🔥 TRENDING बिजली कटौती से परेशान किसानों ने पोहरी... मुख्यमंत्री सम्राट चौधरी ने रामविलास प... दिल्ली पुलिस ने सेक्सटॉर्शन साइबर ठगी... ದಾವಣಗೆರೆಯ ಗಾಂಧಿ ವೃತ್ತದಲ್ಲಿ ಜರ್ಮನ್ ಮಾದರ... Class XII student stabbed to death, an... Hundreds Detained as Anti‑SIR Protests...
15 Oct 2026•
ગુજરાતી मराठी ਪੰਜਾਬੀ বাংলা
ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
Health

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ

✍️ Reporter: Shamsher Singh 🗓 15 Oct 2026, 11:22 AM 👁 12
Share: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
‎Thursday, Oct 15, 2026 ।ਅੰਮ੍ਰਿਤਸਰ (ਸ਼ਮਸ਼ੇਰ ਸਿੰਘ ਮਰਾੜ)- ਮਾਨਸਾ ਵਿਖੇ ਮੈਡੀਕਲ ਸਟੋਰ ਚਾਲਕ ਵੱਲੋਂ ਸਮਾਜ ਸੇਵਕ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਦੀ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਨਿੰਦਾ ਕੀਤੀ ਹੈ। ਨਾਲ ਹੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਕੈਮਿਸਟਾਂ ਦੀ ਵੀ ਸੁਰੱਖਿਆ ਯਕੀਨੀ ਬਣਾਈ ਜਾਵੇ। ਐਸੋਸੀਏਸ਼ਨ ਨੇ ਪੰਜਾਬ ਦੇ 27 ਹਜ਼ਾਰ ਕੈਮਿਸਟਾਂ ਨੂੰ ਗਾਈਡਲਾਈਨ ਜਾਰੀ ਕਰਦਿਆਂ ਹੋਇਆਂ ਸਪੱਸ਼ਟ ਕੀਤਾ ਹੈ ਕਿ ਕੈਮਿਸਟ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਨਿਰਧਾਰਤ ਨਿਯਮਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ। ਆਲ ਇੰਡੀਆ ਆਰਗਨਾਈਜੇਸ਼ਨ ਆਫ ਕੈਮਿਸਟ ਐਂਡ ਡਰੱਗਸਟ ਨਾਲ ਸੰਬੰਧਿਤ ਪੰਜਾਬ ਕੈਮਿਸਟ ਐਸੋਸੀਏਸ਼ਨ ਰਜਿਸਟਰਡ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਕਿ ਮਾਨਸਾ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ, ਐਸੋਸੀਏਸ਼ਨ ਕੜੇ ਸ਼ਬਦਾਂ ’ਚ ਨਿੰਦਾ ਕਰਦੀ ਹੈ।
‎ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਕੈਮਿਸਟਾਂ ਦੀ ਸੁਰੱਖਿਆ ਅਤੇ ਦਵਾਈਆਂ ਦੀ ਵਿਕਰੀ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਸਰਕਾਰ ਅਤੇ ਸਿਹਤ ਵਿਭਾਗ ਦੇ ਧਿਆਨ ’ਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦੇ ਪੱਤਰ ਅਨੁਸਾਰ 21 ਸਤੰਬਰ 2026 ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਸਿਹਤ ਵਿਭਾਗ ਦੇ ਸਬੰਧਤ ਅਧਿਕਾਰੀਆਂ ਕੋਲ ਕੈਮਿਸਟ ਭਾਈਚਾਰੇ ਨਾਲ ਸਬੰਧਤ ਕਈ ਮੁੱਦੇ ਰੱਖੇ ਗਏ ਸਨ। ਇਸ ’ਚ ਨਸ਼ਿਆਂ ਵਿਰੁੱਧ ਕਾਰਵਾਈ ਤੋਂ ਇਲਾਵਾ ਹੋਰ ਕਈ ਮੁੱਦਿਆਂ ’ਤੇ ਵੀ ਸਵਾਲ ਅਤੇ ਸੁਝਾਅ ਰੱਖੇ ਗਏ। ਐਸੋਸੀਏਸ਼ਨ ਨੇ ਇਸ ਤੋਂ ਬਾਅਦ 22 ਸਤੰਬਰ 2026 ਨੂੰ ਪੱਤਰ ਨੰਬਰ ਪੀਸੀਏ/242/26-27 ਰਾਹੀਂ ਪੰਜਾਬ ਦੇ ਸਮੁੱਚੇ ਕੈਮਿਸਟਾਂ ਨੂੰ ਦਵਾਈਆਂ ਦੀ ਵਿਕਰੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਐਸੋਸੀਏਸ਼ਨ ਨੇ ਕੈਮਿਸਟਾਂ ਨੂੰ ਕਿਹਾ ਕਿ ਉਹ ਆਪਣੇ ਕਾਰੋਬਾਰ ਨੂੰ ਨਿਰਧਾਰਤ ਨਿਯਮਾਂ ਅਤੇ ਕਾਨੂੰਨੀ ਪ੍ਰਬੰਧਾਂ ਅਨੁਸਾਰ ਹੀ ਚਲਾਉਣ।
📲Get App