🔥 TRENDING ग्रामसभा सझौली में रामलीला के उपलक्ष्य... જામનગર: એરપોર્ટ રોડ પરથી 9 વર્ષના બાળક... बक्सर के आशा पड़री में मां दुर्गा के न... Heartfelt Brithday Wishes To Advocate... President Murmu Highlights Economic Re... टीकमगढ़ में सेवा संकल्प अभियान के तहत...
14 Oct 2026•
ગુજરાતી मराठी ਪੰਜਾਬੀ বাংলা
ਸੜਕ ਉਸਾਰੀ ਲਈ ਵਰਤੀ ਗਈ ਸਮੱਗਰੀ ਦੀ ਜਾਂਚ
Local

ਸੜਕ ਉਸਾਰੀ ਲਈ ਵਰਤੀ ਗਈ ਸਮੱਗਰੀ ਦੀ ਜਾਂਚ

✍️ Reporter: Shamsher Singh 🗓 14 Oct 2026, 01:08 PM 👁 10
Share: 💬 WhatsApp 📘 Facebook 𝕏 Post

ਸੜਕ ਉਸਾਰੀ ਲਈ ਵਰਤੀ ਗਈ ਸਮੱਗਰੀ ਦੀ ਜਾਂਚ

ਸੰਗਰੂਰ (ਸ਼ਮਸ਼ੇਰ ਸਿੰਘ ਮਰਾੜ)‎-ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਅੱਜ ਮੀਰਾਂਪੁਰ, ਧਾਂਦੀਆਂ ਤੋਂ ਪਿੰਡ ਸ਼ੇਖੂਪੁਰ ਨੂੰ ਜਾਂਦੀ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦੀ ਅਚਨਚੇਤ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਸੜਕ ਉੱਤੇ ਪਾਏ ਜਾ ਰਹੇ ਮਟੀਰੀਅਲ ਦੀ ਜਾਂਚ ਕੀਤੀ। ਉਨ੍ਹਾਂ ਪ੍ਰੀਮਿਕਸ ਘੱਟ ਪਾਏ ਜਾਣ ਤੇ ਮਾੜੇ ਦਰਜੇ ਦੀ ਸਮੱਗਰੀ ਵਰਤਣ ਦਾ ਸਖ਼ਤ ਨੋਟਿਸ ਲੈਂਦਿਆਂ ਮੌਜੂਦ ਅਧਿਕਾਰੀਆਂ ਸਮੇਤ ਠੇਕੇਦਾਰ ਦੀ ਝਾੜ-ਝੰਬ ਕੀਤੀ।ਹਡਾਣਾ ਨੇ ਚਿਤਾਵਨੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਜਾਂ ਵਿਕਾਸ ਕਾਰਜਾਂ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਕਿਸੇ ਵੀ ਪ੍ਰਾਜੈਕਟ ਅੰਦਰ ਅਜਿਹੀ ਲਾਪਰਵਾਹੀ ਜਾਂ ਘਟੀਆ ਮਟੀਰੀਅਲ ਦੀ ਵਰਤੋਂ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰ ਖ਼ਿਲਾਫ਼ ਸਿੱਧੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹਡਾਣਾ ਨੇ ਮੌਕੇ ’ਤੇ ਹੀ ਹਦਾਇਤ ਕੀਤੀ ਕਿ ਨਿਯਮਾਂ ਅਨੁਸਾਰ ਪੂਰੀ ਮਾਤਰਾ ਵਿੱਚ ਪ੍ਰੀਮਿਕਸ ਪਾ ਕੇ ਸੜਕ ਨੂੰ ਪੂਰੇ ਮਿਆਰ ਨਾਲ ਮੁੜ ਤਿਆਰ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਸਨੌਰ ਅੰਦਰ ਹੋ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ’ਤੇ ਲਗਾਤਾਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਜਿਹੀਆਂ ਅਚਨਚੇਤ ਚੈਕਿੰਗਾਂ ਅੱਗੇ ਵੀ ਜਾਰੀ ਰਹਿਣਗੀਆਂ। ਇਸ ਮੌਕੇ ਉਨ੍ਹਾਂ ਨਾਲ ਕਈ ਆਪ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ
📲Get App