🔥 TRENDING Mumbai Endures Record Heatwave, Linked... Supreme Court to Hear Dhanlaxmi Mercha... જામનગરની જી.જી. હોસ્પિટલમાં બારી પર ચડ... અમરેલીમાં કિશોરીનું અપહરણ: અજાણ્યા ઈસમ... Bihar Government Allocates ₹1,850 Cror... मिशन शक्ति अभियान: कक्षा 7 की छात्रा प...
15 Oct 2026•
ગુજરાતી मराठी ਪੰਜਾਬੀ বাংলা
ਮੰਦਰ 'ਚ ਚੋਰ ਗੋਲਕ ਚੁੱਕ ਕੇ ਫ਼ਰਾਰ, ਘਟਨਾ ਸੀਸੀਟੀਵੀ 'ਚ ਕੈਦ
Crime

ਮੰਦਰ 'ਚ ਚੋਰ ਗੋਲਕ ਚੁੱਕ ਕੇ ਫ਼ਰਾਰ, ਘਟਨਾ ਸੀਸੀਟੀਵੀ 'ਚ ਕੈਦ

✍️ Reporter: Shamsher Singh 🗓 15 Oct 2026, 09:21 PM 👁 11
Share: 💬 WhatsApp 📘 Facebook 𝕏 Post

ਮੰਦਰ 'ਚ ਚੋਰ ਗੋਲਕ ਚੁੱਕ ਕੇ ਫ਼ਰਾਰ, ਘਟਨਾ ਸੀਸੀਟੀਵੀ 'ਚ ਕੈਦ

ਮੰਦਰ 'ਚ ਚੋਰ ਗੋਲਕ ਚੁੱਕ ਕੇ ਫ਼ਰਾਰ, ਘਟਨਾ ਸੀਸੀਟੀਵੀ 'ਚ ਕੈਦ। Need 24 news ਡੇਰਾਬੱਸੀ : ਡੇਰਾਬੱਸੀ ਇਲਾਕੇ ਵਿਚ ਚੋਰਾਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਤਾਜ਼ਾ ਮਾਮਲਾ ਡੇਰਾਬੱਸੀ ਦੇ ਨਜ਼ਦੀਕੀ ਪਿੰਡ ਸੁੰਡਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਚੋਰ ਵੱਲੋਂ ਪਿੰਡ ਵਿਚ ਸਥਿਤ ਪ੍ਰਾਚੀਨ ਸ਼ਿਵ ਮੰਦਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।ਚੋਰ ਮੰਦਰ ਅੰਦਰ ਪਈ ਗੋਲਕ ਨੂੰ ਚੁੱਕ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਇਕ ਵਿਅਕਤੀ ਮੂੰਹ ਉੱਤੇ ਕੱਪੜਾ ਬੰਨ੍ਹ ਕੇ ਸ਼ਿਵ ਮੰਦਰ ਦੇ ਅੰਦਰ ਦਾਖ਼ਲ ਹੋਇਆ। ਚੋਰ ਨੇ ਬੜੀ ਚਲਾਕੀ ਨਾਲ ਮੰਦਰ 'ਚ ਪਈ ਦਾਨ ਪਾਤਰ (ਗੋਲਕ) ਨੂੰ ਨਿਸ਼ਾਨਾ ਬਣਾਇਆ ਅਤੇ ਚੋਰ ਗੋਲਕ ਨੂੰ ਤੋੜਨ ਦੀ ਬਜਾਏ ਚੁਕ ਕੇ ਹੀ ਆਪਣੇ ਨਾਲ ਲੈ ਗਿਆ। ਮੰਦਰ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਚੋਰੀ ਦੀ ਸਾਰੀ ਵਾਰਦਾਤ ਕੈਦ ਹੋ ਗਈ ਹੈ।
‎ਮੰਦਰ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਇਸ ਸਬੰਧੀ ਸਥਾਨਕ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ ਹੈ ਅਤੇ ਸੀਸੀਟੀਵੀ ਫੁਟੇਜ ਵੀ ਪੁਲਿਸ ਦੇ ਹਵਾਲੇ ਕਰ ਦਿੱਤੀ ਗਈ ਹੈ। ਪੁਲਿਸ ਨੇ ਫੁਟੇਜ ਦੇ ਆਧਾਰ ਤੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਚੋਰ ਦੀ ਪਛਾੜ ਕਰਕੇ ਕਾਬੂ ਕਰ ਲਿਆ ਜਾਵੇਗਾ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
📲Get App