🔥 TRENDING બનાસકાંઠા: અંબાજી મંદિરમાં ચોથા નોરતે... रामलीला चंदे के पैसों को लेकर चली गोली... Uttar Pradesh 2026-27 Scholarship: Ren... Kerala HC Dismisses Teacher's Juvenile... 12-year-old girl's body found in Gopal... Bhopal Police Suspend Station In‑Charg...
14 Oct 2026•
ગુજરાતી मराठी ਪੰਜਾਬੀ বাংলা
ਪੈਨਸ਼ਨਰਾਂ ਨੇ ਸੰਗਰੂਰ ਰੈਲੀ 'ਚ ਕੀਤੀ ਭਰਵੀਂ ਸ਼ਮੂਲੀਅਤ
Sarkari Yojana

ਪੈਨਸ਼ਨਰਾਂ ਨੇ ਸੰਗਰੂਰ ਰੈਲੀ 'ਚ ਕੀਤੀ ਭਰਵੀਂ ਸ਼ਮੂਲੀਅਤ

✍️ Reporter: Shamsher Singh 🗓 14 Oct 2026, 01:25 PM 👁 19
Share: 💬 WhatsApp 📘 Facebook 𝕏 Post

ਪੈਨਸ਼ਨਰਾਂ ਨੇ ਸੰਗਰੂਰ ਰੈਲੀ 'ਚ ਕੀਤੀ ਭਰਵੀਂ ਸ਼ਮੂਲੀਅਤ

ਪੈਨਸ਼ਨਰਾਂ ਨੇ ਸੰਗਰੂਰ ਰੈਲੀ 'ਚ ਕੀਤੀ ਭਰਵੀਂ ਸ਼ਮੂਲੀਅਤ।need24 news ( ਸ਼ਮਸ਼ੇਰ ਸਿੰਘ ਮਰਾੜ), ਸੰਗਰੂਰ-
‎ਪੰਜਾਬ ਸਟੇਟ ਪੈਨਸ਼ਨਰ ਕਨਫੈੱਡਰੇਸ਼ਨ ਦੇ ਸੂਬਾਈ ਪ੍ਰਧਾਨ ਕਰਮ ਸਿੰਘ ਧਨੋਆ, ਸੀਨੀਅਰ ਮੀਤ ਪ੍ਰਧਾਨ ਤੇ ਸੂਬਾਈ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ, ਸੂਬਾਈ ਜਨਰਲ ਸਕੱਤਰ ਕੁਲਵਰਨ ਸਿੰਘ ਤੇ ਸੂਬਾ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਸਾਂਝਾ ਮੰਚ ਤੇ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਗਈ ਸੂਬਾਈ ਮਹਾਂ ਰੈਲੀ ਵਿੱਚ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ ਦੇ ਪੰਜਾਬ ਦੇ ਕੋਨੇ-ਕੋਨੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਾਫ਼ਲਿਆਂ ਦੇ ਰੂਪ ਵਿੱਚ ਪੈਨਸ਼ਨਰਜ਼ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਪਹੁੰਚੇ।ਰੈਲੀ ਵਿੱਚ ਸ਼ਮੂਲੀਅਤ ਕਰਨ ਵਾਲੇ ਸਮੂਹ ਪੈਨਸ਼ਨਰਾਂ ਦਾ ਧੰਨਵਾਦ ਕਰਦਿਆਂ ਡੀਏ ਸਮੇਤ ਸਮੂਹ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਦੇ ਹੈਂਕੜਬਾਜ਼ ਵਤੀਰੇ ਵਿਰੁੱਧ ਤਿੱਖੇ ਸੰਘਰਸ਼ਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ।