਬੰਧਾਂ ਵਿਚ ਸੁਧਾਰ ਲਿਆਉਣ ਤੇ ਸਵਾਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੀਆਰਟੀਸੀ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ, ਚੀਫ਼ ਅਕਾਊਂਟਸ ਅਫ਼ਸਰ ਰਾਕੇਸ਼ ਸ਼ਰਮਾ, ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ ਅਤੇ ਸਮੂਹ ਜਨਰਲ ਮੈਨੇਜਰਜ਼ ਵੀ ਸ਼ਾਮਿਲ ਸਨ।ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੀਆਰਟੀਸੀ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਤੇ ਵਿਭਾਗ ਦੀ ਕਾਰਗੁਜ਼ਾਰੀ ਵਿਚ ਸੁਧਾਰ ਲਿਆਉਣ ਲਈ ਵੱਖ-ਵੱਖ ਅਹਿਮ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਮੀਟਿੰਗ ਵਿਚ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦੇ ਨਵੀਨੀਕਰਨ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਇਸ ਨੂੰ ਸਵਾਰੀਆਂ ਲਈ ਵਧੇਰੇ ਸੁਵਿਧਾਜਨਕ ਬਣਾਉਣ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਜ਼ੋਰ ਦਿੱਤਾ ਕਿ ਇਨ੍ਹਾਂ ਬੱਸਾਂ ਨੂੰ ਲੋਕਾਂ ਦੀ ਆਵਾਜਾਈ ਦੀ ਲੋੜ ਅਨੁਸਾਰ ਅਜਿਹੇ ਰੂਟਾਂ 'ਤੇ ਚਲਾਉਣ ਦੀ ਯੋਜਨਾ ਬਣਾਈ ਜਾਵੇ। ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਸ਼ਹਿਰ ਦੇ ਅੰਦਰੂਨੀ ਰੂਟਾਂ 'ਤੇ ਵੱਧ ਤੋਂ ਵੱਧ ਬੱਸ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਪੁਰਾਣੇ ਬੱਸ ਸਟੈਂਡ ਪਟਿਆਲਾ ਨੂੰ ਰੂਟਾਂ ਦੇ ਨੈੱਟਵਰਕ ਰਾਹੀਂ ਬਿਹਤਰ ਢੰਗ ਨਾਲ ਜੋੜਨ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ। ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਪੀਆਰਟੀਸੀ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਅਤ, ਸੁਚਾਰੂ ਅਤੇ ਸੁਵਿਧਾਜਨਕ ਆਵਾਜਾਈ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਮੰਤਵ ਦੀ ਪੂਰਤੀ ਲਈ ਵਿਭਾਗ ਦੇ ਸਮੁੱਚੇ ਪ੍ਰਬੰਧਾਂ ਵਿਚ ਲਗਾਤਾਰ ਸੁਧਾਰ ਕਰਨਾ ਅਤੇ ਸਵਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਢੁਕਵੇਂ ਕਦਮ ਚੁੱਕਣਾ ਬੇਹੱਦ ਜ਼ਰੂਰੀ ਹੈ।