🔥 TRENDING Murder Case Solved in Delhi's Kalindi... રાણપુરના મામલતદાર શ્રી કે.બી. ગોહિલનું... Security and Facilities Boosted for Ij... बीदर: बसवकल्याण में 47वें शरण कम्मट और... Skeleton of Missing Man Found in River... हरियाणा के 10 जिलों में 15-16 अक्टूबर...
15 Oct 2026•
ગુજરાતી मराठी ਪੰਜਾਬੀ বাংলা
Agriculture

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ ਨਵਾਂ ਤਰੀਕਾ

✍️ Reporter: Shamsher Singh 🗓 15 Oct 2026, 05:06 PM 👁 19
Watch on: ▶️ YouTube
Share: 💬 WhatsApp 📘 Facebook 𝕏 Post

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ ਨਵਾਂ ਤਰੀਕਾ

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ ਨਵਾਂ ਤਰੀਕਾ
‎Thursday, Oct 15, 2026।ਗੁਰਦਾਸਪੁਰ (ਨੀਡ 24 ਨੀਊਜ਼)-ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਖੇਤਾਂ ’ਚ ਅੱਗ ਲੱਗਣ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਜ਼ਿਲਾ ਗੁਰਦਾਸਪੁਰ ਦੇ ਖੇਤੀਬਾੜੀ ਖੇਤਰਾਂ ’ਚ ਡਰੋਨਾਂ ਰਾਹੀਂ ਆਸਮਾਨੀ ਨਿਗਰਾਨੀ ਕਰਨ ਦੀ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ। ਇਸ ਸਬੰਧੀ ਵਧੀਕ ਜ਼ਿਲਾ ਮੈਜਿਸਟ੍ਰੇਟ ਗੁਰਦਾਸਪੁਰ ਵੱਲੋਂ ਪੱਤਰ ਜਾਰੀ ਕਰਕੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਦੂਜੇ ਪਾਸੇ, ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਅਤੇ ਖੇਤਾਂ ’ਚ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਜ਼ੋਰ-ਸ਼ੋਰ ਨਾਲ ਜਾਰੀ ਹੈ। ਵਿਭਾਗ ਦੀਆਂ ਟੀਮਾਂ ਪਿੰਡ-ਪਿੰਡ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਗੰਭੀਰ ਨੁਕਸਾਨਾਂ ਤੋਂ ਜਾਣੂ ਕਰਵਾ ਰਹੀਆਂ ਹਨ।
‎ਪੰਜਾਬ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇਹ ਕਦਮ ਚੁੱਕਿਆ ਗਿਆ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਖੇਤੀਬਾੜੀ ਖੇਤਰਾਂ ’ਚ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਤੁਰੰਤ ਕਾਬੂ ਪਾਉਣਾ ਅਤੇ ਵਾਤਾਵਰਨ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਇਸ ਸਬੰਧੀ ਜਾਰੀ ਪੱਤਰ ’ਚ ਤਿੱਬੜੀ ਮਿਲਟਰੀ ਸਟੇਸ਼ਨ ਦੇ ਸਟੇਸ਼ਨ ਕਮਾਂਡਰ, ਬੀ.ਐੱਸ.ਐੱਫ. ਦੇ ਡਿਪਟੀ ਇੰਸਪੈਕਟਰ ਜਨਰਲ ਅਤੇ ਗੁਰਦਾਸਪੁਰ ਤੇ ਬਟਾਲਾ ਦੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਜਾਣਕਾਰੀ ਦੇ ਕੇ ਆਪਸੀ ਤਾਲਮੇਲ ਬਣਾਉਣ ਦੀ ਹਦਾਇਤ ਦਿੱਤੀ ਗਈ ਹੈ, ਤਾਂ ਜੋ ਡਰੋਨ ਉਡਾਣਾਂ ਸੁਚਾਰੂ ਢੰਗ ਨਾਲ ਕਰਵਾਈਆਂ ਜਾ ਸਕਣ।
📲Get App