🔥 TRENDING एंकर कंपनी के इलेक्ट्रीशियन ने उत्पादो... रानोली में बिसलपुर पेयजल सप्लाई का समय... mathura ब्रज के लाल मनीश चौधरी ने बड़े... દીપડાનું સુરક્ષિત રીતે રેસ્ક્યૂ મીણકચ્... પાટડી PSI અને DySP કચેરીના 2 કોન્સ્ટેબ... Police and CISF Detain Muslim Youth Es...
14 Oct 2026•
ગુજરાતી मराठी ਪੰਜਾਬੀ বাংলা
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਨਸ਼ਿਆਂ ਖਿਲਾਫ ਸਖ਼ਤ ਕਾਰਵਾਈ ਅਤੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ
Crime

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਨਸ਼ਿਆਂ ਖਿਲਾਫ ਸਖ਼ਤ ਕਾਰਵਾਈ ਅਤੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ

✍️ Reporter: Sandeep Kumar Joshi 🗓 14 Oct 2026, 06:32 PM 👁 10
Share: 💬 WhatsApp 📘 Facebook 𝕏 Post

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਨਸ਼ਿਆਂ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾ ਰਹੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਵੀ ਸਖ਼ਤ ਨਿੰਦਾ ਕੀਤੀ ਗਈ।

ਰੂਪਨਗਰ - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਸੂਬੇ ਵਿੱਚ ਨਸ਼ਿਆਂ ਦੇ ਵਧਦੇ ਪ੍ਰਕੋਪ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਚਲਾ ਰਹੇ ਪਰਮਿੰਦਰ ਸਿੰਘ ਝੋਟੇ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਵੀ ਪਾਰਟੀ ਦੇ ਆਗੂਆਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਮਕੜੋਨਾ ਦੀ ਅਗਵਾਈ ਹੇਠ ਇੱਕ ਵਫਦ ਨੇ ਡਿਪਟੀ ਕਮਿਸ਼ਨਰ, ਰੋਪੜ ਨੂੰ ਮਿਲ ਕੇ ਇਹ ਮੰਗ ਪੱਤਰ ਸੌਂਪਿਆ। ਵਫਦ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਨੂੰ ਤੁਰੰਤ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਲਾਹਨਤ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ ਕੰਧੋਲਾ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਪੰਜਾਬ ਸ. ਪ੍ਰੀਤਮ ਸਿੰਘ ਸੱਲੂ ਮਾਜਰਾ (ਮੀਤ ਪ੍ਰਧਾਨ), ਜ਼ਿਲ੍ਹਾ ਸਰਪ੍ਰਸਤ ਜਥੇਦਾਰ ਭਾਗ ਸਿੰਘ, ਭੁਪਿੰਦਰ ਸਿੰਘ ਬਜਰੂੜ, ਨਿਰਭੈ ਸਿੰਘ (ਸਰਕਲ ਪ੍ਰਧਾਨ ਸ੍ਰੀ ਚਮਕੌਰ ਸਾਹਿਬ), ਬਾਬਾ ਹਰਦੀਪ ਸਿੰਘ (ਗੁਰਦੁਆਰਾ ਬਾਬਾ ਸਤਨਾਮ ਜੀ), ਜਥੇਦਾਰ ਭਾਗ ਸਿੰਘ ਰੋਪੜ, ਅਮਰਜੀਤ ਸਿੰਘ ਢਿੱਲੋ (ਜਨਰਲ ਸਕੱਤਰ ਰੋਪੜ), ਹਰਜਿੰਦਰ ਸਿੰਘ ਕੁੱਲਗਰਾ, ਪਰਮਿੰਦਰ ਸਿੰਘ ਭਿਓਰਾ, ਜਸਵੰਤ ਸਿੰਘ ਅਲੀਪੁਰ, ਪ੍ਰਿੰਸੀਪਲ ਮੇਹਰ ਸਿੰਘ, ਪ੍ਰਿੰਸੀਪਲ ਅਮਰਜੀਤ ਸਿੰਘ ਕੰਗ, ਪਰਗਟ ਸਿੰਘ ਰੋਲੂ ਮਾਜਰਾ, ਗਿਆਨ ਸਿੰਘ ਘਨੌਲੀ (ਸੰਘਰਸ਼ ਕਮੇਟੀ), ਨਿਰਮਲ ਸਿੰਘ ਲੋਦੀਮਾਜਰਾ, ਸਵਰਨ ਸਿੰਘ ਸੈਣੀ, ਸੇਵਾ ਸਿੰਘ, ਗੁਰਦਰਸ਼ਨ ਸਿੰਘ, ਮਲਕੀਤ ਸਿੰਘ ਛੱਜਾ, ਗੁਰਚਰਨ ਸਿੰਘ ਸਤਿਆਲ, ਜੁਝਾਰ ਸਿੰਘ, ਮਾਸਟਰ ਜਗਮੇਲ ਸਿੰਘ, ਜਸਵਿੰਦਰ ਸਿੰਘ ਜੱਗੀ ਅਤੇ ਬਚਿੱਤਰ ਸਿੰਘ ਚੱਕਲਾ ਵੀ ਹਾਜ਼ਰ ਸਨ।
📲Get App