🔥 TRENDING Gold Prices Hit All-Time High Globally... Kaveri water supply disruption hits Ba... સુરત ઝોનમાં પોષણ ઉત્સવની ઉજવણી! Karnataka Transport Department Deploys... BBMP Deploys Over 800 Emergency Staff... Central Park at Connaught Place Closed...
15 Oct 2026•
ગુજરાતી मराठी ਪੰਜਾਬੀ বাংলা
ਪੰਜਾਬ ''ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ
Weather

ਪੰਜਾਬ ''ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ

✍️ Reporter: Shamsher Singh 🗓 15 Oct 2026, 08:08 PM 👁 11
Share: 💬 WhatsApp 📘 Facebook 𝕏 Post

ਪੰਜਾਬ ''ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ,

ਪੰਜਾਬ ''ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ ਦੀ ਸੰਭਾਵਨਾ
‎Thursday, Oct 15, 2026 ।
‎ਚੰਡੀਗੜ੍ਹ/ਜਲੰਧਰ- ਪੰਜਾਬ 'ਚ ਅੱਜ ਸਵੇਰ ਤੋਂ ਹੀ ਮੌਸਮ ਨੇ ਕਰਵਟ ਲੈ ਲਈ ਹੈ। ਸੂਬੇ ਦੇ ਕਈ ਇਲਾਕਿਆਂ 'ਚ ਸਵੇਰ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਕਈ ਥਾਈਂ ਗੜ੍ਹੇਮਾਰੀ ਵੀ ਹੋਈ ਹੈ ਤੇ ਠੰਡੀਆਂ ਹਵਾਵਾਂ ਚੱਲਣ ਨਾਲ ਤਾਪਮਾਨ 'ਚ ਭਾਰੀ ਗਿਰਾਵਟ ਆਈ ਹੈ। ਜਿਸ ਕਾਰਨ ਲੋਕਾਂ ਨੇ ਠੰਡ ਦਾ ਅਹਿਸਾਸ ਹੋਇਆ। ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਕੁਝ ਥਾਵਾਂ 'ਤੇ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਤੇਜ਼ ਹਵਾਵਾਂ ਚੱਲਣ ਤੇ ਬਿਜਲੀ ਲਿਸ਼ਕਣ ਦੀ ਉਮੀਦ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਜ਼ਿਲ੍ਹਾਵਾਰ ਫੋਰਕਾਸਟ ਮੁਤਾਬਕ ਅਗਲੇ 2 ਦਿਨ ਮੀਂਹ ਦਾ ਦੌਰ ਜਾਰੀ ਰਹੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਅੱਜ ਲਗਭਗ ਸਾਰੇ ਪੰਜਾਬ 'ਚ ਕੁਝ ਥਾਵਾਂ ਕਿਤੇ-ਕਿਤੇ ਮੀਂਹ ਦੀ ਸੰਭਾਵਨਾ ਹੈ। 16 ਅਕਤੂਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ 'ਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 17 ਅਕਤੂਬਰ ਨੂੰ ਸਾਰੇ ਪੰਜਾਬ 'ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
📲Get App