ਸੂਬਾਈ ਆਗੂਆਂ ਨੇ ਕਿਹਾ ਕਿ ਜੇਕਰ ਹੁਣ ਵੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੇ ਬਕਾਏ ਨਾ ਦਿੱਤੇ ਗਏ, 2.59 ਦਾ ਗੁਣਾਂਕ ਲਾਗੂ ਨਾ ਕੀਤਾ ਗਿਆ ਤੇ ਹੋਰ ਮੰਗਾਂ ਵੀ ਨਾ ਮੰਨੀਆਂ ਗਈਆਂ ਤਾਂ ਮੁਲਾਜ਼ਮ ਸਾਂਝਾ ਮੰਚ ਤੇ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਜੋ ਵੀ ਸੰਘਰਸ਼ ਉਲੀਕਿਆ ਜਾਵੇਗਾ, ਕਨਫੈੱਡਰੇਸ਼ਨ ਵੱਲੋਂ ਪੂਰਾ-ਪੂਰਾ ਸਹਿਯੋਗ ਕਰਦੇ ਹੋਏ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਕਨਫੈੱਡਰਸ਼ਨ ਦੇ ਆਗੂਆਂ ਨੇ ਕਿਹਾ ਕਿ ਹੁਣ ਸਰਕਾਰ ਨੂੰ ਸੋਚਣਾ ਹੀ ਪਵੇਗਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋ ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕਿਸ ਤਰ੍ਹਾਂ ਦਾ ਵਤੀਰਾ ਅਪਣਾਉਣਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹੁਣ ਵੀ ਮੰਗਾਂ ਨਾ ਮੰਨੀਆਂ ਤਾਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਖਮਿਆਜ਼ਾ ਭੁਗਤਣਾ ਪਵੇਗਾ। ਕਨਫੈੱਡਰੇਸ਼ਨ ਦੇ ਸੂਬਾਈ ਆਗੂ ਰਾਜ ਕੁਮਾਰ ਅਰੋੜਾ ਵੱਲੋਂ ਸੂਬਾਈ ਸੰਗਰੂਰ ਰੈਲੀ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਪਹੁੰਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਜੀ ਆਇਆਂ ਨੂੰ ਕਹਿੰਦੇ ਹੋਏ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਸੰਗਰੂਰ ਸੂਬਾਈ ਰੈਲੀ ਵਿੱਚ ਸੂਬਾ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ ਤੇ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੀ ਪ੍ਰਧਾਨ ਮੋਹਣ ਸਿੰਘ ਭੱਟੀ ਦੀ ਅਗਵਾਈ ਵਿੱਚ ਗਿਆਨ ਚੰਦ ਨਈਅਰ, ਹੰਸ ਰਾਜ ਬੰਗੜ, ਪ੍ਰਮੋਦ ਕੁਮਾਰ ਜੋਸ਼ੀ, ਸੀਤਲ ਰਾਮ ਬੰਗਾ, ਗੁਰਨਾਮ ਸਿੰਘ ਸੈਣੀ, ਸਤਪਾਲ ਸਿੰਘ ਖੱਟਕੜ, ਨਿਰਮੋਲਕ ਸਿੰਘ ਹੀਰਾ, ਰਾਮ ਲੁਭਾਇਆ ਰਿਹਾਣਾ ਜੱਟਾਂ, ਰਤਨ ਸਿੰਘ ਗੁਰਾਇਆ, ਰਤਨ ਸਿੰਘ ਖਲਵਾੜਾ, ਹਰਮੇਸ਼ ਪਾਠਕ, ਹਰਭਜਨ ਲਾਲ ਕੌਲ, ਬਲਬੀਰ ਸਿੰਘ ਕੂਨਰ, ਪ੍ਰੀਤਮ ਦਾਸ ਬੋਹਾਨੀ, ਮੋਹਣ ਲਾਲ ਰਤਨ, ਜੋਗਿੰਦਰ ਸਿੰਘ, ਕੁਲਦੀਪ ਸਿੰਘ ਮਾਨਵ ਨਗਰ, ਹਰੀ ਦੇਵ ਸ਼ਰਮਾ, ਸੁਧੀਰ ਸ਼ਰਮਾ, ਜਗਦੀਸ਼ ਮਹਿੰਦੀਪੁਰ, ਗੁਰਮੀਤ ਰਾਮ ਲੁੱਗਾ, ਜਸਵਿੰਦਰ ਸਿੰਘ ਤਰਕਸ਼ੀਲ, ਸੁਖਦੇਵ ਸਿੰਘ ਤਰਕਸ਼ੀਲ, ਅਮਰਜੀਤ ਮੇਹਲੀ, ਪ੍ਰਨਾਮ ਸਿੰਘ, ਦਵਿੰਦਰ ਸਿੰਘ, ਰਵੇਲ ਸਿੰਘ, ਮਨੋਜ ਕੁਮਾਰ, ਅਮਰੀਕਾ ਸਿੰਘ ਭੁਲਾਰਾਈ ਆਦਿ ਜੁਝਾਰੂ ਪੈਨਸ਼ਨਰ ਸਾਥੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ
📲Get App