🔥 TRENDING BCCI Intervenes to Preserve Arunachal'... Mughal Road Temporarily Closed After F... Traffic Police Issue New Advisory for... Jammu Kashmir Police Warns Citizens Ab... Three Goa Residents Arrested for Suppl... The Goan publishes editorial "The rule...
15 Oct 2026•
ગુજરાતી मराठी ਪੰਜਾਬੀ বাংলা
Crime

ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ

✍️ Reporter: Shamsher Singh 🗓 15 Oct 2026, 08:05 AM 👁 24
Watch on: ▶️ YouTube
Share: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ

ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
‎Thursday, Oct 15, 2026।
‎ਮਾਨਸਾ ( ਸ਼ਮਸ਼ੇਰ ਸਿੰਘ ਮਰਾੜ) - ਨਸ਼ਾ ਰੋਕੂ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਅੱਜ ਪੂਰਾ ਪੰਜਾਬ ਬੰਦ ਰਹੇਗਾ। ਝੋਟਾ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਅਤੇ ਪੰਜਾਬ ’ਚ ਨਸ਼ਿਆਂ ਦੇ ਖਾਤਮੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਾਰੇ ਸਕੂਲ, ਕਾਲਜ, ਦਫ਼ਤਰ, ਬਾਜ਼ਾਰ, ਦੁਕਾਨਾਂ ਆਦਿ ਕੁਝ ਬੰਦ ਰਹੇਗਾ। ਜੇਕਰ ਤੁਸੀਂ ਇਸ ਦੌਰਾਨ ਬਾਹਰ ਨਿਕਲਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਾਵਧਾਨ ਹੋ ਜਾਵੋ।
‎
‎ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਬੰਦ ਦੌਰਾਨ ਮੈਡੀਕਲ ਸੇਵਾਵਾਂ ਸਮੇਤ ਹੋਰ ਜ਼ਰੂਰੀ ਐਮਰਜੈਂਸੀ ਸੇਵਾਵਾਂ ਨੂੰ ਚਾਲੂ ਰੱਖਿਆ ਜਾਵੇਗਾ, ਤਾਂ ਜੋ ਆਮ ਲੋਕਾਂ ਅਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸੰਘਰਸ਼ ਕਮੇਟੀ ਵੱਲੋਂ ਇਹ ਬੰਦ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ ਦੀ ਮੰਗ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਵਿਰੁੱਧ ਰੋਸ ਪ੍ਰਗਟਾਉਣ ਲਈ ਕੀਤਾ ਜਾ ਰਿਹਾ ਹੈ। ਕਮੇਟੀ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਅਸਤੀਫੇ ਦੀ ਮੰਗ ਵੀ ਉਠਾਈ ਹੈ। ਸੰਘਰਸ਼ ਕਮੇਟੀ ਦਾ ਕਹਿਣਾ ਹੈ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।
📲Get App